ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਚ’ ਵਾਧਾ, ਬੀਬੀ ਜਗੀਰ ਕੋਰ ਨੇ ਇਸਤਰੀ ਅਕਾਲੀ ਦਲ ਦੀਆਂ ਨਵੀਆਂ ਨਿਯੁੱਕਤ ਕੀਤੀਆਂ,ਜਨਰਲ ਸਕੱਤਰਾਂ ਦਾ ਕੀਤਾ ਐਲਾਨ

ਭੁਲੱਥ, 21 ਅਕਤੂਬਰ ( ਅਜੈ ਗੋਗਨਾ )—ਬੀਤੇਂ ਦਿਨ ਸਾਬਕਾ ਐਮ. ਐਲ. ਏ ਅਤੇ ਇਸਤਰੀ ਵਿੰਗ, ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ, ਅੱਜ ਇਸਤਰੀ ਅਕਾਲੀ ਦਲ ਦੀਆਂ ਜਨਰਲ ਸਕੱਤਰਾਂ ਦਾ ਐਲਾਨ ਕਰ ਦਿੱਤਾ।ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਪਾਰਟੀ ਦੀਆਂ ਮਿਹਨਤੀ ਬੀਬੀਆਂ ਨੂੰ ਇਸ ਲਿਸਟ ਵਿੱਚ ਸ਼ਾਮਲ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਜਿਹਨਾਂ ਬੀਬੀਆਂ ਨੂੰ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ, ਉਹਨਾਂ ਵਿੱਚ ਬੀਬੀ ਕਿਰਨਜੋਤ ਕੌਰ ਮੈਂਬਰ ਐਸ.ਜੀ.ਪੀ.ਸੀ ਅੰਮ੍ਰਿਤਸਰ, ਬੀਬੀ ਫਰਜ਼ਾਨਾ ਆਲਮ ਸਾਬਕਾ ਵਿਧਾਇਕ, ਬੀਬੀ ਗੁਰਪ੍ਰੀਤ ਕੌਰ ਸਿਬੀਆ ਲੁਧਿਆਣਾ, ਬੀਬੀ ਬਲਜਿੰਦਰ ਕੌਰ ਖੀਰਨੀਆਂ ਸਮਰਾਲਾ, ਬੀਬੀ ਇੰਦਰਜੀਤ ਕੌਰ ਮਾਨ ਜਲੰਧਰ, ਬੀਬੀ ਸੀਮਾ ਸ਼ਰਮਾ ਪਟਿਆਲਾ, ਬੀਬੀ ਰਾਜਵੰਤ ਕੌਰ ਦਾਦੂਵਾਲ ਜਲੰਧਰ, ਬੀਬੀ ਗੁਰਪ੍ਰੀਤ ਕੌਰ ਵਾਲੀਆ ਜਲੰਧਰ, ਬੀਬੀ ਪੂਨਮ ਅਰੋੜਾ ਲੁਧਿਆਣਾ, ਬੀਬੀ ਵੀਨਾ ਜੈਰਥ ਲੁਧਿਆਣਾ, ਬੀਬੀ ਦਲਜੀਤ ਕੌਰ ਦਾਊਦਪੁਰ ਕਪੂਰਥਲਾ ਅਤੇ ਬੀਬੀ ਦਲਜੀਤ ਕੌਰ ਐਮ.ਸੀ ਬੇਗੋਵਾਲ ਦੇ ਨਾਮ ਸ਼ਾਮਲ ਹਨ। ਉਹਨਾਂ ਦੱਸਿਆ ਕਿ ਬਾਕੀ ਜਥੇਬੰਦੀ ਦਾ ਐਲਾਨ ਵੀ ਜਲਦ ਕਰ ਦਿੱਤਾ ਜਾਵੇਗਾ।

Leave a Reply

Your email address will not be published. Required fields are marked *