ਕੌਮਾਂਤਰੀ ਦਸਤਾਰ ਦਿਵਸ ਨੂੰ ਸਮਰਪਿਤ 13 ਅਪ੍ਰੈਲ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋ ਕੱਢੇ ਜਾ ਰਹੇ ਵਿਸ਼ਾਲ ਦਸਤਾਰ ਮਾਰਚ ਸੰਬੰਧੀ ਤਿਆਰੀਆਂ ਪੂਰੇ ਜ਼ੋਰਾਂ ਤੇ ਚੱਲ ਰਹੀਆ ਹਨ। ਇਸ ਸੰਬੰਧੀ ਸ੍ਰੀ ਅਨੰਦਪੁਰ ਸਾਹਿਬ ਦੇ ਇਲਾਕੇ ਅਤੇ ਪੰਜਾਬ ਦੇ ਹੋਰ ਨਗਰਾ ਤੇ ਵੱਡੇ ਪੱਧਰ ਤੇ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਕੀਤਾ।
ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ 13 ਅਪ੍ਰੈਲ ਨੂੰ ਸਿੱਖ ਪੰਥ ਵਲੋ ਸਿੱਖ ਪੰਥ ਦੀ ਆਨ ਤੇ ਸ਼ਾਨ ਦੇ ਪ੍ਰਤੀਕ ਦਸਤਾਰ ਨੂੰ ਸਮਰਪਿਤ ਕੌਮਾਂਤਰੀ ਦਸਤਾਰ ਦਿਵਸ ਮਨਾਇਆ ਜਾਂਦਾ ਹੈ। ਭਾਈ ਚਾਵਲਾ ਨੇ ਕਿ ਨੌਜਵਾਨਾਂ ਅੰਦਰ ਦਸਤਾਰ ਦੀ ਮਹਾਨਤਾ ਪ੍ਰਤੀ ਚੇਤਨਤਾ ਪੈਂਦਾ ਕਰਨ ਲਈ ਇਹ ਮਾਰਚ ਇਹ ਮਾਰਚ ਗੁਰੂ ਸਾਹਿਬ ਦੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਕੀਤਾ ਗਿਆ ਹੈ। ਇਹ ਮਾਰਚ ਗੁਰਦੁਆਰਾ ਫਤਹਿਗੜ੍ਹ ਸਾਹਿਬ ਤੋ ਹਜ਼ਾਰਾਂ ਦੀ ਗਿਣਤੀ ਵਿਚ ਨੌਜਵਾਨਾਂ ਦਾ ਇਕ ਕਾਫਲਾ ਕੇਸਰੀ, ਨੀਲੀਆਂ ਦਸਤਾਰਾਂ ਸਜਾ ਕੇ ਸ੍ਰੀ ਅਨੰਦਪੁਰ ਸਾਹਿਬ ਵੱਲ ਰਵਾਨਾ ਹੋਵੇਗਾ।
ਉਹਨਾਂ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਲਗਾਏ ਗਏ ਚੌਥੇ ਤਿੰਨ ਰੋਜ਼ਾ ਸੁੰਦਰ ਦਸਤਾਰ ਸਿਖਲਾਈ ਕੈਂਪ ਵਿਚ ਵੱਡੀ ਗਿਣਤੀ ਵਿਚ ਨੌਜਵਾਨ ਹਿੱਸਾ ਲੈ ਰਹੇ ਹਨ ਜਿਹਨਾਂ ਦੇ ਮੁਕਾਬਲੇ 12 ਅਪ੍ਰੈਲ ਨੂੰ ਕਰਵਾਏ ਜਾਣਗੇ। ਅੱਜ ਦੇ ਕੈਂਪ ਵਿਚ ਸਤ ਨਾਮ ਝੱਜ, ਮਨਜਿੰਦਰ ਸਿੰਘ ਬਰਾੜ, ਹਰਜੀਤ ਸਿੰਘ ਅਚਿੰਤ, ਪਰਮਜੀਤ ਸਿੰਘ ਪੰਮਾ, ਬਾਬਾ ਮਲਕੀਤ ਸਿੰਘ, ਦਰਸ਼ਨ ਸਿੰਘ, ਜਸਪਾਲ ਸਿੰਘ, ਸੁਖਬੀਰ ਸਿੰਘ, ਦਵਿੰਦਰ ਸਿੰਘ ਢਿੱਲੋਂ ਆਦਿ ਹਾਜ਼ਰ ਸਨ।