ਮਹਿਲ ਕਲਾ 27 ਅਕਤੂਬਰ (ਗੁਰਸੇਵਕ ਸਿੰਘ ਸਹੋਤਾ, ਪਾਲੀ ਵਜੀਦਕੇ) ਪੁਲਸ ਥਾਣਾ ਟੱਲੇਵਾਲ ਅਧੀਨ ਆਉਂਦੇ ਪਿੰਡ ਪਿੰਡ ਚੂੰਘਾਂ ਵਿੱਚ ਐਤਵਾਰ ਦੇਰ ਰਾਤ ਪਤੀ ਨੇ ਨਸ਼ੇ ਦੀ ਹਾਲਤ ਵਿੱਚ ਆਪਣੀ ਪਤਨੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਪੁਲਿਸ ਨੇ ਮੁਲਜ਼ਮ ਪਤੀ ਵਿਰੁੱਧ ਕਤਲ ਦਾ ਮਾਮਲਾ ਦਰਜ ਕਰ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕਾ ਦੇ ਜੀਜੇ ਭਗਵਾਨ ਸਿੰਘ ਅਤੇ ਭਰਾ ਸੁਖਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਕੁੜੀ ਕਮਲਜੀਤ ਕੌਰ (28) ਦਾ ਲਗਭਗ ਤਿੰਨ ਸਾਲ ਪਹਿਲਾਂ ਵਿਆਹ ਪਿੰਡ ਚੂੰਘਾਂ ਨਿਵਾਸੀ ਸੋਮਾ ਸਿੰਘ ਪੁੱਤਰ ਮਹਿੰਦਰ ਸਿੰਘ ਨਾਲ ਹੋਇਆ ਸੀ। ਇਨ੍ਹਾਂ ਦਾ ਡੇਢ ਸਾਲ ਦਾ ਇੱਕ ਮੁੰਡਾ ਵੀ ਹੈ। ਵਿਆਹ ਸਮੇਂ ਤੋਂ ਹੀ ਉਸ ਦਾ ਸਹੁਰਾ ਪਰਿਵਾਰ ਉਸ ਦੀ ਭੈਣ ਨੂੰ ਤੰਗ ਪ੍ਰੇਸ਼ਾਨ ਕਰਦਾ ਸੀ। ਇਸ ਤੋਂ ਇਲਾਵਾ ਮ੍ਰਿਤਕਾ ਦਾ ਪਤੀ ਵੀ ਸ਼ਰਾਬ ਪੀ ਕੇ ਉਸ ਨਾਲ ਕੁੱਟਮਾਰ ਕਰਦਾ ਸੀ। ਨਸ਼ੇ ਦੀ ਹਾਲਤ ਪਤੀ ਨੇ ‘ਚ ਪਤਨੀ ਦਾ ਕੀਤਾ ਕਤਲਬੀਤੇ ਦਿਨੀਂ ਮ੍ਰਿਤਕਾ ਦਾ ਛੋਟਾ ਭਰਾ ਬਿੱਟੂ ਸਿੰਘ ਆਪਣੀ ਭੈਣ ਨੂੰ ਮਿਲਣ ਆਇਆ ਹੋਇਆ ਸੀ। ਦੇਰ ਰਾਤ ਰੋਟੀ ਖਾਣ ਤੋਂ ਬਾਅਦ ਉਹ ਆਪਣੇ ਕਮਰੇ ਵਿੱਚ ਸੌਣ ਚਲਿਆ ਗਿਆ।
ਇਸ ਦੌਰਾਨ ਦੇਰ ਰਾਤ ਬਿੱਟੂ ਸਿੰਘ ਨੂੰ ਦੂਜੇ ਕਮਰੇ ਵਿੱਚੋਂ ਭੈਣ ਦੀਆਂ ਚੀਕਾਂ ਸੁਣਾਈ ਦਿੱਤੀਆਂ। ਜਦੋਂ ਉਸ ਨੇ ਜਾ ਕੇ ਦੇਖਿਆ ਤਾਂ ਸ਼ਰਾਬ ਦੇ ਨਸ਼ੇ ਦੀ ਹਾਲਤ ਵਿੱਚ ਉਸ ਦਾ ਜੀਜਾ ਸੋਮਾ ਸਿੰਘ ਉਸ ਦੀ ਭੈਣ ਦਾ ਗਲ ਘੁੱਟ ਰਿਹਾ ਸੀ। ਜਦੋਂ ਤੱਕ ਉਸ ਨੇ ਆਪਣੀ ਭੈਣ ਨੂੰ ਛੁਡਾਉਣ ਦੀ ਕੋਸ਼ਿਸ਼ ਕੀਤੀ, ਉਦੋਂ ਤੱਕ ਕਮਲਪ੍ਰੀਤ ਕੌਰ ਦੀ ਮੌਤ ਹੋ ਚੁੱਕੀ ਸੀ। ਉਨ੍ਹਾਂ ਨੇ ਦੱਸਿਆ ਕਿ ਕਮਲਜੀਤ ਕੌਰ ਦਾ ਤਿੰਨ ਸਾਲ ਪਹਿਲਾਂ ਵਿਆਹ ਹੋਇਆ ਸੀ ਉਸ ਦੇ ਦੋ ਸਾਲ ਦਾ ਲੜਕਾ ਹੈ ਅਤੇ ਮੇਰੀ ਭੈਣ ਦੀ ਨਣਦ ਵੀ ਬਹੁਤ ਤੰਗ ਪ੍ਰੇਸ਼ਾਨ ਕਰਦੀ ਰਹਿੰਦੀ ਸੀ ਇਸ ਪਿੱਛੋਂ ਬਿੱਟੂ ਸਿੰਘ ਨੇ ਤੁਰੰਤ ਆਪਣੇ ਪਿੰਡ ਪਰਿਵਾਰ ਅਤੇ ਥਾਣੇ ਦੀ ਪੁਲਿਸ ਨੂੰ ਘਟਨਾ ਦੀ ਸੂਚਨਾ ਦਿੱਤੀ। ਥਾਣਾ ਟੱਲੇਵਾਲ ਦੀ ਪੁਲਿਸ ਮੌਕੇ ’ਤੇ ਪੁੱਜੀ ਅਤੇ ਲਾਸ਼ ਨੂੰ ਕਬਜ਼ੇ ’ਚ ਲੈਣ ਪਿੱਛੋਂ ਪੋਸਟਮਾਰਟਮ ਲਈ ਬਰਨਾਲਾ ਦੇ ਸਰਕਾਰੀ ਹਸਪਤਾਲ ਭੇਜਿਆ। ਉਨ੍ਹਾਂ ਮੁਲਜ਼ਮ ਸੋਮਾ ਸਿੰਘ ਨੂੰ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ। ਪੁਲਸ ਥਾਣਾ ਟੱਲੇਵਾਲ ਦੇ ਐਸ ਐਚ ਓ ਸ ਜਸਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਉਸ ਨੂੰ ਵਾਰਿਸਾਂ ਹਵਾਲੇ ਕਰ ਦਿੱਤਾ ਗਿਆ ਹੈ। ਮ੍ਰਿਤਕਾ ਦੇ ਭਰਾ ਬਿੱਟੂ ਸਿੰਘ ਦੇ ਬਿਆਨ ਦਰਜ਼ ਕਰਕੇ ਮੁਲਜ਼ਮ ਸੋਮਾ ਸਿੰਘ ਵਿਰੁੱਧ ਧਾਰਾ 302 ਅਧੀਨ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।