ਧੂਰੀ 23 ਦਸੰਬਰ (ਧਰਮਵੀਰ ਸਿੰਘ)- ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਬਿਲ ਖੇਤੀ ਲਈ ਅਤਿ ਘਾਤਕ ਸਾਬਤ ਹੋਣਗੇ ਅਤੇ ਹਰ ਵਰਗ ਲਈ ਘਾਟੇ ਦਾ ਸੌਦਾ ਹੋਵੇਗਾ ਜੇਕਰ ਲੋਕਾਂ ਵੱਲੋਂ ਏਕਾ ਕਰ ਕੇ ਇਹ ਬਿਲ ਰੱਦ ਨਾ ਕਰਵਾਏ ਗਏ ਤਾਂ ਇਨ੍ਹਾਂ ਕਾਨੂੰਨਾਂ ਦੇ ਨਾਲ ਮਹਿੰਗਾਈ ਦੇ ਵਿੱਚ ਵੀ ਅਥਾਹ ਵਾਧਾ ਹੋਵੇਗਾ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਆਪ ਆਗੂ ਅਤੇ ਸਮਾਜ ਸੇਵੀ ਸੰਦੀਪ ਸਿੰਗਲਾ ਧੂਰੀ ਨੇ ਕੀਤਾ। ਉਨ੍ਹਾਂ ਨੇ ਕਿਹਾ ਕਿ ਲੋਕ ਪੱਖੀ ਸਰਕਾਰਾਂ ਉਹ ਹੁੰਦੀਆਂ ਨੇ ਜੋ ਲੋਕਾਂ ਦੀਆਂ ਸਮੱਸਿਆਵਾਂ ਦੇ ਵੱਲ ਧਿਆਨ ਦੇਣ, ਉਹ ਨਹੀਂ ਜਿਹੜੀਆਂ ਲੋਕਾਂ ਉੱਤੇ ਜਬਰੀ ਕਾਨੂੰਨ ਥੋਪਣ। ਇਸ ਲਈ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਆਪਣੀ ਆਕੜ ਨੂੰ ਛੱਡ ਕੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਸਮਝੇ ਅਤੇ ਉਹਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰੇ।
ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਨੂੰ ਛੇਤੀ ਮੰਨਣੀਆਂ ਚਾਹੀਦੀਆਂ ਹਨ।  ਤਾਂ ਜੋ ਕੜਾਕੇ ਦੀ ਠੰਢ ਵਿੱਚ ਦਿੱਲੀ ਅੰਦੋਲਨ ਦੇ ਸਮਰਥਨ ਵਿੱਚ ਬੈਠੇ ਕਿਸਾਨਾਂ ਦਾ ਕੋਈ ਨੁਕਸਾਨ ਨਾ ਹੋ ਸਕੇ, ਕਿਓਂਕਿ ਇਸ ਕੜਾਕੇ ਦੀ ਠੰਢ ਦੇ ਵਿੱਚ ਕਈ ਕਿਸਾਨ ਆਪਣੀ ਜਾਨ ਗੁਆ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਹੱਕਾਂ ਨੂੰ ਖੋਹਣ ਤੇ ਤੁਲੀ ਹੋਈ ਹੈ।  ਉਹਨਾਂ ਨੇ ਕਿਹਾ ਕਿ ਹੁਣ ਕਿਸਾਨਾਂ ਦਾ ਮਸਲਾ ਕੌਮੀ ਮਸਲਾ ਬਣ ਚੁੱਕਿਆ ਹੈ, ਜੇਕਰ ਸਰਕਾਰ ਨੇ ਇਸ ਮਸਲੇ ਨੂੰ ਸਮਾਂ ਰਹਿੰਦਿਆਂ ਨਾਂ ਸਾਂਭਿਆ ਤਾਂ ਇਸ ਦੀ ਜਿੰਮੇਵਾਰ ਕੇਂਦਰ ਦੀ ਮੋਦੀ ਸਰਕਾਰ ਹੋਵੇਗੀ ਅਤੇ ਉਹਨਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਲੋਕ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਦਿੱਲੀ ਅੰਦੋਲਨ ਦਾ ਹਿੱਸਾ ਬਣਨ।
Attachments area
WhatsAppFacebookTwitterEmailShare

LEAVE A REPLY

Please enter your comment!
Please enter your name here