ਕਾਲੀਆਂ ਪੱਟੀਆਂ ਬੰਨ੍ਹ ਕੇ ਸਰਕਾਰ ਖਿਲਾਫ ਹੈਲਥ ਵਰਕਰ ਜਿਤਾ ਰਹੇ ਨੇ ਰੋਸ 

ਗੁਰੂਹਰਸਹਾਏ  ( ਗੁਰਮੇਲ ਸਿੰਘ ਵਾਰਵਲ) 1263 ਨਵਨਿਯੁਕਤ ਮਲਟੀਪਰਪਜ਼ ਹੈਲਥ ਵਰਕਰਜ਼ ਮੇਲ ਵੱਲੋਂ ਆਪਣੀਆਂ ਭੱਖਦੀਆਂ ਮੰਗਾਂ ਸਬੰਧੀ  ਕਾਲੀਆਂ ਪੱਟੀਆਂ ਬੰਨ੍ਹ ਕੇ ਸਰਕਾਰ ਖਿਲਾਫ ਰੋਸ ਜ਼ਾਹਿਰ ਕੀਤਾ ਗਿਆ  ਇਸ ਬਾਰੇ ਜਾਣਕਾਰੀ ਦਿੰਦੇ ਹੋਏ ਮਲਟੀਪਰਪਜ਼ ਹੈਲਥ ਵਰਕਰ ਬਲਾਕ ਗੁਰੂ ਹਰਸਹਾਏ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਮਨਜੀਤ ਸਿੰਘ ,ਦਲਜੀਤ ਸਿੰਘ ,ਗੁਰਮੀਤ ਸਿੰਘ ,ਹਰੀਸ਼ ਨੇ ਜਾਣਕਾਰੀ ਦਿੱਤੀ ਕਿ ਉਨ੍ਹਾਂ ਨੂੰ ਪਰਖ ਅਧੀਨ ਸਮੇਂ ਦੌਰਾਨ 10,300 ਰੁਪਏ ਬੇਸਿਕ ਤਨਖਾਹ ਦਿੱਤੀ ਜਾ ਰਹੀ ਹੈ ।ਜਦ ਕਿ ਕੋਰੋਨਾ ਮਹਾਮਾਰੀ ਦੌਰਾਨ ਉਹ ਅਹਿਮ ਰੋਲ ਨਿਭਾ ਰਹੇ ਹਨ ।ਉਹ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਲੋਕਾਂ ਦੇ ਘਰਾਂ ਅੰਦਰ ਜਾ ਕੇ ਮਰੀਜ਼ਾਂ ਦੀ ਪਛਾਣ ਲਈ ਮੁੱਢਲੀ ਜਾਣਕਾਰੀ ਹਾਸਲ ਕਰ ਰਹੇ ਹਨ ।ਉਨ੍ਹਾਂ ਵੱਲੋਂ ਆਪਣਾ ਪਰਖ ਅਧੀਨ ਸਮਾਂ ਸਮਾਪਤ ਕਰਨ ਅਤੇ ਰੈਗੂਲਰ ਪੇ ਸਕੇਲ ਦੇਣ ਸੰਬੰਧੀ ਪ੍ਰਸ਼ਾਸਨ ਅਧਿਕਾਰੀਆਂ ਨੂੰ ਮੰਗ ਪੱਤਰ ਵੀ ਦਿੱਤੇ  ਜਾ ਚੁੱਕੇ ਹਨ ।ਪਰ ਅੱਜ ਤੱਕ ਕੋਈ ਵੀ ਮੰਗ ਪੂਰੀ ਨਹੀਂ ਹੋਈ ਉਨ੍ਹਾਂ ਕਿਹਾ ਜੇਕਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਉਹ ਵੱਡੇ ਪੱਧਰ ਤੇ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ ਅਤੇ ਉਹ ਕੋਰੋਨਾ ਮਹਾਂਮਾਰੀ ਫੈਲਣ ਤੇ ਇਸ ਔਖੀ ਘੜੀ ਵਿੱਚ ਹਮੇਸ਼ਾ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਆਪਣੀ ਡਿਊਟੀ ਤਨ ਦੇਹੀ ਨਾਲ ਨਿਭਾਉਣਗੇ ।ਇਸ ਸਮੇਂ ਲਖਵਿੰਦਰ ,ਹਰਜਿੰਦਰ ,ਸਤੀਸ਼ ,ਸੰਜੀਵ ,ਜਗਤਾਰ ,ਨਰਿੰਦਰ ,ਸ਼ੰਮੀ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *