ਬਠਿੰਡਾ 22 ਅਕਤੂਬਰ (ਮੱਖਣ ਸਿੰਘ ਬੁੱਟਰ) : ਰਾਮਪੁਰਾ ਸ਼ਹਿਰ ਅੰਦਰ ਡੇਂਗੂ ਬੁਖਾਰ ਦੇ ਦੋ ਮਰੀਜਾਂ ਦੀ ਪੁਸ਼ਟੀ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫਸਰ ਰਾਮਪੁਰਾ ਫੂਲ ਡਾਕਟਰ ਨਰਿੰਦਰ ਬਾਂਸਲ ਸਪੈਸ਼ਲਿਸਟ ਈ.ਐਨ.ਟੀ ਨੇ ਦੱਸਿਆ ਕਿ ਕੋਈ ਵੀ ਬੁਖਾਰ ਖ਼ਤਰਨਾਕ ਹੋ ਸਕਦਾ ਹੈ। ਇਸ ਲਈ ਬੁਖਾਰ ਹੋਣ ਤੇ ਤੁਰੰਤ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਤੋਂ ਲੋੜੀਂਦੇ ਟੈਸਟ ਕਰਵਾਕੇ ਪੂਰਾ ਇਲਾਜ ਕਰਵਾਉਣਾ ਚਾਹੀਦਾ ਹੈ। ਉਹਨਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਟੀਮਾਂ ਬਣਾ ਕੇ ਘਰ ਘਰ ਜਾ ਕੇ ਲੋਕਾਂ ਨੂੰ ਮੱਛਰਾਂ ਦੀ ਰੋਕਥਾਮ ਲਈ ਸੁਚੇਤ ਕਰ ਰਹੀਆਂ ਹਨ। ਇਸ ਮੌਕੇ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਬਲਵੀਰ ਸਿੰਘ ਸੰਧੂ ਕਲਾਂ ਨੇ  ਦੱਸਿਆ ਕਿ  ਮਲੇਰੀਆ, ਡੇਗੂ , ਚਿਕਨਗੁਨੀਆ ਆਦਿ ਬੁਖਾਰਾ ਤੋਂ ਬਚਣ ਲਈ ਮੱਛਰਾਂ ਦੀ ਪੈਦਾਇਸ਼ ਨੂੰ ਰੋਕਣਾ ਬਹੁਤ ਜ਼ਰੂਰੀ ਹੈ। ਇਸ ਲਈ ਆਪੋ-ਆਪਣੇ ਘਰਾਂ, ਦਫਤਰਾਂ, ਧਾਰਮਿਕ ਸਥਾਨਾਂ , ਜਨਤਕ ਥਾਵਾਂ ਆਦਿ ਵਿਚਲੇ ਪਾਣੀ ਵਾਲੇ ਹਰੇਕ ਬਰਤਨਾਂ, ਕੂਲਰਾਂ , ਗਮਲਿਆਂ, ਪੰਛੀਆਂ ਦੇ ਪੀਣ ਲਈ ਰੱਖੇ ਪਾਣੀ ਵਾਲੇ ਕਟੋਰੇ ਆਦਿ ਨੂੰ ਹਫਤੇ ਤੋਂ ਪਹਿਲਾਂ ਇਕ ਵਾਰੀ ਖਾਲੀ ਕਰਕੇ ਸੁਕਾਉਣਾ ਬਹੁਤ ਜਰੂਰੀ ਹੈ। ਸ਼ਿਹਤ ਵਿਭਾਗ ਵੱਲੋਂ ਦਿੱਤਾ ਨਾਅਰਾ ਫਰਾਈ ਡੇ ਡਰਾਈ ਡੇ ਨੂੰ ਅਮਲੀ ਰੂਪ ਵਿੱਚ ਅਪਣਾਉਣ ਨਾਲ ਮੱਛਰਾਂ ਦੇ ਵਾਧੇ ਨੂੰ ਰੋਕਿਆ ਜਾ ਸਕਦਾ ਹੈ । ਵਿਭਾਗ ਦੀ ਟੀਮ ਵਿਚ ਸਿਹਤ ਕਰਮਚਾਰੀ ਨਰਪਿੰਦਰ ਸਿੰਘ ਗਿੱਲ ਕਲਾਂ, ਜਸਵਿੰਦਰ ਸਿੰਘ ਡਿੱਖ , ਗਗਨਦੀਪ ਸਿੰਘ ਜੇਠੂਕੇ ਅਤੇ ਬਰੀਡਿੰਗ ਚੈੱਕਰਾਂ ਵੱਲੋਂ ਘਰਾਂ, ਸਰਕਾਰੀ ਦਫ਼ਤਰਾਂ, ਧਾਰਮਿਕ ਸਥਾਨ, ਜਨਤਕ ਥਾਵਾਂ ਆਦਿ ਵਿਖੇ ਪਾਣੀ ਵਾਲੇ ਬਰਤਨਾਂ ਨੂੰ ਚੈੱਕ ਕੀਤਾ ਜਾ ਰਿਹਾ ਹੈ, ਜਿਹੜੀਆਂ ਥਾਵਾਂ ਤੇ ਮੱਛਰਾਂ ਦੀ ਪੈਦਾਇਸ਼ ਦਾ ਡਰ ਹੈ ਉਹਨਾਂ ਥਾਵਾਂ ਦੀ ਸ਼ਨਾਖਤ ਕਰਕੇ ਸਫ਼ਾਈ ਕਰਵਾਈ ਜਾ ਰਹੀ ਹੈ ਤਾਂ ਜੋ ਮੱਛਰਾਂ ਦੇ ਵਾਧੇ ਨੂੰ ਰੋਕਿਆ ਜਾ ਸਕੇ।
ਕੈਪਸ਼ਨ – ਸਿਹਤ ਵਿਭਾਗ ਦੇ ਕਰਮਚਾਰੀ ਡੇਂਗੂ ਬੁਖਾਰ ਤੋਂ ਬਚਾਅ ਲਈ ਜਾਗਰੂਕ ਕਰਦੇ ਹੋਏ।
WhatsAppFacebookTwitterEmailShare

LEAVE A REPLY

Please enter your comment!
Please enter your name here