ਬਲਵਿੰਦਰ ਸਿੰਘ ਸਰਾਂ ਕਮਾਲਪੁਰ, ਦਿੜ੍ਹਬਾ ਮੰਡੀ,
ਲਹਿਰਾਗਾਗਾ . ਪਿਛਲੀ ਦਿਨੀਂ ‘ਜਗ ਬਾਣੀ’ ਵੱਲੋਂ ਲਹਿਰਾਗਾਗਾ ਦੀ ਇਕ 13 ਸਾਲਾ ਕੁੜੀ ਵੱਲੋਂ ਬਾਜ਼ਾਰਾਂ ’ਚ ਲਿਫ਼ਾਫ਼ੇ ਵੇਚ ਕੇ ਪਰਿਵਾਰ ਦਾ ਗੁਜ਼ਾਰਾ ਚਲਾਉਣ ਦੀ ਪ੍ਰਮੁੱਖਤਾ ਨਾਲ ਪ੍ਰਕਾਸ਼ਿਤ ਕੀਤੀ ਗਈ ਖ਼ਬਰ ਨੂੰ ਗੰਭੀਰਤਾ ਨਾਲ ਲੈਂਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਰਿਵਾਰ ਦੀ ਮਦਦ ਲਈ ਦੋ ਲੱਖ ਰੁਪਏ ਦਾ ਚੈੱਕ ਭੇਜਿਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸੰਗਰੂਰ ਰਾਮਵੀਰ ਸਿੰਘ ਦੇ ਹੁਕਮਾਂ ’ਤੇ ਉਪ ਮੰਡਲ ਮੈਜਿਸਟ੍ਰੇਟ ਪ੍ਰਮੋਦ ਸਿੰਗਲਾ ਵੱਲੋਂ ਜ਼ਿਲ੍ਹਾ ਸ਼ਿਕਾਇਤ ਕਮੇਟੀ ਮੈਂਬਰ ਤੇ ਕੌਂਸਲਰ ਐਡਵੋਕੇਟ ਰਜਨੀਸ਼ ਗੁਪਤਾ, ਸੀਨੀਅਰ ਕਾਂਗਰਸੀ ਆਗੂ ਸੰਜੀਵ ਕੁਮਾਰ ਹਨੀ ਅਤੇ ਕੌਂਸਲਰ ਸੀਮਾ ਗਰਗ ਦੇ ਨਾਲ ਉਕਤ ਕੁੜੀ ਰਾਧਾ ਉਰਫ ਰੱਜੀ ਦੇ ਘਰ ਜਾ ਕੇ ਪਰਿਵਾਰ ਨੂੰ ਦੋ ਲੱਖ ਰੁਪਏ ਦਾ ਚੈੱਕ ਭੇਟ ਕਰਦਿਆਂ ਸ਼ੁੱਭ ਇਛਾਵਾਂ ਦਿੱਤੀਆਂ ।ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ’ਤੇ ਪਰਿਵਾਰ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ । ਦੂਜੇ ਪਾਸੇ ਪਰਿਵਾਰ ਨੇ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ,ਓ. ਐੱਸ. ਡੀ. ਅੰਕਿਤ ਬਾਂਸਲ ,ਡਿਪਟੀ ਕਮਿਸ਼ਨਰ ਸੰਗਰੂਰ ਰਾਮਵੀਰ ਸਿੰਘ, ਉਪ ਮੰਡਲ ਮੈਜਿਸਟ੍ਰੇਟ ਲਹਿਰਾ ਪ੍ਰਮੋਦ ਸਿੰਗਲਾ, ਜ਼ਿਲ੍ਹਾ ਸ਼ਿਕਾਇਤ ਕਮੇਟੀ ਮੈਂਬਰ ਐਡਵੋਕੇਟ ਰਜਨੀਸ਼ ਗੁਪਤਾ ਦਾ ਮਦਦ ਲਈ ਧੰਨਵਾਦ ਕੀਤਾ ।