ਸਰਬੱਤ ਦਾ ਭਲਾ ਕਲੱਬ ਨੇ ਬੱਚਿਆਂ ਦੇ “ਸਾਇਕਲ ਮੁਕਾਬਲੇ” ਕਰਵਾਏ

ਬਠਿੰਡਾ (ਮੱਖਣ ਸਿੰਘ ਬੁੱਟਰ) : ਸਰਬੱਤ ਦਾ ਭਲਾ ਕਲੱਬ ਫੂਲ ਟਾਊਨ ਵੱਲੋਂ ਬੱਚਿਆਂ ਪ੍ਰਤੀ ਨਵੀਂ ਚੇਤਨਾ ਪੈਦਾ ਕਰਨ ਲਈ ਸਾਇਕਲ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਪਹਿਲੀ ਤੋਂ ਲੈਕੇ ਅੱਠਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਦੇ ਭਾਗ ਲਿਆ। ਜਾਣਕਾਰੀ ਦਿੰਦਿਆਂ ਕਲੱਬ ਪ੍ਰਧਾਨ ਜਗਮੋਹਨ ਸਿੰਘ ਜਟਾਣਾ ਨੇ ਦੱਸਿਆ ਕਿ ਬੱਚਿਆਂ ਨੂੰ ਨਸ਼ਿਆਂ ਵਰਗੀ ਭੈੜੀ ਅਲਾਮਤ ਤੋਂ ਬਚਣ ਲਈ ਅਤੇ ਉਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਸਮੇਂ ਸਮੇਂ ਸਿਰ ਸਾਡੇ ਕਲੱਬ ਵੱਲੋਂ ਅਜਿਹੇ ਉਪਰਾਲੇ ਕੀਤੇ ਜਾਂਦੇ ਹਨ ਤਾਂ ਜੋ ਬੱਚੇ ਸਰੀਰਕ ਅਤੇ ਮਾਨਸਿਕ ਤੌਰ ਤੇ ਪ੍ਰਫੁੱਲਤ ਰਹਿਣ ਅਤੇ ਵਧੀਆ ਇਨਸਾਨ ਬਣਕੇ ਆਪਣੀ ਮੰਜ਼ਿਲ ਵੱਲ ਵਧ ਸਕਣ। ਇਹਨਾਂ ਸਾਇਕਲ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਹਰਭੇਜ ਸਿੰਘ ਪੁੱਤਰ ਬਲਵੀਰ ਸਿੰਘ ਪਤੀ ਜਟਾਣਾ, ਦੂਸਰਾ ਸਥਾਨ ਪ੍ਰਾਪਤ ਕਰਨ ਵਾਲੇ ਅਜੀਤ ਸਿੰਘ ਪੁੱਤਰ ਭਗਤ ਸਿੰਘ ਅਤੇ ਤੀਸਰਾ ਸਥਾਨ ਪ੍ਰਾਪਤ ਕਰਨ ਵਾਲੇ ਹਰਿੰਦਰ ਸਿੰਘ ਪੁੱਤਰ ਸਤਵੀਰ ਸਿੰਘ ਕਲੱਬ ਵੱਲੋਂ ਵਿਸੇਸ ਤੌਰ ਤੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਭੁਪਿੰਦਰ ਸਿੰਘ ਜਟਾਣਾ, ਡਾਕਟਰ ਹਰਦੀਪ ਸਿੰਘ, ਤਰਸੇਮ ਸਿੰਘ, ਡਾਕਟਰ ਮਨਜੀਤ ਸਿੰਘ, ਹਰਪ੍ਰੀਤ ਸਿੰਘ ਗਿੱਕਾ,, ਭੋਲਾ ਸਿੰਘ ਖਾਲਸਾ, ਕੁਲਵੰਤ ਸਿੰਘ, ਇਕਬਾਲ ਸਿੰਘ ਜਟਾਣਾ ਆਦਿ ਹਾਜ਼ਰ ਸਨ।