ਭਾਦਸੋਂ 23 ਫਰਵਰੀ(ਗੁਰਦੀਪ ਟਿਵਾਣਾ)ਸ਼ਹੀਦ ਸਿਪਾਹੀ ਗੁਰਮੇਲ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਅਕਾਲਗੜ੍ਹ ਬਲਾਕ ਭਾਦਸੋਂ-2 ਵਿਖੇ ਸਲਾਨਾ ਸਮਾਰੋਹ ਮੌਜੂਦਾ ਪੰਚਾਇਤ ਅਤੇ ਸਾਬਕਾ ਪੰਚਾਇਤ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਕੂਲ ਇੰਚਾਰਜ ਜਸਪ੍ਰੀਤ ਕੌਰ ਤੇ ਅਧਿਆਪਕ ਬਲਵਿੰਦਰ ਸਿੰਘ ਦੀ ਅਗਵਾਈ ਚ ਕਰਵਾਇਆ ਗਿਆ। ਇਸ ਸਮਾਰੋਹ ਦਾ ਉਦਘਾਟਨ ਪਿੰਡ ਦੇ ਸਕੂਲ ਵਿੱਚ ਪੜ੍ਹੇ ਰਿਟਾਇਰਡ ਪ੍ਰੋਫੈਸਰ ਮੁਖਤਿਆਰ ਸਿੰਘ ਅਕਾਲਗੜ੍ਹ ਵੱਲੋਂ ਕੀਤਾ ਗਿਆ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜਾ ਕੇ ਵੀ ਉੱਚੇ ਮੁਕਾਮ ਹਾਸਿਲ ਕੀਤੇ ਜਾ ਸਕਦੇ ਹਨ।
ਇਸ ਮੌਕੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਭਾਦਸੋਂ ਸਟੇਟ ਐਵਾਰਡੀ ਜਗਜੀਤ ਸਿੰਘ ਨੌਹਰਾ ਨੇ ਸ਼ਿਰਕਤ ਕੀਤੀ ਅਤੇ ਉਹਨਾਂ ਵੱਲੋਂ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਸਬੰਧੀ ਸਮਾਰੋਹ ਵਿੱਚ ਮੌਜੂਦ ਸਮੂਹ ਮਾਪਿਆਂ ਤੇ ਪਿੰਡ ਵਾਸੀਆਂ ਨੂੰ ਜਾਣੂੰ ਕਰਵਾਇਆ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡ ਦੇ ਵੱਧ ਤੋਂ ਵੱਧ ਬੱਚਿਆਂ ਨੂੰ ਸਰਕਾਰੀ ਸਕੂਲ ਵਿੱਚ ਦਾਖਲ ਕਰਵਾਉਣ। ਪ੍ਰੋਗਰਾਮ ਵਿੱਚ ਨੰਨੇ ਮੁੰਨੇ ਬੱਚਿਆਂ ਦੀਆਂ ਵੱਖ ਵੱਖ ਪੇਸ਼ਕਾਰੀਆਂ ਨੇ ਆਪਣੀ ਪੇਸ਼ਕਾਰੀ ਰਾਹੀਂ ਸਮਾਰੋਹ ਵਿੱਚ ਮੌਜੂਦ ਲੋਕਾਂ ਦਾ ਮਨ ਮੋਹ ਲਿਆ।
ਇਸ ਮੌਕੇ ਜਸਪਾਲ ਸਿੰਘ,ਖੁਸ਼ਦੇਵ ਸਿੰਘ, ਮਨਪ੍ਰੀਤ ਕੌਰ, ਅਮਨਜੀਤ ਕੌਰ, ਰਮੇਸ਼ ਕੁਮਾਰ, ਇੰਦਰਜੀਤ ਸਿੰਘ, ਅਮਨਪ੍ਰੀਤ ਕੌਰ, ਜਸਵਿੰਦਰ ਸਿੰਘ ਅਤੇ ਸਤਵੀਰ ਸਿੰਘ, ਸਰਪੰਚ ਮਿਹਰ ਸਿੰਘ, ਸਾਬਕਾ ਸਰਪੰਚ ਜਰਨੈਲ ਸਿੰਘ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਦੀਪ ਸਿੰਘ, ਐਸਡੀਓ ਦਵਿੰਦਰਜੀਤ ਸਿੰਘ , ਲੰਬੜਦਾਰ ਕਮਲਜੀਤ ਸਿੰਘ, ਲਖਵਿੰਦਰ ਸਿੰਘ, ਪੰਚ ਧੰਨਾ ਸਿੰਘ, ਅਵਤਾਰ ਸਿੰਘ, ਨਿਰਮਲ ਸਿੰਘ, ਰਵਿੰਦਰ ਕੁਮਾਰ, ਲਖਵਿੰਦਰ ਸਿੰਘ ਫੌਜੀ, ਸੁਖਦੇਵ ਸਿੰਘ ਫੌਜੀ ਅਤੇ ਐੱਸਐੱਮਸੀ ਦੇ ਮੈਂਬਰ , ਪਿੰਡ ਦੇ ਪਤਵੰਤੇ ਤੇ ਸਮੂਹ ਬੱਚੇ ਹਾਜ਼ਰ ਸਨ।
ਅਕਾਲਗੜ੍ਹ ਸਕੂਲ ਦੇ ਸਲਾਨਾ ਪ੍ਰੋਗਰਾਮ ‘ਚ ਨੰਨੇ ਬੱਚਿਆਂ ਨੇ ਲੋਕਾਂ ਦਾ ਦਿਲ ਮੋਹਿਆ
