ਮੰਚ ਵੱਲੋਂ ਹਰਮਿੰਦਰ ਸਿੰਘ ਦਾ ਕੀਤਾ ਸਨਮਾਨ-ਡਾਕਟਰ ਖੇੜਾ

ਮਨੁੱਖੀ ਅਧਿਕਾਰ ਮੰਚ ਦੀ ਸਮੁੱਚੀ ਟੀਮ ਵੱਲੋਂ ਥਾਣਾ ਖੇੜੀ ਨੌਧ ਸਿੰਘ ਦੇ ਮੁਖੀ ਸਬ ਇੰਸਪੈਕਟਰ ਹਰਮਿੰਦਰ ਸਿੰਘ ਦਾ ਉਨ੍ਹਾਂ ਦੀਆਂ ਸਮਾਜ ਪ੍ਰਤੀ ਵਧੀਆ ਸੇਵਾਵਾਂ ਨੂੰ ਮੁੱਖ ਰੱਖਦਿਆਂ ਹੋਇਆਂ ਅਤੇ ਇਮਾਨਦਾਰੀ ਨਾਲ ਡਿਊਟੀ ਨਿਭਾਉਣ ਬਦਲੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ,ਮੇਵਾ ਸਿੰਘ ਠੇਕੇਦਾਰ ਸੈਕਟਰੀ ਪੰਜਾਬ, ਹਰਭਜਨ ਸਿੰਘ ਜਲੋਵਾਲ ਓਪ ਚੈਅਰਮੈਨ ਪੰਜਾਬ, ਰਣਜੀਤ ਸਿੰਘ ਤਰਖਾਣ ਮਾਜਰਾ, ਹਰਦੀਪ ਸਿੰਘ ਨਸਰਾਲੀ ਵਾਤਾਵਰਨ ਪ੍ਰੇਮੀ, ਬਾਬੂ ਨਰੇਸ਼ ਅਤੇ ਨਸ਼ੀਬ ਸਿੰਘ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਸਨ।ਇਸ ਮੌਕੇ ਸੰਸਥਾ ਵੱਲੋਂ ਮਾਸਕ ਵੀ ਵੰਡੇ ਗਏ ।ਇਸ ਮੌਕੇ ਡਾਕਟਰ ਖੇੜਾ ਨੇ ਬੋਲਦਿਆਂ ਕਿਹਾ ਕਿ ਸਮਾਜ ਵਿਚੋਂ ਫੈਲੀਆਂ ਸਮਾਜਿਕ ਕੁਰੀਤੀਆਂ ਨੂੰ ਦੂਰ ਕਰਨ ਲਈ ਸਾਨੂੰ ਪੁਲਿਸ ਪ੍ਰਸ਼ਾਸਨ ਦਾ ਸਾਥ ਦੇਣਾ ਚਾਹੀਦਾ ਹੈ ਅਤੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਮਨੁੱਖੀ ਅਧਿਕਾਰ ਚੇਤਨਾ ਸੈਮੀਨਾਰ ਕਰਵਾਉਣੇ ਚਾਹੀਦੇ ਹਨ ਤਾਂ ਜ਼ੋ ਸਮਾਜ ਦੇ ਲੋਕਾਂ ਨੂੰ ਉਨ੍ਹਾਂ ਦੇ ਹੱਕਾਂ ਪ੍ਰਤੀ ਜਾਗਰੂਕਤਾ ਲਿਆਂਦੀ ਜਾ ਸਕਦੀ।ਐਸ ਐਚ ਓ ਨੇ ਬੋਲਦਿਆਂ ਕਿਹਾ ਕਿ ਸਾਨੂੰ ਸਰਕਾਰ ਵੱਲੋਂ ਦਿਤੀਆਂ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅਗਰ ਕੋਈ ਗ਼ਲਤ ਅਨਸਰ ਤੁਹਾਡੀ ਨਿਗਾਹ ਵਿੱਚ ਆਉਂਦਾ ਹੈ ਤਾਂ ਤਰੁੰਤ ਹਲਕਾ ਪੁਲਿਸ ਪ੍ਰਸ਼ਾਸਨ ਨਾਲ ਸੰਪਰਕ ਕਰੋ । ਗ਼ਲਤ ਅਨਸਰਾਂ ਬਾਰੇ ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ। ਹੋਰਨਾਂ ਤੋਂ ਇਲਾਵਾ ਰਣਜੀਤ ਸਿੰਘ, ਲਖਵੀਰ ਸਿੰਘ, ਜਸਵਿੰਦਰ ਸਿੰਘ ਕੌੜੀ ਚੇਅਰਮੈਨ ਸਲਾਹਕਾਰ ਕਮੇਟੀ, ਵਰਿੰਦਰ ਕੁਮਾਰ ਸ਼ਰਮਾ, ਬਲਜੀਤ ਸਿੰਘ ਚੇਅਰਮੈਨ ਬੁਧੀਜੀਵੀ ਸੈੱਲ ਫਤਿਹਗੜ੍ਹ ਸਾਹਿਬ, ਦਰਸ਼ਨ ਸਿੰਘ ਨੰਬਰਦਾਰ, ਕਰਮਜੀਤ ਸਿੰਘ ਅਤੇ ਜਤਿੰਦਰ ਸਿੰਘ ਆਦਿ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ।

Leave a Reply

Your email address will not be published. Required fields are marked *