ਡੀ.ਸੀ. ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ ਤੇ ਹੋਰ ਪੌਦਾ ਲਗਾਕੇ ਮੁਹਿੰਮ ਦਾ ਆਗਾਜ਼ ਕਰਦੇ ਹੋਏ।
ਸੰਘੇੜ੍ਾ 24 ਜੁਲਾਈ ਅਜਮੇਰ ਸਿੰਘ ਸਿੱਧੂ
ਜੰਗਲਾਤ ਮੰਤਰੀ, ਪੰਜਾਬ ਸਾਧੂ ਸਿੰਘ ਧਰਮਸੋਤ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੇ ਯਤਨਾਂ ਸਦਕਾ ਜ਼ਿਲਾ ਬਰਨਾਲਾ ਨੂੰ ਹਰਿਆ-ਭਰਿਆ ਬÎਣਾਉਣ ਲਈ ਜ਼ਿਲੇ ‘ਚ ਡੇਢ ਲੱਖ ਪੌਦੇ ਲਾਏ ਜਾਣਗੇ। ਇਸ ਮੁਹਿੰਮ ਦੀ ਸ਼ੁਰੂਆਤ ਅੱਜ  ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫੂਲਕਾ ਵੱਲੋਂ ਪੌਦੇ ਲਗਾ ਕੇ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਫੂਲਕਾ ਨੇ ਦੱਸਿਆ ਕਿ ਬਰਨਾਲੇ ਨੂੰ ਹਰਿਆ-ਭਰਿਆ ਬਣਾਉਣ ਲਈ ਪੂਰੇ ਜ਼ਿਲ੍ਹੇ ਵਿੱਚ 1.50 ਲੱਖ ਪੌਦੇ ਲਾਏ ਜਾਣਗੇ, ਜਿਸ ਦੀ ਸ਼ੁਰੂਆਤ ਅੱਜ ਬਰਨਾਲਾ ਸ਼ਹਿਰ ‘ਚ ਗਰੀਨ ਐਵੇਨਿਊ ਤੋਂ ਕੀਤੀ ਗਈ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਰਨਾਲਾ ਸ਼ਹਿਰ ਦੀਆਂ ਸੜਕਾਂ, ਆਈਟੀਆਈ ਚੌਕ, ਹੰਢਿਆਇਆ ਚੌਕ ਤੇ ਸ਼ਹਿਰ ਦੀਆਂ ਹੋਰ ਥਾਵਾਂ ‘ਤੇ ਵਣ ਵਿਭਾਗ ਵੱਲੋ ਚੰਗੀ ਕਿਸਮ ਦੇ ਬੂਟੇ ਲਗਾਏ ਜਾਣਗੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਆਦਿੱਤਯ ਡੇਚਲਵਾਲ ਅਤੇ ਸਹਾਇਕ ਕਮਿਸ਼ਨਰ (ਜ) ਅਸ਼ੋਕ ਕੁਮਾਰ ਵੱਲੋਂ ਵੀ ਪੌਦੇ ਲਾਏ ਗਏ ਅਤੇ ਸਾਰੇ ਜ਼ਿਲ•ਾ ਵਾਸੀਆਂ ਨੂੰ ਮੁਹਿੰਮ ਵਿਚ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ।
ਵਣ ਮੰਡਲ ਅਫ਼ਸਰ ਸੰਗਰੂਰ ਸ੍ਰੀਮਤੀ ਵਿਦਿਆ ਸਾਗਰੀ ਆਰਯੂ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਛਾਂਦਾਰ ਪੌਦੇ ਜਿਵੇਂ ਨਿੰਮ, ਅੰਬ, ਜਾਮਨ, ਅਮਲਤਾਸ, ਗੁਲਮੋਹਰ, ਚਕਰੇਸੀਆ, ਸ਼ੀਸ਼ਮ ਸਮੇਤ ਅਨੇਕ ਤਰਾਂ ਦੇ ਪੌਦੇ ਲਾਏ ਜਾ ਰਹੇ ਹਨ। ਇਸ ਮੌਕੇ ਗਰੀਨ ਐਵੇਨਿਊ ਤੋਂ ਅਸ਼ੋਕ ਕੁਮਾਰ, ਰਾਜ ਮਹਿੰਦਰ , ਐਸ.ਪੀ. ਕੌਸ਼ਲ, ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਪਰਦੀਪ ਸਿੰਘ ਸੋਢੀ, ਦੀਪ ਸੰਘੇੜਾ, ਹੈਪੀ ਢਿੱਲੋਂ, ਹਰਦੀਪ ਜਾਗਲ, ਚੇਅਰਮੈਨ ਇੰਪਰੂਵਮੈਂਟ ਟਰੱਸਟ ਮੱਖਣ ਸ਼ਰਮਾ ਤੇ ਵਣ ਰੇਂਜ ਬਰਨਾਲਾ ਦਾ ਸਮੂਹ ਸਟਾਫ ਹਾਜ਼ਰ ਸੀ।

WhatsAppFacebookTwitterEmailShare

LEAVE A REPLY

Please enter your comment!
Please enter your name here