ਭਵਾਨੀਗੜ੍ਹ:(ਕ੍ਰਿਸ਼ਨ ਚੌਹਾਨ ) ਸਥਾਨਕ ਸ਼ਹਿਰ ਭਵਾਨੀਗੜ੍ਹ ਵਿਖੇ ਤਿਉਹਾਰਾਂ ਦੇ ਦਿਨਾਂ ਵਿੱਚ ਕਸਬੇ ਵਿੱਚ ਸ਼ਾਂਤੀ ਬਰਕਰਾਰ ਰੱਖਣ ਲਈ ਪੰਜਾਬ ਪੁਲਿਸ ਪੂਰੀ ਤਰ੍ਹਾਂ ਚੌਕਸੀ ਵਰਤ ਰਹੀ ਹੈ ਤਾਂ ਕਿ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨਾ ਵਾਪਰੇ।
ਇਨ੍ਹਾਂ ਗੱਲਾਂ ਪ੍ਰਗਟਾਵਾ ਕਰਦੇ ਹੋਏ ਥਾਣਾ ਮੁਖੀ ਰਮਨਦੀਪ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਸਮੇਂ ਸਪਸ਼ਟ ਕੀਤਾ ਗਿਆ ਹੈ । ਗਲਤ ਅਨਸਰਾਂ ਨੂੰ ਕਿਸੇ ਵੀ ਕੀਮਤ ਤੇ ਨਹੀਂ ਬਖਸ਼ਿਆ ਜਾਵੇਗਾ । ਉਲੰਘਣਾ ਕਰਨ ਵਾਲਿਆਂ ਦੇ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ । ਉਨ੍ਹਾਂ ਨੇ ਕਿਹਾ ਕਿ ਤਿਉਹਾਰਾਂ ਦੌਰਾਨ ਬਾਜ਼ਾਰ ਦੇ ਵਿੱਚ ਟ੍ਰੈਫਿਕ ਨਹੀਂ ਹੋਣ ਦਿੱਤੀ ਜਾਵੇ । ਉਨ੍ਹਾਂ ਨੇ ਇਹ ਗੱਲ ਕਹੀ ਪਬਲਿਕ ਦੇ ਸਹਿਯੋਗ ਮੰਗਣ ਨਾਲ ਦੁਕਾਨਦਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀਆਂ ਦੁਕਾਨਾਂ ਅੱਗੇ ਬਹੁਤਾ ਸਾਮਾਨ ਲਗਾਉਣ ਤੋਂ ਪਰਹੇਜ਼ ਕਰਨ ਤਾਂ ਕਿ ਬਾਜ਼ਾਰ ਵਿੱਚ ਟਰੈਫਿਕ ਦੀ ਸਮੱਸਿਆ ਨੂੰ ਕੋਈ ਦਿੱਕਤ ਪੇਸ਼ ਨਾ ਆਵੇ । ਉਨ੍ਹਾਂ ਨੇ ਇਹ ਵੀ ਕਿਹਾ ਕਿ ਬਾਜ਼ਾਰ ਵਿੱਚ ਗੱਡੀਆਂ ਦੇ ਆਉਣ ਤੇ ਰੋਕ ਲਗਾਈ ਗਈ ਹੈ ਅਤੇ ਆਲੇ ਦੁਆਲੇ ਮੋੜਾਂ ਤੇ ਬੈਰੀਅਰ ਵੀ ਲਗਾਏ ਗਏ ਹਨ ।