ਜੰਡਿਆਲਾ ਗੁਰੂ ਹਲਕੇ ਵਿੱਚ ਕਾਂਗਰਸ ਅਤੇ ਭਾਜਪਾ ਦੇ ਸੀਨੀਅਰ ਆਗੂ ਵਰਕਰਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਿਲ

ਅੰਮ੍ਰਿਤਸਰ ( ਕੁਲਬੀਰ ਢਿੱਲੋਂ )  ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਵਿੱਚ ਆਮ ਆਦਮੀ ਪਾਰਟੀ  ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦੋਂ ਕਾਂਗਰਸ ਪਾਰਟੀ ਦੇ ਸਾਬਕਾ ਸੂਬਾ ਸਕੱਤਰ ਅਤੇ ਸਾਬਕਾ ਚੇਅਰਮੈਨ ਬੈਕਵਰਡ ਕਲਾਸਿਸ ਯੂਥ ਕਾਂਗਰਸ ਪੰਜਾਬ ਜਗਰੂਪ ਸਿੰਘ ਰੂਬੀ ਅਤੇ ਭਾਜਪਾ ਦੇ ਓ ਬੀ ਸੀ ਮੋਰਚਾ ਪੰਜਾਬ ਦੇ ਸਕੱਤਰ ਤੇਜਿੰਦਰ ਸਿੰਘ ਚੰਦੀ ਨੇ ਆਪਣੇ ਸੈਂਕੜੇ ਹੀ ਸਾਥੀਆਂ ਸਮੇਤ ਜੰਡਿਆਲਾ ਗੁਰੂ ਵਿਖੇ ਕੀਤੇ ਗਏ ਇੱਕ ਵੱਡੇ ਇਕੱਠ ਦੌਰਾਨ ਹਰਭਜਨ ਸਿੰਘ ਈ ਟੀ ਓ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ। ਸ ਹਰਭਜਨ ਸਿੰਘ ਈ ਟੀ ਓ ਨੇ ਵੀ ਉਹਨਾਂ ਦਾ ਸਨਮਾਨ ਕਰਦਿਆਂ ਪਾਰਟੀ ਵਿੱਚ ਪੂਰਾ ਮਾਣ ਸਤਿਕਾਰ ਦੇਣ ਦਾ ਭਰੋਸਾ ਦਿੱਤਾ ਜਗਰੂਪ ਸਿੰਘ ਰੂਬੀ, ਤਜਿੰਦਰ ਸਿੰਘ ਚੰਦੀ ਅਤੇ ਉਹਨਾਂ ਦੇ ਸਾਥੀਆਂ ਨੇ ਕਿਹਾ ਕਿ ਉਹ ਹਰਭਜਨ ਸਿੰਘ ਈ ਟੀ ਓ ਦੀ ਸ਼ਾਨਦਾਰ ਕਾਰਗੁਜ਼ਾਰੀ, ਹਲਕੇ ਚ ਵੱਡੇ ਪੱਧਰ ਤੇ ਧੜੇ ਬੰਦੀ ਤੋਂ ਉੱਪਰ ਉੱਠ ਕੇ ਕੀਤੇ ਜਾ ਰਹੇ ਵਿਕਾਸ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਕੇ ਸ ਹਰਭਜਨ ਸਿੰਘ ਈ ਟੀ ਓ ਦੀ ਅਗਵਾਈ ਨੂੰ ਕਬੂਲ ਕੀਤਾ ਹੈ। ਇਸ ਮੌਕੇ ਹਰਭਜਨ ਸਿੰਘ ਈ ਟੀ ਓ ਨੇ ਕਿਹਾ ਕਿ ਉਹ ਜਗਰੂਪ ਸਿੰਘ ਰੂਬੀ ਤੇ ਤਜਿੰਦਰ ਸਿੰਘ ਚੰਦੀ ਅਤੇ ਉਹਨਾਂ ਦੇ ਸਾਥੀਆਂ ਨਾਲ ਚਟਾਨ ਵਾਂਗ ਖੜੇ ਹਨ ਅਤੇ ਉਹਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ।
ਉਨ੍ਹਾਂ ਕਿਹਾ ਕਿ ਜੰਡਿਆਲਾ ਗੁਰੂ ਹਲਕੇ ਵੱਡੇ ਪੱਧਰ ਤੇ ਵਿਕਾਸ ਕਾਰਜ ਜਾਰੀ ਹਨ ਅਤੇ ਐਨੇ ਵੱਡੇ ਪੱਧਰ ਤੇ ਵਿਕਾਸ ਕਾਰਜ ਕਰਵਾ ਦਿੱਤੇ ਜਾਣਗੇ ਕਿ ਕਿਸੇ ਨੇ ਸੋਚਿਆ ਵੀ ਨਹੀਂ ਹੋਵੇਗਾ ਹਰਭਜਨ ਸਿੰਘ ਈ ਟੀ ਓ ਨੇ ਕਿਹਾ ਕਿ ਜੰਡਿਆਲਾ ਗੁਰੂ ਹਲਕਾ ਉਹਨਾਂ ਦੇ ਪਰਿਵਾਰ ਵਾਂਗ ਹੈ ਅਤੇ ਹਲਕੇ ਦੇ ਲੋਕਾਂ, ਪਾਰਟੀ ਵਰਕਰਾਂ ਲਈ ਉਹਨਾਂ ਦੇ ਘਰ ਦੇ ਦਰਵਾਜ਼ੇ 24 ਘੰਟੇ ਖੁੱਲੇ ਹਨ । ਉਹਨਾਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਪੰਜਾਬ ਨੂੰ ਮੁੜ ਲੀਹਾਂ ਉੱਤੇ ਲਿਆਉਣ ਲਈ ਯਤਨਸ਼ੀਲ ਹਨ ਅਤੇ ਤੁਹਾਡਾ ਸਾਰਿਆਂ ਦਾ ਸਾਥ ਸਾਡੀ ਤਾਕਤ ਬਣ ਕੇ ਇਸ ਟੀਚੇ ਦੀ ਪ੍ਰਾਪਤੀ ਲਈ ਅੱਗੇ ਵੱਧ ਰਿਹਾ ਹੈ ਅਤੇ ਇਸ ਮੌਕੇ ਜਗਰੂਪ ਸਿੰਘ ਰੂਬੀ ਅਤੇ ਤਜਿੰਦਰ ਸਿੰਘ ਚੰਦੀ ਦੇ ਨਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਵਾਲਿਆਂ ਵਿੱਚ ਸੰਦੀਪ ਸਿੰਘ ਚੌਹਾਨ, ਕਰਨ ਖੇਲਾ, ਅਰਸ਼ ਖੇਲਾ, ਕਰਨ ਢੋਟ, ਜਗਰੂਪ ਸਿੰਘ ਰੂਪਾ ਸਰਪੰਚ ਚੌਹਾਨ, ਸਰਪੰਚ ਹਰਜਿੰਦਰ ਸਿੰਘ ਤਲਵੰਡੀ ਡੋਗਰਾਂ ਅਤੇ ਸੈਂਕੜੇ ਹੀ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ । ਇਸ ਮੌਕੇ ਸ਼੍ਰੀਮਤੀ ਸੁਹਿੰਦਰ ਕੌਰ, ਸੁਨੈਨਾ ਰੰਧਾਵਾ, ਸਤਿੰਦਰ ਸਿੰਘ,  ਅਮਰੀਕ ਸਿੰਘ ਸੋਢੀ, ਨਰੇਸ਼ ਪਾਠਕ, ਸਰਬਜੀਤ ਸਿੰਘ ਡਿੰਪੀ,  ਅਮਨ ਵਿਰਕ, ਨਰਿੰਦਰ ਔਲਖ ਆਦਿ ਆਗੂ ਹਾਜ਼ਰ ਸਨ ।