ਨੰਬਰਦਾਰ ਯੂਨੀਅਨ ਸਮਰਾ ਗਰੁੱਪ ਵੱਲੋਂ ਕਿਸਾਨ ਜਥੇਬੰਦੀਆਂ ਵੱਲੋਂ ਕਿਸਾਨੀ ਹਿੱਤਾਂ ਲਈ ਲੜੇ ਜਾ ਰਹੇ ਸੰਘਰਸ਼ ਦੀ ਡਟਵੀਂ ਹਮਾਇਤ ਕਰਨ ਦਾ ਫੈਸਲਾ ਕਰਕੇ ਨੰਬਰਦਾਰਾਂ ਨੂੰ ਸੰਘਰਸ਼ ਦਾ ਹਿੱਸਾ ਬਣਨ ਦਾ ਸੱਦਾ ਦਿੱਤਾ                                                                                                       

 

ਮਹਿਲ ਕਲਾਂ 16 ਅਕਤੂਬਰ (ਗੁਰਸੇਵਕ ਸਿੰਘ ਸਹੋਤਾ, ਡਾ ਮਿੱਠੂ ਮੁਹੰਮਦ)-   ਪੰਜਾਬ ਨੰਬਰਦਾਰ ਯੂਨੀਅਨ ਸਬ ਤਹਿਸੀਲ ਮਹਿਲ ਕਲਾਂ  ਇਕਾਈ ਦੇ ਸਮੂਹ ਨੰਬਰਦਾਰਾਂ ਦੀ ਤਹਿਸੀਲ ਪੱਧਰੀ ਮੀਟਿੰਗ ਜਥੇਬੰਦੀ ਦੇ ਤਹਿਸੀਲ ਪ੍ਧਾਨ ਸਰਪੰਚ ਨੰਬਰਦਾਰ ਹਰਪ੍ਰੀਤ ਸਿੰਘ ਹਰਦਾਸਪੁਰਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਛੇਵੀਂ ਪਾਤਸ਼ਾਹੀ ਕਸਬਾ ਮਹਿਲ ਕਲਾਂ ਵਿਖੇ ਹੋਈ ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਗੱਜਣ ਸਿੰਘ ਧਨੌਲਾ ਮੀਤ ਪ੍ਰਧਾਨ ਗੁਰਮੇਲ ਸਿੰਘ ਮਹਿਲ ਕਲਾਂ ਮੀਤ ਪ੍ਰਧਾਨ  ਬਲਵੀਰ ਸਿੰਘ ਮਹਿਲ ਖੁਰਦ ਜ਼ਿਲ੍ਹਾ ਪ੍ਰਚਾਰ ਸਕੱਤਰ ਦਰਸ਼ਨ ਸਿੰਘ ਸਹੌਰ ਸਕੱਤਰ ਗੁਰਤੇਜ ਸਿੰਘ ਕਾਲੇਕੇ ਨੇ ਕਿਹਾ ਕਿ ਨੰਬਰਦਾਰਾਂ ਨੂੰ ਆਪਣੀਆਂ ਸੇਵਾਵਾਂ ਪੂਰੀ ਇਮਾਨਦਾਰੀ ਤੇ
ਤਨਦੇਹੀ ਨਾਲ ਨਿਭਾਉਣ ਲਈ ਅੱਗੇ ਆਉਣਾ ਚਾਹੀਦਾ ਉਨ੍ਹਾਂ ਕਿਹਾ ਕਿ ਜਥੇਬੰਦੀ ਦੇ ਸੂਬਾ ਪ੍ਰਧਾਨ ਗੁਰਪਾਲ ਸਿੰਘ ਸਮਰਾ ਦੀ ਅਗਵਾਈ ਹੇਠ ਜਥੇਬੰਦੀ ਲੰਬੇ ਸਮੇਂ ਤੇ ਫੀਲਡ ਵਿੱਚ ਕੰਮ ਕਰਦੇ ਨੰਬਰਦਾਰਾਂ ਦੀਆਂ ਗੰਭੀਰ ਸਮੱਸਿਆਵਾਂ ਨੂੰ ਪੰਜਾਬ ਸਰਕਾਰ ਤੱਕ ਪੁਚਾ ਕੇ ਪਹਿਲ ਦੇ ਆਧਾਰ ਤੇ ਹੱਲ ਕਰਵਾਇਆ ਜਾ ਰਿਹਾ ਹੈ ਉਨ੍ਹਾਂ ਇਸ ਮੌਕੇ ਪੰਜਾਬ ਨੰਬਰਦਾਰ ਯੂਨੀਅਨ ਵੱਲੋਂ ਕੇਂਦਰ ਸਰਕਾਰ ਦੇ ਤਿੰਨ ਕਿਸਾਨ ਵਿਰੋਧੀ ਖੇਤੀ ਕਾਨੂੰਨ ਨੂੰ ਲੋਕ ਸਭਾ ਅਤੇ ਰਾਜ ਸਭਾ ਵਿੱਚ ਪਾਸ ਕੀਤੇ ਜਾਣ ਦੇ ਵਿਰੋਧ ਚ ਕਿਸਾਨਾਂ ਦੇ ਸੰਘਰਸ਼ ਦੀ ਡਟਵੀਂ ਹਮਾਇਤ ਕਰਨ ਦਾ ਫੈਸਲਾ ਲਿਆ ਉਨ੍ਹਾਂ ਸਮੂਹ ਨੰਬਰਦਾਰਾਂ ਨੂੰ ਕਿਸਾਨਾਂ ਦੇ ਲੜੇ ਜਾ ਰਹੇ ਸੰਘਰਸ਼ਾਂ ਵਿੱਚ ਕਿਸਾਨਾਂ ਦਾ ਸਾਥ ਦੇਣ ਦੀ ਅਪੀਲ ਕੀਤੀ ਇਸ ਮੌਕੇ ਤਹਿਸੀਲ ਬਰਨਾਲਾ ਦੇ ਪ੍ਰਧਾਨ ਗੁਰਚਰਨ ਸਿੰਘ ਕੋਠੇ ਤਹਿਸੀਲ ਧਨੌਲਾ ਦੇ ਪ੍ਰਧਾਨ ਹਰਿੰਦਰ ਸਿੰਘ ਬਿੱਟੂ ਦਾਨਗੜ੍ਹ ਨੇ ਕਿਹਾ ਕਿ
ਨੰਬਰਦਾਰਾਂ ਨੂੰ ਰਾਜਨੀਤੀ ਤੋਂ ਉੱਪਰ ਉੱਠ ਕੇ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਜਥੇਬੰਦਕ ਹੋ ਕੇ ਸੰਘਰਸ਼ ਲੜਨ ਲਈ ਅੱਗੇ ਆਉਣਾ ਚਾਹੀਦਾ ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਗੱਜਣ ਸਿੰਘ ਧਨੌਲਾ ਦੀ ਅਗਵਾਈ ਹੇਠ ਸਮੁੱਚੀ ਜ਼ਿਲ੍ਹਾ ਜਥੇਬੰਦੀ ਵੱਲੋਂ ਸੀਨੀਅਰ ਨੰਬਰਦਾਰ ਜਸਵੰਤ ਸਿੰਘ ਕਲਾਲਮਾਜਰਾਂ ਨੂੰ ਜ਼ਿਲ੍ਹਾ ਜਰਨਲ ਸਕੱਤਰ ਸਰਪੰਚ ਨੰਬਰਦਾਰ ਹਰਪ੍ਰੀਤ ਸਿੰਘ ਹਰਦਾਸਪੁਰਾ ਨੂੰ ਸਬ ਤਹਿਸੀਲ ਮਹਿਲ ਕਲਾਂ ਦੇ ਨਵੇਂ ਪ੍ਰਧਾਨ ਨੰਬਰਦਾਰ ਅਤੇ ਡਾਕਟਰ ਸੁਖਵਿੰਦਰ ਸਿੰਘ ਠੁੱਲੀਵਾਲ ਨੂੰ ਸੀਨੀਅਰ ਮੀਤ ਪ੍ਰਧਾਨ ਦੇ ਨਿਯੁਕਤੀ ਪੱਤਰ ਵੰਡੇ ਗਏ ਇਸ ਮੌਕੇ ਨੰਬਰਦਾਰ ਮਨਜਿੰਦਰ ਸਿੰਘ ਬਿੱਟੂ ਮਨਾਲ ਨੰਬਰਦਾਰ ਮਹਿੰਦਰ ਸਿੰਘ ਸਹੌਰ ਹਰਪਾਲ ਸਿੰਘ ਭੱਦਲਵੱਡ ਸਰਪੰਚ ਦਲਬਾਗ ਸਿੰਘ ਲੋਹਗੜ੍ਹ ਕਰਨੈਲ ਸਿੰਘ ਠੁੱਲੀ ਵਾਲ ਤੋਂ ਇਲਾਵਾ ਹੋਰ ਨੰਬਰ ਦਾ ਵੱਡੀ ਗਿਣਤੀ ਵਿੱਚ ਹਾਜ਼ਰ ਸਨ

Leave a Reply

Your email address will not be published. Required fields are marked *