ਸੰਗਰੂਰ 25ਫਰਵਰੀ (ਜਵੰਦਾ) ਸੋਸ਼ਲ ਯੂਥ ਸਪੋਰਟਸ ਕਲੱਬ ਅਤੇ ਨਗਰ ਪੰਚਾਇਤ ਵੱਲੋਂ ਪ੍ਰਧਾਨ ਕਰਨ ਘੁਮਾਣ ਕੈਨੇਡਾ ਦੀ ਸਰਪ੍ਰਸਤੀ ਹੇਠ ਸਵ. ਪ੍ਰਧਾਨ ਗੁਰਮੇਲ ਸਿੰਘ ਦਿੜ੍ਹਬਾ (ਅੰਤਰਰਾਸ਼ਟਰੀ ਕਬੱਡੀ ਕੋਚ) ਦੀ ਯਾਦ ਨੂੰ ਸਮਰਪਿਤ ਦਿੜ੍ਹਬਾ ਵਿਖੇ ਕਰਵਾਏ ਜਾ ਰਹੇ ਸ਼ਹੀਦ ਬਚਨ ਸਿੰਘ ਯਾਦਗਾਰੀ ਅੰਤਰਰਾਸ਼ਟਰੀ ਕਬੱਡੀ ਕੱਪ ਦੇ ਚਲਦਿਆਂ ਪੰਜਾਬੀ ਸੰਗੀਤ ਪ੍ਰੇਮੀਆਂ ਦੇ ਦਿਲਾਂ ਦੀ ਧੜਕਣ ਗਾਇਕ ਬੱਬੂ ਮਾਨ ਦਾ ਖੁੱਲ੍ਹਾ ਅਖਾੜਾ ਅੱਜ ਲੱਗੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਕਰਨ ਘੁਮਾਣ ਕੈਨੇਡਾ ਅਤੇ ਚੇਅਰਮੈਨ ਚਮਕੌਰ ਘੁਮਾਣ ਨੇ ਦੱਸਿਆ ਕਿ ਅੱਜ ਮੇਜਰ ਲੀਗ ਦੀਆਂ ਟੀਮਾਂ ਵਿਚਕਾਰ ਫਸਵੇਂ ਮੁਕਾਬਲੇ ਹੋਣਗੇ ਅਤੇ ਜਿੱਤਣ ਵਾਲੀ ਟੀਮ ਨੂੰ ਪਹਿਲਾ ਇਨਾਮ 2 ਲੱਖ 50 ਹਜ਼ਾਰ ਅਤੇ ਉਪ ਜੇਤੂ ਨੂੰ 2 ਲੱਖ ਦੀ ਨਗਦ ਰਾਸ਼ੀ ਅਤੇ ਬੈਸਟ ਰੇਡਰ ਤੇ ਬੈਸਟ ਜਾਫੀ ਨੂੰ ਬੁਲੈਟ ਮੋਟਰਸਾਈਕਲਾਂ ਨਾਲ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮੌਕੇ ਦਰਸ਼ਕਾਂ ਦੇ ਮਨੋਰੰਜਨ ਲਈ ਪੰਜਾਬੀ ਸੰਗੀਤ ਪ੍ਰੇਮੀਆਂ ਦੇ ਦਿਲਾਂ ਦੀ ਧੜਕਣ ਮਸ਼ਹੂਰ ਗਾਇਕ ਬੱਬੂ ਮਾਨ ਦਾ ਖੁੱਲ੍ਹਾ ਅਖਾੜਾ ਲੱਗੇਗਾ। ਉਨ੍ਹਾਂ ਵਲੋਂ ਸਮੂਹ ਪੰਜਾਬੀਆਂ ਨੂੰ ਇਸ ਕਬੱਡੀ ਕੱਪ ਅਤੇ ਅਖਾੜੇ ਵਿੱਚ ਪਹੁੰਣ ਲਈ ਖੁੱਲ੍ਹਾ ਸੱਦਾ ਹੈ।
ਸ਼ਹੀਦ ਬਚਨ ਸਿੰਘ ਅੰਤਰਰਾਸ਼ਟਰੀ ਕਬੱਡੀ ਕੱਪ ਦਿੜ੍ਹਬਾ ਵਿਖੇ ਗਾਇਕ ਬੱਬੂ ਮਾਨ ਦਾ ਖੁੱਲ੍ਹਾ ਅਖਾੜਾ ਅੱਜ – ਕਰਨ ਘੁਮਾਣ
