ਹਲਕਾ ਰਾਮਪੁਰਾ ਫੂਲ ‘ਚ ਵੀ ਫਿਰਿਆ ਝਾੜੂ, ਆਪ ਦੇ ਬਲਕਾਰ ਸਿੱਧੂ ਨੇ 10329 ਵੋਟਾਂ ਨਾਲ ਕੀਤੀ ਜਿੱਤ ਦਰਜ

ਬਠਿੰਡਾ  (ਮੱਖਣ ਸਿੰਘ ਬੁੱਟਰ) : ਪੰਜਾਬ ਵਿਧਾਨ ਸਭਾ ਦੇ ਚੋਣ ਨਤੀਜਿਆਂ ਚ ਜਿਥੇ ਵੱਖ ਵੱਖ ਹਲਕਿਆਂ ਤੋਂ ਆਮ ਆਦਮੀ ਪਾਰਟੀ ਇੱਕ ਵੱਡੀ ਪਾਰਟੀ ਬਣਕੇ ਉੱਭਰੀ ਹੈ। ਉਥੇ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਚੋਣ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਲਕਾਰ ਸਿੰਘ ਸਿੱਧੂ ਨੇ ਸ੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੂੰ 10329 ਵੋਟਾਂ ਦੇ ਵੱਡੇ ਫਰਕ ਨਾਲ ਹਰਾ ਕੇ ਜਿੱਤਦਰਜਕੀਤੀ।
ਚੋਣ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਦੇ ਬਲਕਾਰ ਸਿੰਘ ਸਿੱਧੂ ਨੂੰ 55715 ਵੋਟਾਂ ਹਾਸਿਲ ਹੋਈਆਂ, ਅਕਾਲੀ ਦਲ ਦੇ ਸਿਕੰਦਰ ਸਿੰਘ ਮਲੂਕਾ ਨੂੰ 45386 ਵੋਟਾਂ ਅਤੇ ਕਾਂਗਰਸ ਦੇ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੂੰ 28077  ਵੋਟਾਂ ਤੇ ਹੀ ਸਬਰ ਕਰਨਾ ਪਿਆ। ਆਮ ਆਦਮੀ ਪਾਰਟੀ ਦੇ ਬਲਕਾਰ ਸਿੰਘ ਸਿੱਧੂ ਨੇ ਪਹਿਲੀ ਵਾਰ ਦੋ ਧਨੰਤਰ ਆਗੂਆਂ ‘ਤੇ ਸਾਬਕਾ ਕੈਬਨਿਟ ਮੰਤਰੀਆਂ ਨੂੰ ਹਰਾਇਆ। ਇਸੇ ਤਰ੍ਹਾਂ ਲੋਕ ਪੰਜਾਬ ਕਾਂਗਰਸ ਤੇ ਭਾਜਪਾ ਦੇ ਸਾਂਝੇ ਉਮੀਦਵਾਰ ਅਮਰਜੀਤ ਸਰਮਾਂ ਨੂੰ 1023 ਵੋਟਾਂ ਤੇ ਸ੍ਰੋਮਣੀ ਅਕਾਲੀ ਦਲ (ਅਮ੍ਰਿਤਸਰ) ਦੇ ਬਲਜਿੰਦਰ ਸਿੰਘ ਨੂੰ 2529  ਵੋਟਾਂ ਅਤੇ ਨੋਟਾ ਨੂੰ 709 ਵੋਟਾਂ ਪਈਆ।