ਭਾਜਪਾ ਜ਼ਿਲ੍ਹਾ ਪਟਿਆਲਾ ਦੇ ਮਹਾਮੰਤਰੀ ਗੋਰਵ ਜਲੋਟਾ ਨੂੰ ਸਦਮਾ, ਪਿਤਾ ਦਾ ਦੇਹਾਂਤ, ਅੰਤਿਮ ਅਰਦਾਸ ਅੱਜ 

ਨਾਭਾ 4 ਮਾਰਚ (ਅਸ਼ੋਕ ਸੋਫਤ )
ਬਹੁਤ ਹੀ ਨੇਕ ਦਿਲ ਇਨਸਾਨ ਭਾਜਪਾ ਜ਼ਿਲ੍ਹਾ ਪਟਿਆਲਾ ਦੇ ਮਹਾਮੰਤਰੀ ਗੋਰਵ ਜਲੋਟਾ ਜੀ ਦੇ ਪੂਜਨੀਕ ਪਿਤਾ ਸਵਰਗੀ ਸ੍ਰੀ ਸੁਨੀਲ ਜਲੋਟਾ ਜ਼ੋ ਕਿ ਕੁਝ ਸਮੇ ਤੋਂ ਬੀਮਾਰ ਚਲ ਰਹੇ ਸਨ। ਪਿਛਲੇ ਦਿਨੀਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ।  ਜਿਨ੍ਹਾਂ ਦਾ ਸੰਸਕਾਰ ਅਲੋਹਰਾ ਗੇਟ ਸ਼ਮਸ਼ਾਨ ਘਾਟ ਵਿਖੇ ਕਰ ਦਿੱਤਾ ਗਿਆ ਸੀ। ਇਥੇ ਦੱਸਣਯੋਗ ਹੈ ਕਿ ਸ੍ਰੀ ਸੁਨੀਲ ਜਲੋਟਾ ਜੀ ਬਹੁਤ ਹੀ ਮਿਲਨਸਾਰ ਇਨਸਾਨ ਸਨ, ਅਤੇ ਉਨ੍ਹਾਂ ਵੱਲੋਂ ਹਰ ਧਾਰਮਿਕ ਸਮਾਜਿਕ ਕੰਮਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ ਜਾਂਦਾ ਸੀ । ਉਨ੍ਹਾਂ ਦੇ ਜਾਣ ਨਾਲ ਪਰਿਵਾਰ ਨੂੰ ਨਾਂ ਸਹਿਣ ਵਾਲਾਂ ਘਾਟਾ ਪਿਆ ਹੈ। ਇਸ ਦੁਖ ਦੀ ਘੜੀ ਵਿੱਚ ਰਾਜਨੀਤਕ- ਧਾਰਮਿਕ- ਸਮਾਜਿਕ ਸੰਸਥਾਵਾਂ, ਵਪਾਰੀ ਵਰਗ ਨੇ ਪਰਿਵਾਰ ਨਾਲ ਦੁਖ ਸਾਂਝਾ ਕੀਤਾ।
ਇਸ ਮੌਕੇ ਤੇ ਦਿੱਲੀ ਅਤੇ ਪੰਜਾਬ ਭਾਜਪਾ ਦੀ ਲੀਡਰਸ਼ਿਪ ਵੱਲੋਂ ਫੋਨ ਤੇ ਉਨ੍ਹਾਂ ਦੇ ਸਪੁੱਤਰ ਗੋਰਵ ਜਲੋਟਾ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਦਾ ਇਜ਼ਹਾਰ ਕੀਤਾ ਗਿਆ। ਇਸ ਮੌਕੇ ਭਾਜਪਾ ਆਗੂ ਰਾਮ ਕਿਸ਼ਨ ਭੱਲਾ ਨੇ ਕਿਹਾ ਕਿ ਗੋਰਵ ਜਲੋਟਾ ਦੇ ਪਿਤਾ ਜੀ ਦੇ ਅਕਾਲ ਚਲਾਣੇ ਨਾਲ ਪਰਿਵਾਰ ਨੂੰ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਨੇ ਪਰਮਾਤਮਾਂ ਕੋਲ ਅਰਦਾਸ ਹੈ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖ਼ਸ਼ਣ ਅਤੇ ਪੀੜਤ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਿਸ਼ ਕਰਨ।ਪਰਿਵਾਰ ਨਾਲ ਇਸ ਦੁੱਖ ਦੀ ਘੜੀ ਵਿਚ ਰਿਸ਼ਤੇਦਾਰ, ਦੋਸਤ ਮਿੱਤਰ ਤੇ ਹੋਰ ਪਤਵੰਤੇ ਸ਼ਹਿਰ ਵਾਸੀ ਹਾਜ਼ਰ ਸਨ। ਪਰਿਵਾਰ ਅਨੁਸਾਰ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਗਰੁੱੜ ਪੁਰਾਨ ਦੀ ਕਥਾ ਦਾ ਪਾਠ ਅਤੇ ਅੰਤਿਮ ਅਰਦਾਸ ਅੱਜ 7 ਮਾਰਚ ਦਿਨ ਸ਼ੁੱਕਰਵਾਰ ਨੂੰ ਦੁਪਹਿਰ 1 ਤੋ 2 ਵੱਜੇ ਤੱਕ ਸ੍ਰੀ ਸੰਤੋਸ਼ੀ ਮਾਤਾ ਮੰਦਿਰ ਦੁਲੱਦੀ ਗੇਟ ਨਾਭਾ ਵਿਖੇ ਸੰਪਨ ਹੋਵੇਗੀ।