ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸਿਲਾਈ ਸੈਂਟਰ ਬੁਗਰਾ ਵਿਖੇ ਕੋਰਸ ਪੂਰਾ ਕਰ ਚੁੱਕੀਆਂ ਲੜਕੀਆਂ ਨੂੰ ਵੰਡੇ ਸਰਟੀਫਿਕੇਟ

ਸੰਗਰੂਰ, :(ਸੁਰਿੰਦਰ ਸਿੰਘ ਮਾਨ)-
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐਸ.ਪੀ. ਸਿੰਘ ਓਬਰਾਏ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕੌਮੀ ਪ੍ਰਧਾਨ ਜੱਸਾ ਸਿੰਘ ਸੰਧੂ ਦੀ ਅਗਵਾਈ ਹੇਠ ਐਜੂਕੇਸ਼ਨ ਡਾਇਰੈਕਟਰ ਮੈਡਮ ਇੰਦਰਜੀਤ ਕੌਰ ਗਿੱਲ ਵੱਲੋਂ ਪਿੰਡ ਬੁਗਰਾ ਵਿਖੇ ਚੱਲ ਰਹੇ ਸਿਲਾਈ ਸੈਂਟਰ ਦੇ ਛੇ ਮਹੀਨੇ ਪੂਰੇ ਹੋਣ ਤੇ ਲੜਕੀਆਂ ਦੇ ਪੇਪਰ ਲਏ ਗਏ ਸਨ। ਉਨ੍ਹਾਂ ਸਿਖਿਆਰਥੀਆਂ ਨੂੰ ਜ਼ਿਲ੍ਹਾ ਪ੍ਰਧਾਨ ਪ੍ਰਧਾਨ ਸੁਖਮਿੰਦਰ ਸਿੰਘ ਹਰਮਨ ਦੀ ਨਿਗਰਾਨੀ ਹੇਠ ਸਰਟੀਫਿਕੇਟ ਵੰਡੇ ਗਏ।
ਇਸ ਮੌਕੇ ਖਜ਼ਾਨਚੀ ਕੁਲਵੰਤ ਸਿੰਘ ਬਾਜਵਾ, ਕਾਰਜਕਾਰੀ ਮੈਂਬਰ ਸਤਨਾਮ ਸਿੰਘ ਦਮਦਮੀ, ਸਰਪੰਚ ਬਹਾਦਰ ਸਿੰਘ ਬੁਗਰਾ, ਪੰਚ ਹਰਜਿੰਦਰ ਕੌਰ, ਪੰਚ ਰਣਜੀਤ ਕੌਰ, ਪੰਚ ਰੋਸ਼ਨ ਸਿੰਘ ਅਤੇ ਸਿਲਾਈ ਟੀਚਰ ਸੁਰਿੰਦਰ ਕੌਰ ਬੁਗਰਾ ਸਮੇਤ ਵੱਡੀ ਗਿਣਤੀ ਵਿਚ ਸੰਗਰੂਰ ਟੀਮ ਦੇ ਮੈਂਬਰ ਵੀ ਸ਼ਾਮਲ ਸਨ। ਇਸ ਮੌਕੇ ਪਿੰਡ ਦੇ ਸਰਪੰਚ ਬਹਾਦਰ ਸਿੰਘ ਬੁਗਰਾ ਅਤੇ ਹੋਰ ਮੋਹਤਬਰ ਸ਼ਖ਼ਸੀਅਤਾਂ ਵੱਲੋਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐੱਸਪੀ ਸਿੰਘ ਓਬਰਾਏ ਵੱਲੋਂ ਨਿਭਾਈਆਂ ਗਈਆਂ ਸੇਵਾਵਾਂ ਦੀ ਪ੍ਰਸੰਸਾ ਕਰਦਿਆਂ ਸੰਸਥਾ ਵੱਲੋਂ ਸ਼ਹੀਦ ਕਿਸਾਨਾਂ ਅਤੇ ਮਜਦੂਰਾਂ ਦੇ ਪਰਿਵਾਰਾਂ ਨੂੰ ਪੈਨਸ਼ਨਾਂ ਤੇ ਉਹਨਾਂ ਦੇ ਬੱਚਿਆਂ ਨੂੰ ਮੁਫ਼ਤ ਵਿੱਦਿਆ ਦੇ ਕੇ ਇਕ ਸ਼ਲਾਘਾਯੋਗ ਕਦਮ ਪੁੱਟਿਆ ਗਿਆ ਹੈ। ਇਸ ਸੰਸਥਾ ਦੀ ਪ੍ਰਸੰਸਾ ਜਿੰਨੀ ਵੀ ਕੀਤੀ ਜਾਵੇ ਓਨੀ ਥੋਡ਼੍ਹੀ ਹੈ। ਡਾ ਓਬਰਾਏ ਸਾਹਿਬ ਵੱਲੋਂ ਵੱਖ ਵੱਖ ਪਿੰਡਾਂ ਵਿਚ ਕੰਪਿਊਟਰ ਸੈਂਟਰ ਅਤੇ ਸਿਲਾਈ ਸੈਂਟਰ ਖੋਲ੍ਹ ਕੇ ਬੱਚਿਆਂ ਨੂੰ ਆਤਮ ਨਿਰਭਰ ਬਣਾਉਣ ਲਈ ਬਹੁਤ ਵੱਡੇ ਉਪਰਾਲੇ ਕੀਤੇ ਜਾਣ ਦੀ ਵੀ ਭਰਪੂਰ ਪ੍ਰਸੰਸਾ ਕੀਤੀ ਤੇ ਵਾਹਿਗੁਰੂ ਅੱਗੇ ਅਰਦਾਸ ਕੀਤੀ ਗਈ ਤੇ ਡਾ ਓਬਰਾਏ ਜੀ ਨੂੰ ਦਿਨ ਦੁੱਗਣੀ ਅਤੇ ਰਾਤ ਚੌਗੁਣੀ ਤਰੱਕੀ ਬਖ਼ਸ਼ੇ ਅਤੇ ਲੰਬੀ ਉਮਰ ਦੀ ਕਾਮਨਾ ਕਰਦੇ ਹੋਏ ਕਿਹਾ ਕਿ ਡਾ ਓਬਰਾਏ ਸਾਹਿਬ ਇਸੇ ਤਰ੍ਹਾਂ ਸਮਾਜ ਦੀ ਸੇਵਾ ਕਰਦੇ ਰਹਿਣ।