:- ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਵੱਲੋਂ  ਸਮੂਹ ਅਧਿਆਪਕ ਵਰਗ ਨੂੰ ਅਧਿਆਪਕ ਦਿਵਸ ਮੌਕੇ  ਦਿੱਤੀਆਂ ਗਈਆਂ ਮੁਬਾਰਕਾਂ।

ਧੂਰੀ 7 ਸਤੰਬਰ (ਧਰਮਵੀਰ ਸਿੰਘ) ਅੱਜ ਅਧਿਆਪਕ ਦਿਵਸ ਤੇ ਜਿੱਥੇ ਪੂਰੇ ਦੇਸ਼ ਭਰ ਵਿੱਚ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਮੁਬਾਰਕਾਂ ਮਿਲ ਰਹੀਆਂ ਹਨ ਉੱਥੇ ਹੀ ਆਪਣੇ ਖੇਤਰ ਵਿੱਚ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਜਿਸ ਤਹਿਤ ਪੰਜਾਬ ਭਰ ਵਿੱਚ ਸਰਕਾਰੀ ਸਕੂਲਾਂ ਦੇ ਮਾਣ ਮੱਤੇ ਅਧਿਆਪਕਾਂ ਨੂੰ ਸਟੇਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਜਿਸ ਵਿੱਚ ਸੰਗਰੂਰ ਜ਼ਿਲ੍ਹੇ ਦੇ ਛੇ ਅਧਿਆਪਕਾਂ ਨੂੰ ਸਟੇਟ ਐਵਾਰਡ ਨਾਲ ਅਤੇ ਇਸ ਵਰ੍ਹੇ ਤੋਂ ਹੀ ਸਨਮਾਨਾਂ ਦੀ ਲੜੀ ਵਿੱਚ ਵਾਧਾ ਕਰਦਿਆਂ ਯੰਗ ਅਧਿਆਪਕ ਅਵਾਰਡ ਵੀ ਸ਼ੁਰੂ ਕੀਤਾ ਗਿਆ ਹੈ ਜਿਸ ਵਿੱਚ ਸੰਗਰੂਰ ਜ਼ਿਲ੍ਹੇ ਦੇ ਦੋ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ ਇਨ੍ਹਾਂ ਐਵਾਰਡਾਂ ਦੀ ਵੰਡ ਲਈ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਸੁਰਿੰਦਰ ਭਰੂਰ  (ਸਟੇਟ ਐਵਾਰਡੀ) ਦੀ ਰਹਿਨੁਮਾਈ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦੀ ਯੋਗ ਅਗਵਾਈ ਹੇਠ ਕਰੋਨਾ ਮਹਾਮਾਰੀ ਸਬੰਧੀ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਇਕ ਸੰਖੇਪ ਪ੍ਰੋਗਰਾਮ ਜ਼ਿਲ੍ਹਾ ਸਿੱਖਿਆ ਦਫ਼ਤਰ ਐਲੀਮੈਂਟਰੀ ਸੰਗਰੂਰ ਵਿਖੇ ਰੱਖਿਆ ਗਿਆ।ਅਵਾਰਡਾਂ ਲਈ ਚੁਣੇ ਗਏ ਅਧਿਆਪਕਾਂ ਦੇ ਨਾਵਾਂ  ਸਬੰਧੀ ਜਾਣਕਾਰੀ ਦਿੰਦੇ ਹੋਏ ਮੀਡੀਆ ਕੁਆਰਡੀਨੇਟਰ ਸ੍ਰੀ ਬਲਜਿੰਦਰ ਰਿਸ਼ੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ੍ਰੀਮਤੀ ਅਰਜੋਤ ਕੌਰ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੱਗੂਵਾਲਾ, ਤੇਜਿੰਦਰ ਕੌਰ ਸੋਹੀ ਇੰਗਲਿਸ਼ ਲੈਕਚਰਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲੇਰਕੋਟਲਾ( ਲੜਕੀਆਂ ),ਬਿਮਲਜੀਤ ਕੌਰ ਹੈੱਡ ਟੀਚਰ ਸਰਕਾਰੀ ਪ੍ਰਾਇਮਰੀ ਸਕੂਲ ਲਿੱਦੜਾਂ,ਰਾਜੇਸ਼ ਕੁਮਾਰ ਦਾਨੀ ਹੈੱਡ ਟੀਚਰ ਸਰਕਾਰੀ ਪ੍ਰਾਇਮਰੀ ਸਕੂਲ ਬੀਬੜੀ , ਸੁਖਵਿੰਦਰ ਸਿੰਘ ਈਟੀਟੀ ਅਧਿਆਪਕ ਸਰਕਾਰੀ ਪ੍ਰਾਇਮਰੀ ਸਕੂਲ ਦੌਲਤਪੁਰ ,ਜਸਵਿੰਦਰ ਕੌਰ ਈ ਟੀ ਟੀ ਅਧਿਆਪਕਾ ਸਰਕਾਰੀ ਪ੍ਰਾਇਮਰੀ ਸਕੂਲ ਖੇੜੀ ਗਿੱਲਾਂ ਨੂੰ ਸਟੇਟ ਅਵਾਰਡ 2020 ਨਾਲ ਸਨਮਾਨਿਤ ਕੀਤਾ ਗਿਆ lਇਸੇ ਤਰ੍ਹਾਂ ਜੰਗ ਟੀਚਰ ਅਵਾਰਡ ਦੋ ਹਜ਼ਾਰ ਵੀ ਦੀ ਸ਼੍ਰੇਣੀ ਵਿੱਚ ਜਗਦੀਸ਼ ਸਿੰਘ ਹੈੱਡ ਟੀਚਰ ਜੀਪੀਐੱਸ ਬਾਸੀ ਅਰਕ ਅਤੇ ਨੀਸ਼ਾ ਰਾਣੀ ਈਟੀਟੀ ਅਧਿਆਪਕਾ ਹਰੀਪੁਰਾ ਨੂੰ ਸਨਮਾਨਿਤ ਕੀਤਾ ਗਿਆ ।ਅਧਿਆਪਕਾਂ ਨੂੰ ਸਨਮਾਨਿਤ ਕਰਨ ਦੀ ਰਸਮ ਸਾਂਝੇ ਤੌਰ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ)ਸ੍ਰੀ ਮਲਕੀਤ ਸਿੰਘ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ ਓਮ ਪ੍ਰਕਾਸ਼ ਸੇਤੀਆ,ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਡਾ. ਪ੍ਰਭਸਿਮਰਨ ਕੌਰ,  ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਰਾਜਪਾਲ ਕੌਰ , ਅਤੇ ਸ੍ਰੀ ਸੁਰਿੰਦਰ ਭਰੂਰ (ਸਟੇਟ ਅਵਾਰਡੀ),ਪ੍ਰਿੰਸੀਪਲ ਸਤਪਾਲ ਸਿੰਘ ਬਲਾਸੀ ਦੁਆਰਾ ਨਿਭਾਈ ਗਈ ।ਇਸ ਮੌਕੇ ਸ. ਕੁਲਦੀਪ ਸਿੰਘ (ਮੈਂਬਰ ਪੰਜਾਬ ਸਕੂਲ ਸਿੱਖਿਆ ਬੋਰਡ )ਅਤੇ ਸ.ਜਸਪ੍ਰੀਤ ਸਿੰਘ ਨਾਗਰਾ ਜ਼ਿਲ੍ਹਾ ਕੁਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ,ਬਲਾਕ ਕੋਆਰਡੀਨੇਟਰ  ਗਵਰਧਨ ਸ਼ਰਮਾ ਮੌਜੂਦ ਸਨ ।ਇਸ ਮੌਕੇ ਅਵਾਰਡ ਜੇਤੂ ਅਧਿਆਪਕਾਂ ਨੇ ਸ੍ਰੀ ਵਿਜੇ ਇੰਦਰ ਸਿੰਗਲਾ ਅਤੇ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਜੀ ਦਾ ਧੰਨਵਾਦ ਕਰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਬੇਹੱਦ ਖੁਸ਼ੀ ਹੋ ਰਹੀ ਹੈ ਕਿ ਸਿੱਖਿਆ ਵਿਭਾਗ ਨੇ ਬਹੁਤ ਹੀ ਪਾਰਦਰਸ਼ੀ ਢੰਗ ਨਾਲ ਉਨ੍ਹਾਂ ਦੀ ਮਿਹਨਤ ਨੂੰ ਪਛਾਣਦੇ ਹੋਏ ਇਸ ਅਵਾਰਡ ਲਈ ਚੁਣਿਆ,ਉਨ੍ਹਾਂ ਨੇ ਅੱਗੇ ਤੋਂ ਵੀ ਬੱਚਿਆਂ ਦੀ ਅਤੇ ਸਿੱਖਿਆ ਵਿਭਾਗ ਦੀ ਬਿਹਤਰੀ ਲਈ ਇਸੇ ਤਰ੍ਹਾਂ ਮਿਹਨਤ ਕਰਨ ਦਾ ਪ੍ਰਣ ਲਿਆ ।ਅਧਿਆਪਕਾਂ ਨੇ ਖ਼ੁਸ਼ੀ ਜ਼ਾਹਿਰ ਕਰਦੇ ਹੋਏ ਦੱਸਿਆ ਕੇ ਸ੍ਰੀ ਵਿਜੇ ਇੰਦਰ ਸਿੰਗਲਾ ਸਿੱਖਿਆ ਮੰਤਰੀ ਪੰਜਾਬ ਦੀ ਰਹਿਨੁਮਾਈ ਹੇਠ ਪੰਜਾਬ ਦੇ ਸਕੂਲ ਦਿਨ ਦੁੱਗਣੀ ਅਤੇ ਰਾਤ ਚੌਗਣੀ ਤਰੱਕੀ ਕਰਦੇ ਹੋਏ ਪ੍ਰਾਈਵੇਟ ਸਕੂਲਾਂ ਨੂੰ ਮਾਤ ਪਾ ਰਹੇ ਹਨ ।ਸਿੱਖਿਆ ਵਿਭਾਗ ਦੁਆਰਾ ਆਨਲਾਈਨ ਸਿੱਖਿਆ ਅਤੇ ਸਮਾਰਟ ਸਕੂਲ ਮੁਹਿੰਮ ਤਹਿਤ ਪੰਜਾਬ ਦੇ ਸਕੂਲਾਂ ਕਾਇਆ ਪਲਟ ਹੋ ਗਈ ਹੈ ।ਲੋਕਾਂ ਦਾ ਸਰਕਾਰੀ ਸਕੂਲਾਂ ਵਿੱਚ ਵਿਸ਼ਵਾਸ ਵਧਣ ਨਾਲ ਸਰਕਾਰੀ ਸਕੂਲਾਂ ਦੇ ਦਾਖ਼ਲੇ ਵਿੱਚ ਭਾਰੀ ਵਾਧਾ ਹੋਇਆ ਹੈ ।ਜੋ ਕਿ ਸਿੱਖਿਆ ਵਿਭਾਗ ਅਤੇ ਸਰਕਾਰੀ ਸਕੂਲਾਂ ਲਈ ਸ਼ੁਭ ਸੰਕੇਤ ਹਨ ।
WhatsAppFacebookTwitterEmailShare

LEAVE A REPLY

Please enter your comment!
Please enter your name here