ਯੁੱਧ ਨਸਿਆਂ ਵਿਰੁੱਧ ਮੁਹਿੰਮ ਤਹਿਤ ਨਸ਼ੇ ਦੇ ਖਾਤਮੇ ਲਈ ਲੋਕ ਸਰਕਾਰ ਦਾ ਸਾਥ ਦੇਣ- ਜੱਸੀ ਸੋਹੀਆਂ ਵਾਲਾ

ਭਾਦਸੋਂ(ਗੁਰਦੀਪ ਟਿਵਾਣਾ)
ਜਿਲਾ ਯੋਜਨਾ ਬੋਰਡ ਪਟਿਆਲਾ ਦੇ ਚੇਅਰਮੈਨ ਅਤੇ ਨਾਭਾ ਹਲਕਾ ਦੇ ਹੋਣਹਾਰ ਨੌਜਵਾਨ ਆਗੂ ਜੱਸੀ ਸੋਹੀਆ ਵਾਲਾ ਨੇ ਅੱਜ ਹਲਕੇ ਦੇ ਪਿੰਡ ਰੈਸਲ ਵਿਖੇ ਨਵੀਂ ਬਣੀ ਪੰਚਾਇਤ ਦੇ ਸਰਪੰਚ ਗੁਰਦੀਪ ਕੌਰ ਅਤੇ ਸਮੁੱਚੀ ਪੰਚਾਇਤ ਵੱਲੋਂ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਕਰਵਾਏ ਗਏ ਸਮਾਗਮ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਨਸ਼ਾ ਖਤਮ ਕਰਨ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਯੁੱਧ ਨਸਿਆਂ ਵਿਰੁੱਧ ਮੁਹਿੰਮ ਨੂੰ ਲੈ ਕੇ ਲੋਕਾਂ ਵਿੱਚ ਭਾਰੀ ਉਤਸਾਹ ਹੈ ਕਿਉਂਕਿ ਇਸ ਮੁਹਿੰਮ ਨਾਲ ਜਿੱਥੇ ਨਸ਼ਾ ਤਸਕਰਾਂ ਨੂੰ ਨੂੰ ਕਾਬੂ ਕੀਤਾ ਗਿਆ ਹੈ ਅਤੇ ਉਨਾਂ ਦੀਆਂ ਬਣਾਈਆਂ ਨਜਾਇਜ਼ ਬਿਲਡਿੰਗਾਂ ਢਾਈਆਂ ਢਾਹਕੇ ਜਾਇਦਾਦਾਂ ਜਬਤ ਕੀਤੀਆਂ ਜਾ ਰਹੀਆਂ ਹਨ ਉਥੇ ਹੀ ਜੋ ਨੌਜਵਾਨ ਇਸ ਮਾੜੀ ਸੰਗਤ ਦਾ ਸ਼ਿਕਾਰ ਹੋ ਗਏ ਸਨ ਉਹਨਾਂ ਨੂੰ ਭਰਤੀ ਕਰਾ ਕੇ ਹਸਪਤਾਲਾਂ ਵਿੱਚ ਵਧੀਆ ਇਲਾਜ ਕਰਵਾਇਆ ਜਾ ਰਿਹਾ ਹੈ। ਚੇਅਰਮੈਨ ਜੱਸੀ ਸੋਹੀਆ ਵਾਲਾ ਨੇ ਕਿਹਾ ਕਿ ਸਰਕਾਰ ਵੱਲੋਂ ਚਲਾਈ ਇਸ ਮੁਹਿੰਮ ਦਾ ਸਮੁੱਚੀਆਂ ਪੰਚਾਇਤਾਂ, ਸਮਾਜ ਸੇਵੀ ਜਥੇਬੰਦੀਆਂ ਅਤੇ ਆਮ ਲੋਕਾਂ ਨੂੰ ਖੁੱਲ ਕੇ ਸਮਰਥਨ ਕਰਨਾ ਚਾਹੀਦਾ ਹੈ ਤਾਂ ਜੋ ਪੰਜਾਬ ਨੂੰ ਨਸਾ ਮੁਕਤ ਸੂਬਾ ਬਣਾ ਕੇ ਸਾਡੇ ਨੌਜਵਾਨੀ ਨੂੰ ਬਚਾਇਆ ਜਾ ਸਕੇ।

ਉਹਨਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪਿੰਡਾਂ ਤੇ ਸ਼ਹਿਰਾਂ ਵਿੱਚ ਵੱਡੀ ਪੱਧਰ ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਜਿਸ ਤਹਿਤ ਪਿੰਡ ਰੈਸਲ ਵਿਖੇ ਹਰ ਸਹੂਲਤਾਂ ਨਾਲ ਲੈਸ ਇੱਕ ਵਧੀਆ ਲਾਇਬਰੇਰੀ ਜੋ ਕਿ ਤਕਰੀਬਨ 35 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋ ਕੇ ਲੋਕਾਂ ਨੂੰ ਸਪੁਰਦ ਕੀਤੀ ਜਾਵੇਗੀ ਤਾਂ ਜੋ ਸਾਡੇ ਬੱਚਿਆਂ ਦੇ ਗਿਆਨ ਵਿੱਚ ਵਾਧਾ ਹੋ ਸਕੇ ਅਤੇ ਉਹ ਆਪਣੇ ਇਤਿਹਾਸ ਨਾਲ ਜੁੜੇ ਰਹਿਣ। ਚੇਅਰਮੈਨ ਜੱਸੀ ਸੋਹੀਆ ਵਾਲਾ ਨਹੀਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਉਹ ਪਿੰਡ ਰੈਸਲ ਵਿਖੇ ਇੱਕ ਵਧੀਆ ਖੇਡ ਗਰਾਊਂਡ ਬਣਾਉਣ ਲਈ ਵੱਡਾ ਉਪਰਾਲਾ ਕਰਨਗੇ ਤਾਂ ਜੋ ਆਲੇ ਦੁਆਲੇ ਦੇ ਪਿੰਡਾਂ ਦੇ ਨੌਜਵਾਨ ਇਸ ਖੇਡ ਗਰਾਊਂਡ ਵਿੱਚ ਆ ਕੇ ਖੇਡ ਸਕਣ। ਇਸ ਮੌਕੇ ਪਿੰਡ ਦੇ ਸਾਬਕਾ ਸਰਪੰਚ ਹਰਬੰਸ ਸਿੰਘ ਅਤੇ ਮੌਜੂਦਾ ਸਰਪੰਚ ਦਲਜੀਤ ਕੌਰ ਦੀ ਅਗਵਾਈ ਹੇਠ ਸਮੁੱਚੀ ਪੰਚਾਇਤ ਵੱਲੋਂ ਚੇਅਰਮੈਨ ਜੱਸੀ ਸੋਹੀਆ ਵਾਲਾ ਦਾ ਉਹਨਾਂ ਦੇ ਪਿੰਡ ਪੁੱਜਣ ਤੇ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਥੇਦਾਰ ਲਾਲ ਸਿੰਘ ਰਣਜੀਤਗੜ੍ਹ, ਯੂਥ ਆਗੂ ਲਾਲੀ ਫਤਿਹਪੁਰ, ਜਸਪ੍ਰੀਤ ਸਿੰਘ ਰਾਇਮਲ ਮਾਜਰੀ,ਬੁੱਧ ਸਿੰਘ ਸਧਨੌਲੀ, ਜਸਕਰਨਵੀਰ ਸਿੰਘ ਤੇਜੇ, ਗੁਰਸੇਵਕ ਸਿੰਘ ਤੇ ਨਿਰਮਲ ਸਿੰਘ ਆੜਤੀਆਂ ਆਦਿ ਵੀ ਮੌਜੂਦ ਸਨ।