ਦਿਹਾਤੀ ਮਜ਼ਦੂਰ ਸਭਾ ਨੇ ਡਾ ਭੀਮ ਰਾਓ ਅੰਬੇਦਕਰ ਦਾ ਜਨਮ ਦਿਹਾੜਾ ਮਨਾਇਆ 

ਭਿੱਖੀਵਿੰਡ 15 ਅਪ੍ਰੈਲ ( ਸਵਿੰਦਰ ਬਲੇਹਰ )- ਦਿਹਾਤੀ ਮਜ਼ਦੂਰ ਸਭਾ ਦੀ ਤਹਿਸੀਲ ਕਮੇਟੀ ਭਿੱਖੀਵਿੰਡ ਵੱਲੋਂ ਜਥੇਬੰਦੀ ਦੇ ਦਫ਼ਤਰ ਵਿਖੇ ਡਾਕਟਰ ਭੀਮ ਰਾਓ ਅੰਬੇਦਕਰ ਦਾ ਜਨਮ ਦਿਹਾੜਾ ਮਨਾਇਆ ਗਿਆ। ਜਿਸ ਦੀ ਅਗਵਾਈ ਦਿਹਾਤੀ ਮਜ਼ਦੂਰ ਸਭਾ ਦੇ ਤਹਿਸੀਲ ਪ੍ਰਧਾਨ ਜਸਵੰਤ ਸਿੰਘ ਭਿੱਖੀਵਿੰਡ ਨੇ ਕੀਤੀ। ਇਸ ਮੌਕੇ ਇਕੱਠੇ ਹੋਏ ਜਥੇਬੰਦੀ ਦੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਸਕੱਤਰ ਚਮਨ ਲਾਲ ਦਰਾਜਕੇ ਨੇ ਕਿਹਾ ਕਿ ਡਾਕਟਰ ਭੀਮ ਰਾਓ ਅੰਬੇਦਕਰ ਦੀ ਲਾਸਾਨੀ ਕੁਰਬਾਨੀ ਨੂੰ ਸਾਨੂੰ ਸਾਰਿਆਂ ਨੂੰ ਯਾਦ ਰੱਖਣਾ ਚਾਹੀਦਾ ਹੈ, ਡਾਕਟਰ ਭੀਮ ਰਾਓ ਅੰਬੇਦਕਰ ਸਾਰੀ ਜ਼ਿੰਦਗੀ ਦੱਬੇ ਕੁੱਚਲੇ ਲੋਕਾਂ ਲਈ ਲੜਦਿਆਂ ਦੇਸ਼ ਲਈ ਲਾਈ ਹੈ ਡਾਕਟਰ ਭੀਮ ਰਾਓ ਅੰਬੇਦਕਰ ਸਵਿਧਾਨ ਦੇ ਨਿਰਮਾਤਾ ਹਨ ਅਤੇ ਅੱਜ ਵੀ ਡਾਕਟਰ ਭੀਮ ਰਾਓ ਅੰਬੇਦਕਰ ਦੇ ਵਿੱਚਾਰਾ ਨੂੰ ਮੋਦੀ ਦੀ ਸਰਕਾਰ ਵੱਲੋਂ ਵਿਸਾਰਿਆਂ ਜਾ ਰਿਹਾ ਹੈ ਇਹਨਾਂ ਆਗੂਆਂ ਨੇ ਮਜ਼ਦੂਰ ਵਰਗ ਨੂੰ ਅਪੀਲ ਕਰਦਿਆਂ ਕਿਹਾ ਕਿ ਡਾਕਟਰ ਭੀਮ ਰਾਓ ਅੰਬੇਦਕਰ ਦੇ ਵਿੱਚਾਰਾ ਨੂੰ ਗ੍ਰਿਹਣ ਕਰਕੇ ਹੀ ਨਿਰੋਏ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ ਇਸ ਮੌਕੇ ਦਿਹਾਤੀ ਮਜ਼ਦੂਰ ਸਭਾ ਦੇ ਸੀਨੀਅਰ ਆਗੂ ਹਰਜਿੰਦਰ ਸਿੰਘ ਚੂੰਘ ਸੰਤੋਖ ਸਿੰਘ ਮੱਖੀ ਕਲਾ ਸਵਿੰਦਰ ਸਿੰਘ ਚੱਕ ਬਲਦੇਵ ਸਿੰਘ ਭਿੱਖੀਵਿੰਡ ਸਰਬਜੀਤ ਸਿੰਘ ਉਦੋਕੇ ਗੁਰਬੀਰ ਭੱਟੀ ਰਾਜੋਕੇ ਗੱਜਣ ਸਿੰਘ ਨਾਰਲਾ ਆਦਿ ਹਾਜ਼ਰ ਸਨ।