ਪ੍ਰਸ਼ਾਸਨ ਦੀ ਲਾਪ੍ਰਵਾਹੀ ਕਾਰਨ ਭਾਈ ਖਾਲਸਾ ਦੀ ਮੌਤ ‘ਤੇ ਉੱਚ ਪੱਧਰੀ ਜਾਂਚ ਕੀਤੀ ਜਾਵੇ : ਬ੍ਰਹਮਪੁਰਾ

ਕਰਫ਼ਿਊ ਦੌਰਾਨ ਪੰਜਾਬ ਕਾਂਗਰਸ ਸਰਕਾਰ ਦੀ ਕਾਰਗੁਜ਼ਾਰੀ ਜਨਤਕ ਸਹੂਲਤਾਂ ਦੇਣ ਵਿੱਚ ਅਸਫ਼ਲ ਰਹੀ : ਬ੍ਰਹਮਪੁਰਾ

ਅੰਮ੍ਰਿਤਸਰ 5 ਅਪ੍ਰੈਲ 2020: (ਕੁਲਬੀਰ ਸਿੰਘ ਢਿਲੋਂ ) ਮਰਹੂਮ ਪਦਮ ਸ਼੍ਰੀ ਭਾਈ ਨਿਰਮਲ ਸਿੰਘ ਖ਼ਾਲਸਾ ਦੀ ਬੀਤੇ ਦਿਨੀਂ ਦੇਹਾਂਤ ਤੋਂ ਬਾਅਦ ਪੰਜਾਬ ਦੀ ਕਾਂਗਰਸ ਸਰਕਾਰ ਕੋਲ ਕਰੋਨਾ ਵਾਇਰਸ ਵਰਗੀ ਮਹਾਂਮਾਰੀ ਨਾਲ ਨਜਿੱਠਣ ਵਾਸਤੇ ਕੋਈ ਵੀ ਵਾਜਬ ਪ੍ਰਬੰਧ ਮੌਜੂਦ ਨਹੀਂ ਹਨ।ਇਸਦੇ ਵਿੱਚ ਕੋਈ ਸ਼ੱਕ ਨਹੀਂ ਕਿ ਸਾਰਾ ਸੰਸਾਰ ਇਸ ਮਹਾਂਮਾਰੀ ਦਾ ਪ੍ਰਕੋਪ ਝਲ ਰਿਹਾ ਹੈ ਪਰ ਅਜਿਹੇ ਨਾਜ਼ੁਕ ਹਾਲਾਤਾਂ ਵਿੱਚ ਜੇਕਰ ਸਰਕਾਰਾਂ ਵੱਲੋਂ ਸਿਹਤ ਸੇਵਾਵਾਂ ਦੇਣ ਵਿੱਚ ਲਾਪ੍ਰਵਾਹੀਆਂ ਵਰਤੀਆਂ ਜਾਂਦੀਆਂ ਹਨ ਤਾਂ ਇਹ ਇੱਕ ਗੰਭੀਰ ਚਿੰਤਾਜਨਕ ਵਿਸ਼ਾ ਹੈ।ਇਥੇ ਅੱਜ ਪਾਰਟੀ ਮੁੱਖ ਦਫ਼ਤਰ ਤੋਂ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਦੀ ਕਾਂਗਰਸ ਸਰਕਾਰ ‘ਤੇ ਗੰਭੀਰ ਇਲਜ਼ਾਮ ਲਗਾਏ ਹਨ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੇ ਮਹਾਨ ਕੀਰਤਨੀਏ ਪਦਮਸ਼੍ਰੀ ਭਾਈ ਨਿਰਮਲ ਸਿੰਘ ਖ਼ਾਲਸਾ ਦੀ ਇੱਕ ਆਡੀਓ ਟੇਪ ਵਾਇਰਲ ਹੋਣ ਤੋਂ ਬਾਅਦ, ਪੰਜਾਬ ਕਾਂਗਰਸ ਸਰਕਾਰ ਦੇ ਸਿਹਤ ਵਿਭਾਗ ਦੀ ਪੋਲ ਖੁੱਲ੍ਹ ਚੁੱਕੀ ਹੈ ਜਿਸਤੋਂ ਸਪੱਸ਼ਟ ਹੁੰਦਾ ਹੈ ਕਿ ਪੰਜਾਬ ਕਾਂਗਰਸ ਸਰਕਾਰ ਕੋਲ ਇਸ ਮਹਾਂਮਾਰੀ (ਕਰੋਨਾਵਾਇਰਸ) ਨਾਲ ਨਜਿੱਠਣ ਵਾਸਤੇ ਕੋਈ ਸਹੀ ਪ੍ਰਬੰਧ ਨਹੀਂ ਹਨ ਜੋ ਕਿ ਇੱਕ ਗੰਭੀਰ ਚਿੰਤਾਜਨਕ ਵਿਸ਼ਾ ਹੈ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮੰਗ ਕੀਤੀ ਹੈ ਕਿ ਇਲਾਜ਼ ਦੌਰਾਨ ਪਦਮਸ਼੍ਰੀ ਭਾਈ ਨਿਰਮਲ ਸਿੰਘ ਖ਼ਾਲਸਾ ਦੀ ਮੌਤ ਦੀ ਉਚ ਪੱਧਰੀ ਜਾਂਚ ਕੀਤੀ ਜਾਵੇ ਜਿਸ ਵਿੱਚ ਸਿੱਖ ਕੌਮ ਨੂੰ ਸਥਿਤੀ ਸਪੱਸ਼ਟ ਹੋ ਸਕੇ ਕਿ ਇਲਾਜ਼ ਦੌਰਾਨ ਕਿਹੜੀਆਂ ਲਾਪ੍ਰਵਾਹੀਆਂ ਹੋਈਆਂ ਹਨ ਕਿਉ ਜੋਂ ਬਿਤੇ ਦਿਨੀਂ ਜੋ ਭਾਈ ਸਾਹਿਬ ਦੀ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਨ ਵਾਲੀ ਇੱਕ ਆਡੀਓ ਟੇਪ ਵਾਇਰਲ ਹੋਈ ਹੈ ਉਸਤੋਂ ਪੰਜਾਬ ਕਾਂਗਰਸ ਸਰਕਾਰ ਦੀ ਸਿਹਤ ਸੇਵਾਵਾਂ ਨੂੰ ਲੈਕੇ ਸਵਾਲੀਆ ਚਿੰਨ੍ਹ ਖੜ੍ਹਾ ਹੁੰਦਾ ਹੈ। ਅਜਿਹੇ ਵਿਚ ਪੰਜਾਬਾਂ ਦਰਮਿਆਨ ਕਾਰ ਨੂੰ ਆਪਣਾ ਸਪਸ਼ਟੀਕਰਨ ਦੇਣਾ ਚਾਹੀਦਾ ਹੈ ਤਾਂ ਜੋ ਪਦਮਸ਼੍ਰੀ ਭਾਈ ਨਿਰਮਲ ਸਿੰਘ ਖ਼ਾਲਸਾ ਦੀ ਇਲਾਜ ਦੌਰਾਨ ਹੋਈ ਮੌਤ ਦਾ ਇਨਸਾਫ਼ ਸਿੱਖ ਕੌਮ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਮਿਲ ਸਕੇ।ਉਨਾਂ ਕਿਹਾ ਕਿ ਸਿੱਖ ਕੌਮ ਦੀ ਸਤਿਕਾਰਤ ਸ਼ਖ਼ਸੀਅਤ ਭਾਈ ਸਾਹਿਬ ਦੀ ਮਿਰਤਕ ਦੇਹ ਨੂੰ ਦੇਹਾਂਤ ਤੋਂ ਬਾਅਦ ਅੰਤਿਮ ਸੰਸਕਾਰ ਦੀ ਵਿਦਾਇਗੀ ਰਸਮਾਂ ਸਮੇਂ ਨਿਰਾਦਰ ਕਰਨਾ ਬਹੁਤ ਹੀ ਮੰਦਭਾਗੀ ਗੱਲ ਹੈ ਜਿਸ ਲਈ ਸਿੱਧੇ ਤੌਰ ਤੇ ਸਰਕਾਰ ਅਤੇ ਪ੍ਰਸ਼ਾਸਨਿਕ ਅਧਿਕਾਰੀ ਜ਼ਿੰਮੇਵਾਰ ਹਨ।ਉਨਾਂ ਇਸ ਦੁੱਖ ਦੀ ਘੜੀ ਵਿਚ ਭਾਈ ਨਿਰਮਲ ਸਿੰਘ ਖ਼ਾਲਸਾ ਜੀ ਦੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਉਨਾਂ ਪੰਜਾਬ ਦੇ ਲੋਕਾਂ ਨੂੰ ਨਿਮਰਤਾ ਸਹਿਤ ਬੇਨਤੀ ਕੀਤੀ ਹੈ ਕਿ ਕਰੋਨਾ ਵਾਇਰਸ ਦੇ ਪ੍ਰਕੋਪ ਤੋ ਬਚਣ ਲਈ ਸਾਨੂੰ ਆਪਣੇ ਘਰ ਤੋਂ‌ ਬਾਹਰ ਨਹੀਂ ਨਿਕਲਣਾ ਚਾਹੀਦਾ ਹੈ ਤਾਂ ਜੋ ਇਸ ਮਹਾਂਮਾਰੀ ਉਤੇ ਨਿਰੰਤਰ ਤੌਰ ਤੇ ਠੱਲ੍ਹ ਪਾਈ ਜਾ ਸਕੇ।

WhatsAppFacebookTwitterEmailShare

LEAVE A REPLY

Please enter your comment!
Please enter your name here