ਪਾਰਟੀ ਵੱਲੋਂ ਸੌਪੀ ਜਿੰਮੇਵਾਰੀ ਤਨਦੇਹੀ ਨਾਲ ਨਿਭਾਵਾਂਗਾ- ਨਾਥ ਹਮੀਦੀ
ਮਹਿਲ ਕਲਾਂ 07 ਸਤੰਬਰ (ਗੁਰਸੇਵਕ ਸਿੰਘ ਸਹੋਤਾ, ਪਾਲੀ ਵਜੀਦਕੇ, ਮਿੱਠੂ ਮੁਹੰਮਦ)– ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਨੂੰ ਮਜ਼ਬੂਤ ਕਰਨ ਲਈ ਵਿੱਢੀ ਮੁਹਿੰਮ ਤਹਿਤ ਅੱਜ ਉੱਘੇ ਢਾਡੀ ਤੇ ਸਮਾਜ ਸੇਵੀ ਭਾਈ ਨਾਥ ਸਿੰਘ ਹਮੀਦੀ ਨੂੰ ਸਰਕਲ ਠੁੱਲੀਵਾਲ (ਐਸ ਸੀ) ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ।ਉਨ੍ਹਾਂ ਦੀ ਇਸ ਨਿਯੁਕਤੀ ਦਾ ਐਲਾਨ ਸ਼੍ਰੋਮਣੀ ਅਕਾਲੀ ਦਲ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਇੰਚਾਰਜ ਸੰਤ ਬਲਵੀਰ ਸਿੰਘ ਘੁੰਨਸ ਅਤੇ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਯੂਥ ਆਗੂ ਤਰਨਜੀਤ ਸਿੰਘ ਦੁੱਗਲ ਨੇ ਕੀਤਾ ।ਉਨ੍ਹਾਂ ਦੀ ਇਸ ਨਿਯੁਕਤੀ ਦਾ ਹਲਕਾ ਮਹਿਲ ਕਲਾਂ ਦੇ ਅਕਾਲੀ ਆਗੂਆਂ ਨੇ ਸਵਾਗਤ ਕੀਤਾ ਹੈ ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ਨਾਥ ਸਿੰਘ ਹਮੀਦੀ ਨੇ ਕਿਹਾ ਕਿ ਪਾਰਟੀ ਵੱਲੋਂ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ ।ਉਨ੍ਹਾਂ ਕਿਹਾ ਕਿ ਐਸੀ ਭਾਈਚਾਰੇ ਨੂੰ ਪਾਰਟੀ ਪ੍ਰਤੀ ਜਾਗਰੂਕ ਕਰਨ ਅਤੇ ਪਿੰਡਾਂ ਵਿੱਚ ਨਵੀਆਂ ਇਕਾਈਆਂ ਦੇ ਗਠਨ ਲਈ ਮੀਟਿੰਗਾਂ ਦਾ ਦੌਰ ਜਲਦ ਹੀ ਚਾਲੂ ਕੀਤਾ ਜਾਵੇਗਾ। ਇਸ ਮੌਕੇ ਇਸ ਸਾਬਕਾ ਸਰਪੰਚ ਦਰਸ਼ਨ ਸਿੰਘ ਰਾਣੂ, ਸਾਬਕਾ ਸਰਪੰਚ ਜਗਰੂਪ ਸਿੰਘ ,ਜਥੇਦਾਰ ਕੌਰ ਸਿੰਘ, ਬਲਵਿੰਦਰ ਸਿੰਘ ਬਾਜਵਾ ,ਮਹਿੰਦਰ ਸਿੰਘ, ਬੰਤ ਸਿੰਘ, ਕਮਲਜੀਤ ਸਿੰਘ ਦਿਓਲ, ਪਰਮਜੀਤ ਕੌਰ, ਗੌੜੀਆ ,ਰਸ਼ਪਾਲ ਕੌਰ, ਜਸਪ੍ਰੀਤ ਕੌਰ, ਬਲਜੀਤ ਸਿੰਘ ਰਾਣੂੰ ,ਯੋਧਾ ਸਿੰਘ ਰਾਣੂੰ, ਕਮਲਜੀਤ ਸਿੰਘ ਢੀਂਡਸਾ ਅਤੇ ਤਾਰੀ ਸਿੰਘ ਦਿਓਲ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ ।
WhatsAppFacebookTwitterEmailShare

LEAVE A REPLY

Please enter your comment!
Please enter your name here