ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਮੂਨਕ ਅਤੇ ਖਨੌਰੀ ਅਨਾਜ ਮੰਡੀਆਂ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ

ਅਧਿਕਾਰੀਆਂ ਨੂੰ ਸਖਤ ਹਦਾਇਤਾਂ ਜਾਰੀ, ਸਮੁੱਚੇ ਪ੍ਰਬੰਧਾਂ ਵਿੱਚ ਕੋਈ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ

ਮੂਨਕ /ਖਨੌਰੀ,15 ਅਪ੍ਰੈਲ (ਬਲਦੇਵ ਸਿੰਘ ਸਰਾਓ ਸੁਰਜਣਭੈਣੀ)
ਵਿਧਾਨ ਸਭਾ ਹਲਕਾ ਲਹਿਰਾ ਤੋਂ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਬੀਤੇ ਦਿਨ ਅਨਾਜ ਮੰਡੀ ਮੂਨਕ ਅਤੇ ਖਨੌਰੀ ਵਿੱਚ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਜਿੱਥੇ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਉੱਥੇ ਨਾਲ ਹੀ ਮੰਡੀ ਅਧਿਕਾਰੀਆਂ ਨੂੰ ਸਖਤ ਹਦਾਇਤ ਕੀਤੀ ਕਿ ਸਮੁੱਚੇ ਸੀਜ਼ਨ ਦੌਰਾਨ ਆਪਣੀ ਜਿਣਸ ਦੀ ਵਿਕਰੀ ਕਰਨ ਲਈ ਆਉਣ ਵਾਲੇ ਕਿਸਾਨਾਂ ਦੀ ਮੰਡੀਆਂ ਵਿੱਚ ਕਿਸੇ ਵੀ ਕਿਸਮ ਦੀ ਖੱਜਲ ਖੁਆਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਇਸ ਸਬੰਧੀ ਪਹਿਲਾਂ ਹੀ ਬਹੁਤ ਸਖਤ ਆਦੇਸ਼ ਦਿੱਤੇ ਗਏ ਹਨ ਅਤੇ ਇਹ ਮੰਡੀ ਵਿੱਚ ਤਾਇਨਾਤ ਹਰੇਕ ਅਧਿਕਾਰੀ ਦਾ ਫਰਜ਼ ਬਣਦਾ ਹੈ ਕਿ ਉਹ ਸਮੁੱਚੀ ਖਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਪਾਬੰਦ ਰਹੇ।
ਇਸ ਮੌਕੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅਨਾਜ ਮੰਡੀਆਂ ਵਿੱਚ ਸਾਫ ਸਫਾਈ ਦੇ ਪ੍ਰਬੰਧਾਂ ਤੇ ਪੀਣ ਵਾਲੇ ਪਾਣੀ ਦੀ ਵਿਵਸਥਾ ਸਮੇਤ ਹੋਰ ਸਹੂਲਤਾਂ ਦਾ ਜਾਇਜ਼ਾ ਵੀ ਲਿਆ ਅਤੇ ਮੌਕੇ ਤੇ ਮੌਜੂਦ ਕਿਸਾਨਾਂ ਤੇ ਮਜ਼ਦੂਰਾਂ, ਟ੍ਰਾਂਸਪੋਰਟਾਂ ਨਾਲ ਗੱਲਬਾਤ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਸਮੁੱਚੇ ਸੀਜਨ ਦੌਰਾਨ ਕਿਸੇ ਵੀ ਵਰਗ ਨੂੰ ਅਨਾਜ ਮੰਡੀਆਂ ਵਿੱਚ ਪਰੇਸ਼ਾਨੀ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਪੀਏ ਰਾਕੇਸ਼ ਕੁਮਾਰ ਗੁਪਤਾ, ਮਹਿੰਦਰ ਸਿੰਘ ਕੁਦਨੀ ਚੇਅਰਮੈਨ ਮਾਰਕੀਟ ਕਮੇਟੀ ਮੂਣਕ,ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਰਾਜ ਕੁਮਾਰ ਗੋਇਲ, ਪਰਸ਼ੋਤਮ ਲਾਲ ਸਿੰਗਲਾ, ਅਸ਼ੋਕ ਕੁਮਾਰ, ਵਿਕਰਮ ਕੁਮਾਰ, ਸੁਖਦਰਸ਼ਨ ਜੈਨ, ਅਰੁਣ ਜਿੰਦਲ ਜ਼ਿਲ੍ਹਾ ਪ੍ਰਧਾਨ ਵਪਾਰ ਮੰਡਲ, ਬਲਾਕ ਪ੍ਰਧਾਨ ਸਤੀਸ਼ ਕੁਮਾਰ, ਕਰਮਜੀਤ ਸਿੰਘ ਪ੍ਰਧਾਨ ਟਰੱਕ ਯੂਨੀਅਨ ਮੂਨਕ,ਜਗਸੀਰ ਮਲਾਣਾ ਐਮ. ਸੀ. ਮੂਨਕ, ਬੱਬੂ ਸਿੰਘ, ਐਮ.ਸੀ.ਭੋਲਾ ਸਿੰਘ ਐਮ. ਸੀ ਮੂਨਕ ਮਿੱਠੂ ਸੈਣੀ, ਰਾਜਵੀਰ ਸਿੰਘ ਸਰਾਓ ਸਰਪੰਚ ਸੁਰਜਣਭੈਣੀ, ਪ੍ਰਦੀਪ ਕੁਮਾਰ ਰਿੰਕੂ ਸਾਬਕਾ ਚੇਅਰਮੈਨ,ਮਾਰਕਿਟ ਸੈਕਟਰੀ ਅਮਰਿੰਦਰ ਸਿੰਘ ਅਤੇ ਖਰੀਦ ਏਜੰਸੀਆਂ ਮਾਰਕਫੈਡ ਵੇਅਰਹਾਊਸ, ਪਨਗੇਰਨ,
ਦੇ ਅਧਿਕਾਰੀਆਂ ਤੋਂ ਇਲਾਵਾ ਕਣਕ ਵੇਚਣ ਲਈ ਆਏ ਕਿਸਾਨ ਅਤੇ ਮਜ਼ਦੂਰ ਵੀ ਹਾਜ਼ਰ ਸਨ।