ਸ਼ਹਿਰ ਰਾਜਪੁਰਾ ਵਿਖੇ ਮਿਤੀ 23ਮਾਰਚ ਨੂੰ ਸਲਾਨਾ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ

ਭਾਦਸੋਂ 16ਮਾਰਚ(ਗੁਰਦੀਪ ਟਿਵਾਣਾ)

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਪਾਰ ਕਿਰਪਾ ਸਦਕਾ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 23ਮਾਰਚ ਦਿਨ ਐਤਵਾਰ ਨੂੰ ਸਵੇਰੇ 10.00ਵਜੇ ਤੋਂ ਲੈ ਕੇ ਸ਼ਾਮ 3.00ਵਜੇ ਤੱਕ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਸਰਹਿੰਦ ਤੋਂ ਪਟਿਆਲਾ ਰੋਡ ਸਥਿਤ ਸ਼ਹਿਰ ਰਾਜਪੁਰਾ ਵਿਖੇ ਸਲਾਨਾ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਸਮਾਗਮ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਪ੍ਰੀਤਮ ਸਿੰਘ ਜੀ ਰਾਜਪੁਰਾ ਵਾਲਿਆਂ ਨੇ ਦਿੱਤੀ ਉਨ੍ਹਾਂ ਦੱਸਿਆ ਕਿ ਵੱਖ-ਵੱਖ ਸੰਸਥਾਵਾਂ ਦੇ ਸਤਿਕਾਰਯੋਗ ਸੰਤ ਮਹਾਂਪੁਰਸ਼ਾਂ ਵੱਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿੱਥੇ ਇਲਾਕੇ ਦੀਆਂ ਸੰਗਤਾਂ ਨੂੰ ਨਿਮਰਤਾ ਸਹਿਤ ਬੇਨਤੀ ਹੈ ਉਥੇ ਹੀ ਦੇਸ਼ ਵਿਦੇਸ਼ ਵਿੱਚ ਪਿਆਰ ਕਰਨ ਵਾਲੀਆਂ ਸਾਰੀਆਂ ਸੰਗਤਾਂ ਨੂੰ ਵੀ ਬੇਨਤੀ ਹੈ ਕਿ ਆਪਣੇ ਕੀਮਤੀ ਸਮੇਂ ਵਿੱਚੋਂ ਸਮਾਂ ਕੱਢ ਕੇ ਜ਼ਰੂਰ ਦਰਸ਼ਨ ਦੇਣ ਦੀ ਕਿਰਪਾਲਤਾ ਕਰਨੀ ਜੀ।ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ।