ਵਿਧਾਇਕ ਦੇਵ ਮਾਨ ਨੇ ਕੀਤੀ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ  ਮੀਟਿੰਗ ।

ਨਾਭਾ /ਅਸ਼ੋਕ ਸੋਫਤ 
ਆਮ ਆਦਮੀ ਪਾਰਟੀ ਦੇ ਸੁਪਰੀਮੋ  ਅਰਵਿੰਦ ਕੇਜਰੀਵਾਲ  ਨਾਲ ਉਨਾਂ ਦੀ ਦਿੱਲੀ ਰਿਹਾਇਸ਼ੀ ਤੇ ਮੁਲਕਾਤ ਕਰਕੇ ਮੀਟਿੰਗ ਕੀਤੀ ਗਈ ਜਿਸ ਵਿੱਚ ਨਾਭਾ ਸ਼ਹਿਰ , ਭਾਦਸੋਂ ਸ਼ਹਿਰ ਤੇ ਨਾਭਾ ਹਲਕੇ ਦੇ ਪਿੰਡਾਂ ਬਾਰੇ ਖੁੱਲ ਕੇ ਗੁਰਦੇਵ ਸਿੰਘ ਦੇਵ ਮਾਨ ਐਮ ਐਲ ਏ ਨਾਭਾ ਵੱਲੋਂ ਵਿਚਾਰ ਚਰਚਾ ਕੀਤੀ ਗਈ , ਇਸ ਮੌਕੇ ਵਿਧਾਇਕ ਦੇਵ ਮਾਨ ਨੇ ਦੱਸਿਆ ਕਿ ਅਰਵਿੰਦ ਕੇਜਰੀਵਾਲ ਨਾਲ  ਹਲਕਾ ਨਾਭਾ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਚਰਚਾ ਕੀਤੀ ਗਈ ਅਤੇ ਉਨਾਂ ਨੂੰ ਪਿਛਲੇ ਸਮੇਂ ਵਿੱਚ ਸ਼ਹਿਰ ਨਾਭਾ ਅਤੇ ਪਿੰਡਾਂ ਵਿੱਚ ਕੀਤੇ ਕੰਮਾਂ ਬਾਰੇ ਦੱਸਿਆ ਗਿਆ ਅਤੇ ਕੀਤੇ ਜਾਣ ਵਾਲੇ ਕੰਮਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ ਉਨ੍ਹਾਂ ਨੂੰ ਹਲਕਾ ਨਾਭਾ ਵਿੱਚ ਆਉਣ ਲਈ ਵੀ ਬੇਨਤੀ ਕੀਤੀ ਗਈ ਹੈ ਇਸ ਮੌਕੇ ਵਿਧਾਇਕ ਦੇਵ ਮਾਨ ਦੇ ਨਾਲ ਉਹਨਾਂ ਦੀ ਧਰਮਪਤਨੀ ਨਗਾਂਹ ਡੌਗਂ ,  ਤੇਜਿੰਦਰ ਸਿੰਘ ਖਹਿਰਾ ਮੋਜੂਦ ਸਨ ।