ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਖਿਲਾਫ ਅੰਮ੍ਰਿਤਸਰ ਡੀ ਸੀ ਨੂੰ ਸੌਂਪਿਆ ਮੰਗ ਪੱਤਰ 

ਅੰਮ੍ਰਿਤਸਰ (ਮਨਪ੍ਰੀਤ ਸਿੰਘ ਆਜ਼ਾਦ)
ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਸਿੱਖ ਕੌਮ ਦੇ ਨਾਇਕ ਮਰਦੇ ਮੁਜਾਹਿਦ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਅਤੇ ਗੁਰੂ ਗ੍ਰੰਥ ਸਾਹਿਬ ਜੀ ਬਾਰੇ ਵਰਤੀ ਗਈ ਘਟੀਆ ਸ਼ਬਦਾਵਲੀ ਦੇ ਰੋਸ ਵਜੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਕਾਰਵਾਈ ਕਰਨ ਲਈ ਉਪਕਾਰ ਸਿੰਘ ਸੰਧੂ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਅਗਵਾਈ ਵਿੱਚ ਅੰਮ੍ਰਿਤਸਰ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ
ਮਾਝਾ ਜੋਨ ਦੇ ਜਥੇਬੰਦਕ ਸਕੱਤਰ ਅਮਰੀਕ ਸਿੰਘ ਨੰਗਲ, ਜ਼ਿਲ੍ਹਾ ਪ੍ਰਧਾਨ ਸ਼ਮਸ਼ੇਰ ਸਿੰਘ ਬਰਾੜ, ਕੁਲਵੰਤ ਸਿੰਘ ਮਜੀਠਾ, ਤਰਲੋਕ ਸਿੰਘ ਬਿੱਟਾ,ਸੁਖਜਿੰਦਰ ਸਿੰਘ ਕਨੇਡੀ, ਨੰਬਰਦਾਰ ਗੁਰਮੇਲ ਸਿੰਘ, ਮਹਿੰਦਰ ਪਾਲ ਸਿੰਘ ਮਹਿਤਾ, ਸੁਖਵਿੰਦਰ ਸਿੰਘ ਮਹਿਤਾ, ਦਲਜੀਤ ਸਿੰਘ ਚੱਕਮਕੰਦ,ਪਰਮਜੀਤ ਸਿੰਘ ਖਾਸਾ, ਅਵਤਾਰ ਸਿੰਘ ਅਜਨਾਲਾ ਅਤੇ ਹੋਰ ਵੀ ਹਾਜ਼ਰ ਸਨ।