ਅੰਬੇਡਕਰ ਟਾਈਗਰ ਫੋਰਸ ਨੇ ਪਿੰਡ ਹਰੀਗੜ੍ਹ ਵਿੱਚ ਬਾਬਾ ਸਾਹਿਬ ਦੇ ਜਨਮ ਦਿਵਸ ਮੌਕੇ ਚੰਦਰੇਸ਼ਵਰ ਸਿੰਘ ਮੋਹੀ ਨੂੰ ਕੀਤਾ ਸਨਮਾਨਿਤ

ਸਾਨੂੰ ਸਾਰਿਆਂ ਨੂੰ ਬਾਬਾ ਸਾਹਿਬ ਦੇ ਦਿਖਾਏ ਮਾਰਗ ‘ਤੇ ਚੱਲਣਾ ਚਾਹੀਦਾ ਹੈ। ਚੰਦਰੇਸ਼ਵਰ ਸਿੰਘ ਮੋਹੀ 
ਨਾਭਾ 15 ਅਪ੍ਰੈਲ ਅਸ਼ੋਕ ਸੋਫਤ
ਸਾਨੂੰ ਸਾਰਿਆਂ ਨੂੰ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ  ਜੀ ਦੇ ਦਿਖਾਏ ਮਾਰਗ ‘ਤੇ ਚੱਲਣਾ ਚਾਹੀਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਐਸ.ਸੀ. ਕਮਿਸ਼ਨ ਦੇ ਸਾਬਕਾ ਚੇਅਰਮੈਨ, ਯੁਵਾ ਆਗੂ ਅਤੇ ਸਮਾਜ ਸੇਵਕ ਚੰਦਰੇਸ਼ਵਰ ਸਿੰਘ ਮੋਹੀ ਨੇ ਪਿੰਡ ਹਰੀਗੜ੍ਹ ਵਿੱਚ ਬਾਬਾ ਸਾਹਿਬ ਦੇ ਜਨਮ ਦਿਵਸ ਮੌਕੇ ਅੰਬੇਡਕਰ ਟਾਈਗਰ ਫੋਰਸ ਵੱਲੋਂ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਸਮਾਜ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਅੱਜ ਹਰ ਕਿਸੇ ਨੂੰ ਭਾਰਤ ਰਤਨ ਬਾਬਾ ਸਾਹਿਬ ਦੇ ਦਰਸਾਏ ਮਾਰਗ ‘ਤੇ ਚੱਲਣ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਤੋਂ ਸਿੱਖਣ ਦੀ ਲੋੜ ਹੈ ਕਿ ਉਨ੍ਹਾਂ ਨੇ ਅਜਿਹੇ ਮੁਸ਼ਕਲ ਹਾਲਾਤਾਂ ਵਿੱਚ ਆਪਣੇ ਸਮਾਜ ਅਤੇ ਦੇਸ਼ ਲਈ ਜੋ ਕੀਤਾ, ਉਹ ਕੋਈ ਹੋਰ ਨਹੀਂ ਕਰ ਸਕਦਾ। ਇਸ ਮੌਕੇ ਅੰਬੇਡਕਰ ਟਾਈਗਰ ਫੋਰਸ ਦੇ ਮੈਂਬਰਾਂ ਨੇ ਬਾਬਾ ਸਾਹਿਬ ਦੀ ਫੋਟੋ ਦੇਕੇ ਚੰਦਰੇਸ਼ਵਰ ਸਿੰਘ ਮੋਹੀ ਨੂੰ ਵਿਸ਼ੇਸ਼ ਸਮਾਨ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੂਬਾ ਪ੍ਰਧਾਨ ਸਤਵਿੰਦਰ ਕੌਰ ਗੀਗਾ ਮਾਜਰਾ, ਮੀਤ ਪ੍ਰਧਾਨ ਗੁਰਦੀਪ ਸਿੰਘ, ਹਰਪ੍ਰੀਤ ਸਿੰਘ ਨਾਭਾ ਜਨਰਲ ਸਕੱਤਰ, ਐਡਵੋਕੇਟ ਹਰਪ੍ਰੀਤ ਸਿੰਘ, ਐਡਵੋਕੇਟ ਮੁਹੰਮਦ ਅਸਲਮ ਕਾਨੂੰਨੀ ਸਲਾਹਕਾਰ ਪੰਜਾਬ, ਸੁਖਵਿੰਦਰ ਸਿੰਘ ਬੁਲਾਰਾ ਪੰਜਾਬ, ਅਮਰਜੀਤ ਕੌਰ ਧਾਂਦਰਾ ਜ਼ਿਲ੍ਹਾ ਪ੍ਰਧਾਨ ਸੰਗਰੂਰ, ਦੀਪਾ ਜ਼ਿਲ੍ਹਾ ਪ੍ਰਧਾਨ ਭੁੱਚੋ, ਗੁਰਦੇਵ ਸਿੰਘ ਪੱਤਲਾ ਜ਼ਿਲ੍ਹਾ ਪ੍ਰਧਾਨ ਸ. ਬਲਾਕ ਪ੍ਰਧਾਨ ਨਾਭਾ, ਮਲਕੀਤ ਸਿੰਘ ਬਲਾਕ ਪ੍ਰਧਾਨ ਅਮਰਗੜ੍ਹ, ਬਲਵੀਰ ਸਿੰਘ ਸੋਹੀ, ਜਰਨੈਲ ਸਿੰਘ ਆਦਿ ਹਾਜ਼ਰ ਸਨ।