ਹੁਣ ਤੱਕ 4 ਮਰੀਜ਼ ਹੋਏ ਕੋਰੋਨਾ ਨੈਗਟਿਵ; ਮਰੀਜ਼ਾਂ ਦੀ ਗਿਣਤੀ ਘਟ ਕੇ ਹੋਈ 9
ਮਾਨਸਾ 2 ਮਈ (ਬਲਜਿੰਦਰ ਚੌਹਾਨ ): ਡਿਪਟੀ ਕਮਿਸ਼ਨਰ ਸ੍ਰੀ ਗੁਰਪਾਲ ਸਿੰਘ ਚਹਿਲ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਲਈ ਖੁਸ਼ੀ ਦੀ ਗੱਲ ਹੈ ਕਿ ਮਾਨਸਾ ਦੇ ਬਲਾਕ ਬੁਢਲਾਡਾ ਨਾਲ ਸਬੰਧਤ ਕੋਰੋਨਾ ਦਾ ਇਲਾਜ਼ ਕਰਵਾ ਰਹੀ ਇਕ ਔਰਤ ਦੀ ਰਿਪੋਰਟ ਨੈਗਟਿਵ ਆਈ ਹੈ। ਉਨ੍ਹਾਂ ਦੱਸਿਆ ਕਿ ਉਕਤ ਔਰਤ ਦੀ ਉਮਰ 32 ਸਾਲ ਹੈ ਅਤੇ ਇਸ ਔਰਤ ਨੂੰ ਸਿਵਲ ਹਸਪਤਾਲ ਮਾਨਸਾ ਤੋਂ ਛੁੱਟੀ ਦੇ ਦਿੱਤੀ ਗਈ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਸਿਵਲ ਹਸਪਤਾਲ ਵਿਚੋਂ ਚੌਥਾ ਮਰੀਜ਼ ਤੰਦਰੁਸਤ ਹੋ ਕੇ ਵਾਪਸ ਜਾ ਰਿਹਾ ਹੈ ਅਤੇ ਇਸ ਸਮੇਂ ਹਸਪਤਾਲ ਵਿਚ 9 ਕੋਰੋਨਾ ਦੇ ਮਰੀਜ਼ ਰਹਿ ਗਏ ਹਨ, ਜਿੰਨ੍ਹਾਂ ਦਾ ਮਾਹਰ ਡਾਕਟਰਾਂ ਦੀ ਦੇਖ ਰੇਖ ਹੇਠ ਇਲਾਜ਼ ਚੱਲ ਰਿਹਾ ਹੈ।ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ ਨੇ ਦੱਸਿਆ ਕਿ ਪਿਛਲੇ 22 ਦਿਨਾਂ ਤੋਂ ਸਿਵਲ ਹਸਪਤਾਲ ਮਾਨਸਾ ਵਿਖੇ ਇਲਾਜ਼ ਕਰਵਾ ਰਹੀ ਕੋਰੋਨਾ ਪੀੜਤ ਬੁਢਲਾਡਾ ਨਿਵਾਸੀ ਦੀ ਰਿਪੋਰਟ ਨੈਗਟਿਵ ਆਉਣ ਤੋਂ ਬਾਅਦ ਅੱਜ ਉਸਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ ਇਸ ਮੌਕੇ ਸੀਨੀਅਰ ਕਾਂਗਰਸੀ ਆਗੂ  ਸਾਬਕਾ ਵਿਧਾਇਕ ਸ੍ਰੀ ਅਜੀਤ ਇੰਦਰ ਸਿੰਘ ਮੋਫ਼ਰ, ਡਾ. ਅਸ਼ੋਕ ਕੁਮਾਰ ਐਸ.ਐਮ.ਓ. ਸਿਵਲ ਹਸਪਤਾਲ ਮਾਨਸਾ, ਡਾ. ਸੁਨੀਲ ਬਾਂਸਲ, ਡਾ.ਪੰਕਜ ਗਰਗ ਮੌਜੂਦ ਸਨ
Attachments area
WhatsAppFacebookTwitterEmailShare

LEAVE A REPLY

Please enter your comment!
Please enter your name here