ਬਟਾਲਾ ਬਾਈਪਾਸ ਤੇ ਟਰਾਲੇ ਨੇ ਦੋ ਮੋਟਰਸਾਈਕਲ ਦਰੜੇ, ਤਿੰਨ ਦੀ ਮੌਕੇ ਤੇ ਮੌਤ ਅਤੇ ਤਿੰਨ ਗੰਭੀਰ ਜ਼ਖਮੀ ਟਰਾਲਾ ਚਾਲਕ ਮੌਕੇ ਤੋਂ ਫਰਾਰ

 

ਗੁਰਦਾਸਪੁਰ/ਬਟਾਲਾ ( ਜਗਰੂਪ ਸਿੰਘ ਕਲੇਰ ) – ਬਟਾਲਾ ਦੇ ਬਾਹਰਵਾਰ ਬਾਈਪਾਸ ਰੋਡ ਗੁਰਦਾਸਪੁਰ ’ਤੇ ਸ਼ਨੀਵਾਰ ਸ਼ਾਮ ਨੂੰ ਬੇਕਾਬੂ ਇਕ ਟਰਾਲੇ ਨੇ ਦੋ ਮੋਟਰਸਾਈਕਲਾਂ ਨੂੰ ਆਪਣੀ ਲਪੇਟ ਵਿੱਚ ਲੈ ਕੇ ਮਾਂ-ਧੀ ਅਤੇ ਇਕ ਨਾਲ ਔਰਤ ਨੂੰ ਬੁਰੀ ਤਰ੍ਹਾਂ ਨਾਲ ਕੁਚਲ ਦਿੱਤਾ। ਇਨ੍ਹਾਂ ਤਿੰਨਾ ਦੀ ਮੌਕੇ ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਟਰਾਲਾ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ।ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲੀਸ ਪਾਰਟੀ ਨੇ ਹਾਦਸਗ੍ਰਸਤ ਵਾਹਨਾਂ ਅਤੇ ਲਾਸ਼ਾਂ ਨੂੰ ਆਪਣੇ ਕਬਜੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ।

 

ਇਸ ਸਬੰਧੀ ਥਾਣਾ ਸਿਵਲ ਲਾਈਨ ਦੇ ਸਬ-ਇੰਸਪੈਕਟਰ ਸ਼ਿਵ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਮੂਸਾ (ਜਲੰਧਰ) ਦਾ ਵਾਸੀ ਰਛਪਾਲ ਸਿੰਘ ਆਪਣੀ ਪਤਨੀ ਗੁਰਮੀਤ ਕੌਰ ਸਮੇਤ ਮੋਟਰਸਾਈਕਲ ਸਵਾਰ ਹੋ ਕੇ ਬਟਾਲਾ ਦੇ ਬਾਹਰਵਾਰ ਬਾਈਪਾਸ ਰੋਡ ਗੁਰਦਾਸਪੁਰ ਤੋਂ ਬਟਾਲਾ ਸੜਕ ਤੇ ਲੱਗੇ ਤਾਂ ਪਠਾਨਕੋਟ ਤੋਂ ਅੰਮ੍ਰਿਤਸਰ ਨੂੰ ਤੇਜ਼ ਰਫਤਾਰ ਜਾ ਰਹੇ ਵੀ ਬੀ ਸੀ ਕੰਪਨੀ ਦੇ ਟਰਾਲਾ ਨੰਬਰ ਪੀਬੀ-03ਏਡਬਲਯੂ-2610 ਨੇ ਉਨ੍ਹਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਅਤੇ ਇਹ ਟਰਾਲਾ ਸੜਕ ਦੇ ਦੂਜੇ ਪਾਸੇ ਖੜ੍ਹੇ ਇਕ ਮੋਟਰਸਾਈਕਲ ਸਵਾਰ ਗੁਰਮੀਤ ਸਿੰਘ ਤੇ ਉਸਦੀ ਪਤਨੀ ਅਤੇ ਬੱਚਿਆਂ ਤੇ ਜਾ ਚੜ੍ਹਿਆ।

 

ਇਸ ਭਿਆਨਕ ਹਾਦਸੇ ਦੌਰਾਨ ਗੁਰਮੀਤ ਕੌਰ ਪਤਨੀ ਰਛਪਾਲ ਸਿੰਘ ਵਾਸੀ ਪਿੰਡ ਮੂਸਾ ਦੀ ਮੌਕੇ ਤੇ ਮੌਤ ਹੋ ਗਈ ਅਤੇ ਦੂਜੇ ਟਰਸਾਾਈਕਲ ਤੇ ਸਵਾਰ ਪਿੰਡ ਭੁੱਲਰ (ਬਟਾਲਾ) ਦੇ ਵਾਸੀ ਗੁਰਮੀਤ ਸਿੰਘ ਦੀ ਪਤਨੀ ਹਰਜੀਤ ਕੌਰ ਤੇ ਲੜਕੀ ਸਿਮਰਨ ਕੌਰ ਬੁਰੀ ਤਰ੍ਹਾਂ ਕੁਚਲੇ ਜਾਣ ਕਾਰਨ ਉਨ੍ਹਾਂ ਦੀ ਵੀ ਮੌਕੇ ਤੇ ਹੀ ਮੌਤ ਹੋ ਗਈ। ਜਦਕਿ ਰਛਪਾਲ ਸਿੰਘ, ਗੁਰਮੀਤ ਸਿੰਘ ਤੇ ਉਸ ਦਾ ਲੜਕਾ ਰਣਜੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਏ। ਗੰਭੀਰ ਜ਼ਖ਼ਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਬਟਾਲਾ ਵਿੱਚ ਇਲਾਜ ਲਈ ਪਹੁੰਚਾਇਆ ਗਿਆ ਹੈ। ਪੁਲੀਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਭੇਜ ਦਿੱਤਾ ਹੈ ਅਤੇ ਟਰਾਲਾ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *