ਬਠਿੰਡਾ (ਮੱਖਣ ਸਿੰਘ ਬੁੱਟਰ) : ਸੀ.ਬੀ.ਐਸ.ਈ. ਤੋਂ ਮਾਨਤਾ ਪ੍ਰਾਪਤ ਸਰਾਫ਼ ਐਜੂਵੀਕਨ ਗਲੋਬਲ ਡਿਸਕਵਰੀ ਸਕੂਲ ਨੇ ਸੈਸ਼ਨ 2024-25 ਨੂੰ ਪ੍ਰਭਾਵਸ਼ਾਲੀ ਨਤੀਜਿਆਂ ਨਾਲ ਸਮਾਪਤ ਕੀਤਾ ਅਤੇ ਅਧਿਆਪਕਾਂ ਨੇ ਬੱਚਿਆਂ ਦੇ ਚੰਗੇ ਨਤੀਜੇ ਆਉਣ ‘ਤੇ ਉਨ੍ਹਾਂ ਨੂੰ ਵਧਾਈ ਦਿੱਤੀ। ਵਿਦਿਆਰਥੀਆਂ ਅਤੇ ਮਾਪਿਆਂ ਦੇ ਚਿਹਰੇ ਖੁਸ਼ੀ ਨਾਲ ਭਰ ਗਏ। ਬੱਚਿਆਂ ਨੂੰ ਅਗਲੀ ਜਮਾਤ ਵਿੱਚ ਪ੍ਰਮੋਟ ਕੀਤਾ ਗਿਆ ਅਤੇ ਸਕੂਲ ਵਿੱਚ ਨਵੇਂ ਸੈਸ਼ਨ 2025-26 ਦੀ ਸ਼ੁਰੂਆਤ ਸਕੂਲ ਦੇ ਸਾਲ 2024-25 ਦੀਆਂ ਮਿੱਠੀਆਂ ਅਤੇ ਖੱਟੀਆਂ ਯਾਦਾਂ, ਖੇਡਾਂ ਅਤੇ ਗਤੀਵਿਧੀਆਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਅਤੇ ਸਫਲਤਾਵਾਂ ਨੂੰ ਸੰਬੋਧਿਤ ਕਰਦੇ ਹੋਏ ਇੱਕ ਵਿਸ਼ੇਸ਼ ਪ੍ਰਾਰਥਨਾ ਸਭਾ ਨਾਲ ਕੀਤੀ ਗਈ। ਨਵੇਂ ਸੈਸ਼ਨ ਦੇ ਪਹਿਲੇ ਦਿਨ ਬੱਚੇ ਅਤੇ ਅਧਿਆਪਕ ਕਾਫੀ ਉਤਸ਼ਾਹਿਤ ਨਜ਼ਰ ਆਏ।ਸਕੂਲ ਦੇ ਚੇਅਰਮੈਨ ਇੰਜਨੀਅਰ ਸ਼੍ਰੀ ਕਮਲੇਸ਼ ਸਰਾਫ਼ ਜੀ ਅਤੇ ਵਾਇਸ-ਚੇਅਰਮੈਨ ਸ਼੍ਰੀ ਅਮਿਤ ਸਰਾਫ਼ ਜੀ ਨੇ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਸਕੂਲ ਦਾ ਦੌਰਾ ਕੀਤਾ ਅਤੇ ਨਵੀਂ ਕਲਾਸ ਵਿੱਚ ਦਾਖਲ ਹੋਏ ਬੱਚਿਆਂ ਦੀ ਖੁਸ਼ੀ ਵਿੱਚ ਸ਼ਾਮਲ ਹੋਏ। ਉਨ੍ਹਾਂ ਨੇ ਬੱਚਿਆਂ ਨੂੰ ਸਿੱਖਿਆ ਦੇ ਖੇਤਰ ਵਿੱਚ ਬੁਲੰਦੀਆਂ ‘ਤੇ ਪਹੁੰਚਣ ਲਈ ਪ੍ਰੇਰਿਤ ਕੀਤਾ ਅਤੇ ਬੱਚਿਆਂ ਅਤੇ ਅਧਿਆਪਕਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਪ੍ਰਿੰਸੀਪਲ ਸ੍ਰੀਮਤੀ ਅੰਜੂ ਨਾਗਪਾਲ ਨੇ ਬੱਚਿਆਂ ਨੂੰ ਆਪਣੇ ਮਾਤਾ-ਪਿਤਾ ਅਤੇ ਅਧਿਆਪਕਾਂ ਦਾ ਸਤਿਕਾਰ ਕਰਨ ਅਤੇ ਉਨ੍ਹਾਂ ਵੱਲੋਂ ਦਿੱਤੇ ਦਿਸ਼ਾ-ਨਿਰਦੇਸ਼ਾਂ ‘ਤੇ ਚੱਲ ਕੇ ਭਵਿੱਖ ‘ਚ ਅੱਗੇ ਵਧਣ ਦੀ ਸਿੱਖਿਆ ਦਿੱਤੀ।ਸਕੂਲ ਦੀ ਵਾਇਸ ਪ੍ਰਿੰਸੀਪਲ ਸ਼੍ਰੀਮਤੀ ਕਾਵਿਆ ਅਸੀਜਾ ਜੀ ਨੇ ਪ੍ਰਾਰਥਨਾ ਸਭਾ ਵਿੱਚ ਆਪਣੇ ਵੱਡਮੁੱਲੇ ਵਿਚਾਰਾਂ ਰਾਹੀਂ ਬੱਚਿਆਂ ਨੂੰ ਸਿੱਖਿਆ ਪ੍ਰਤੀ ਪਿਆਰ, ਅਨੁਸ਼ਾਸਨ ਅਤੇ ਮਿਹਨਤ ਪ੍ਰਤੀ ਜਾਗਰੂਕ ਕੀਤਾ।
ਗਲੋਬਲ ਡਿਸਕਵਰੀ ਸਕੂਲ ਵਿੱਚ “ਨਵੇਂ ਸੈਸ਼ਨ” ਦੀ ਸ਼ੁਰੂਆਤ ਉਤਸ਼ਾਹ ਨਾਲ ਹੋਈ
