ਤਰਨ ਤਾਰਨ, 20 ਅਕਤੂਬਰ : ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਜਿੱਥੇ ਨੌਜਵਾਨਾਂ ਨੂੰ ਰੋਜ਼ਗਾਰ ਮੁੱਹਈਆ ਕਰਵਾਇਆ ਜਾ ਰਿਹਾ ਹੈ, ਉਥੇ ਨਾਲ ਹੀ ਨੌਜਵਾਨਾਂ ਨੂੰ ਆਪਣਾ ਕੰਮ ਧੰਦਾ ਸ਼ੁਰੂ ਕਰਵਾਉਣ ਅਧੀਨ ਵੱਖ ਵੱਖ ਸਵੈ-ਰੋਜ਼ਗਾਰ ਸਕੀਮਾਂ ਅਧੀਨ ਮੱਦਦ ਵੀ ਕੀਤੀ ਜਾ ਰਹੀ ਹੈ।
ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ, ਤਰਨ ਤਾਰਨ, ਸ਼੍ਰੀ ਕੁਲਵੰਤ ਸਿੰਘ ਵੱਲ਼ੋ ਦੱਸਿਆ ਗਿਆ ਕਿ ਮਹੀਨਾ ਦਸੰਬਰ, 2020 ਦੌਰਾਨ ਲੋਨ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਸ ਵਿੱਚ ਸਵੈ-ਰੋਜ਼ਗਾਰ ਸਕੀਮਾਂ ਅਧੀਨ ਸਵੈ-ਰੋਜ਼ਗਾਰ ਦੇ ਚਾਹਵਾਨ ਬੇਰੁਜ਼ਗਾਰਾਂ ਨੰੁ ਕਰਜੇ ਦੀ ਸਹੂਲਤ ਮੁੱਹਈਆ ਕਰਵਾਈ ਜਾਵੇਗੀ।

 

ਉਹਨਾ ਦੱਸਿਆ ਕਿ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਵਧੇਰੇ ਜਾਣਕਾਰੀ ਲਈ ਜ਼ਿਲਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਨਾਲ ਹੈੱਲਪਲਾਈਨ ਨੰਬਰ 77173-97013 ‘ਤੇ ਸੰਪਰਕ ਕੀਤਾ ਜਾ ਸਕਦਾ ਹੈ ਜਾਂ ਬਿਊਰੋ ਵੱਲੋ ਤਿਆਰ ਕੀਤੇ ਲਿੰਕ https://forms.gle/4MLeGZYZrd3ddDmi9 ‘ਤੇ ਸਵੈ-ਰੋਜ਼ਗਾਰ ਲਈ ਅਪਲਾਈ ਕੀਤਾ ਜਾ ਸਕਦਾ ਹੈ।
ਜਿਲਾ ਰੋਜਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫਸਰ ਤਰਨ ਤਾਰਨ ਸ਼੍ਰੀ ਸੰਜੀਵ ਕੁਮਾਰ ਵੱਲੋ ਦੱਸਿਆ ਗਿਆ ਕਿ ਬੇਰੁਜ਼ਗਾਰ ਪ੍ਰਾਰਥੀ ਵਿਭਾਗ ਦੇ ਪੋਰਟਲ www.pgrkam.com  http://www.pgrkam.com  ਤੇ ਆਪਣੇ ਆਪ ਨੰੁ ਰਜਿਸਟਰ ਕਰ ਸਕਦੇ ਹਨ ਤਾਂ ਜੋ ਉਹਨਾ ਨੰੁ ਰੋਜਗਾਰ ਸਬੰਧੀ ਸੂਚਨਾ ਮਿਲਦੀ ਰਹੇ।

WhatsAppFacebookTwitterEmailShare

LEAVE A REPLY

Please enter your comment!
Please enter your name here