ਸ਼ੇਰਪੁਰ, 25 ਫਰਵਰੀ (ਹਰਜੀਤ ਸਿੰਘ ਕਾਤਿਲ ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੀਆਂ 88 ਮਾਰਕੀਟ ਕਮੇਟੀਆਂ ਦੇ ਚੇਅਰਮੈਨਾਂ ਦਾ ਐਲਾਨ ਕਰ ਦਿੱਤਾ ਹੈ। ਜਿਸ ਦੇ ਅਨੁਸਾਰ ਕਸਬਾ ਸ਼ੇਰਪੁਰ ਦੇ ਸਰਪੰਚ ਅਤੇ ਆਮ ਆਦਮੀ ਪਾਰਟੀ ਬਲਾਕ ਸ਼ੇਰਪੁਰ ਦੇ ਪ੍ਰਧਾਨ ਰਾਜਵਿੰਦਰ ਸਿੰਘ ਰਾਜ ਨੂੰ ਮਾਰਕੀਟ ਕਮੇਟੀ ਸ਼ੇਰਪੁਰ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ ।ਇਹ ਜ਼ਿੰਮੇਵਾਰੀ ਮਿਲ਼ਣ ‘ਤੇ ਨਵ-ਨਿਯੁਕਤ ਚੇਅਰਮੈਨ ਰਾਜਵਿੰਦਰ ਸਿੰਘ ਰਾਜ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ , ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਲਘੂ ਉਦਯੋਗ ਇੰਡਸਟਰੀ ਪੰਜਾਬ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋ ਸਮੇਤ ਪੰਜਾਬ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਪਾਰਟੀ ਤੇ ਪੰਜਾਬ ਸਰਕਾਰ ਵਲੋਂ ਸੌਂਪੀ ਗਈ ਇਸ ਜ਼ਿੰਮੇਵਾਰੀ ਨੂੰ ਪੂਰੀ ਮਿਹਨਤ ਤੇ ਇਮਾਨਦਾਰੀ ਨਾਲ ਨਿਭਾਉਣਗੇ।ਇਸ ਵੱਡੀ ਜਿੰਮੇਵਾਰੀ ਮਿਲਣ ਤੇ ਉਹਨਾਂ ਦੇ ਸਹਿਯੋਗੀਆਂ ਅਤੇ ਇਲਾਕੇ ਦੇ ਲੋਕਾਂ ਵੱਲੋਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।
ਸਰਪੰਚ ਰਾਜਵਿੰਦਰ ਸਿੰਘ ਮਾਰਕੀਟ ਕਮੇਟੀ ਸ਼ੇਰਪੁਰ ਦੇ ਚੇਅਰਮੈਨ ਨਿਯੁਕਤ
