ਗੁਰੂਹਰਸਹਾਏ , (ਗੁਰਮੇਲ ਸਿੰਘ ਵਾਰਵਲ) ਕੋਰੋਨਾ ਵਾਇਰਸ ਵਰਗੀ ਮਹਾਂਮਾਰੀ ਨੂੰ ਨਜਿੱਠਣ ਦੇ ਲਈ ਜਿੱਥੇ ਹਰ ਸਮਾਜਿਕ ਤੇ ਧਾਰਮਿਕ ਸੰਸਥਾਵਾਂ ਵੱਲੋਂ ਲੋੜਵੰਦ ਪਰਿਵਾਰਾਂ ਦੀ ਲੋੜੀਂਦੀ ਮਦਦ ਕੀਤੀ ਜਾ ਰਹੀਂ ਹੈ ਉੱਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਵੀ ਇਸ ਮਹਾਂਮਾਰੀ ਵਿਚ ਹਰ ਲੋੜਵੰਦ ਦੀ ਜ਼ਰੂਰਤ ਨੂੰ ਪੂਰਾ ਕਰਨ ਦੇ ਲਈ ਅਨੇਕਾਂ ਉਪਰਾਲੇ ਕੀਤੇ ਜਾ ਰਹੇ ਹਨ ਤੇ ਅੱਜ ਇਸੇ ਕੜੀ ਤਹਿਤ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਦਰਸ਼ਨ ਸਿੰਘ ਮੋਠਾਂ ਵਾਲਾ ਨੇ ਆਪਣੀ ਟੀਮ ਲਿਜਾ ਕੇ ਗੁਰੂ ਹਰ ਸਹਾਏ ਦੀਆਂ ਵੱਖ – ਵੱਖ ਬਸਤੀਆਂ ਤੇ ਝੁੱਗੀਆਂ- ਝੌਂਪੜੀਆਂ ਵਿੱਚ ਬੈਠੇ ਲੋੜਵੰਦ ਪਰਿਵਾਰਾਂ ਤੱਕ ਲੰਗਰ ਪਹੁੰਚਾਇਆ | ਗੱਲਬਾਤ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਮੋਠਾਂ ਵਾਲਾ ਨੇ ਕਿਹਾ ਕਿ ਸ਼੍ਰੋਮਣੀ ਸ਼ਿਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੋਨਾਂ ਵਾਇਰਸ ਵਰਗੀ ਭਿਆਨਕ ਬਿਮਾਰੀ ਤੋਂ ਨਜਿੱਠਣ ਦੇ ਲਈ ਜਿੱਥੇ ਇਹ ਦਿਸ਼ਾ ਨਿਰਦੇਸ਼ ਕਰਕੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ ਘਰਾਂ ਵਿੱਚ ਹੀ ਰਹਿਣ ਨਾਲ ਹੀ ਉਹਨਾਂ ਸਾਡੀਆਂ ਹਲਕਿਆਂ ਵਿੱਚ ਡਿਊਟੀਆਂ ਲਗਾਈਆਂ ਨੇ ਕਿ ਹਰ ਇੱਕ ਸ਼੍ਰੋਮਣੀ ਕਮੇਟੀ ਮੈਂਬਰ ਆਪਣੇ ਹਲਕੇ ਅੰਦਰ ਰਹਿ ਕੇ ਲੋੜਵੰਦਾਂ ਦੀ ਹਰ ਸੰਭਵ ਮਦਦ ਕਰਨ | ਇਸ ਮੌਕੇ ਉਨ੍ਹਾਂ ਨਾਲ ਬਲਵਿੰਦਰ ਸਿੰਘ ਕਲਸੀ,ਦਲਜੀਤ ਸਿੰਘ ,ਸਵਰਨ ਸਿੰਘ ਸ਼੍ਰੋਮਣੀ ਕਮੇਟੀ ਮੈਨੇਜਰ ਤੇ ਗੁਰਮੁੱਖ ਸਿੰਘ ਆਦਿ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮ ਵੀ ਮਜੂਦ ਸਨ |
ਗੁਰੂ ਹਰਸਹਾਏ ਵਿਖੇ ਲੋੜਵੰਦ ਪਰਿਵਾਰਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਲਗਾਏ ਲੰਗਰ ਦੀ ਵੰਡ ਕਰਦੇ ਹੋਏ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਦਰਸ਼ਨ ਸਿੰਘ ਮੋਠਾਂ ਵਾਲਾ ਆਦਿ ਹਾਜ਼ਰ ਸਨ।
Attachments area