ਬਠਿੰਡਾ (ਮੱਖਣ ਸਿੰਘ ਬੁੱਟਰ) : ਸੀ.ਬੀ.ਐਸ.ਈ ਬੋਰਡ ਦਿੱਲੀ ਨਾਲ ਐਫੀਲਿਏਟਡ ਮਾਊਂਟ ਲਿਟਰਾ ਜ਼ੀ ਸਕੂਲ ਰਾਮਪੁਰਾ ਵਿਖੇ ਹਰ ਤਿਉਹਾਰ ਨੂੰ ਬੜੇ ਉਤਸ਼ਾਹ ‘ਤੇ ਧੂਮਧਾਮ ਨਾਲ ਮਨਾਇਆਂ ਜਾਂਦਾ ਹੈ। ਇਸ ਦੇ ਚੱਲਦਿਆਂ ਅੱਜ 30 ਜੁਲਾਈ ਦਿਨ ਸ਼ਨੀਵਾਰ ਨੂੰ ਹਰਿਆਲੀ ਤੀਜ ਦਾ ਤਿਉਹਾਰ ਮਨਾਇਆ ਗਿਆ। ਪ੍ਰੋਗਰਾਮ ਦੌਰਾਨ ਅਧਿਆਪਕਾਂ ਵਿੱਚ ਵੱਖ-ਵੱਖ ਮੁਕਾਬਲੇ ਵੀ ਕਰਵਾਏ ਗਏ ਜਿਸ ਵਿੱਚ ਅਧਿਆਪਕਾਂ ਨੇ ਵੱਧ ਚੜ੍ਹ ਕੇ ਭਾਗ ਲਿਆ।
ਸਮਾਗਮ ਦੌਰਾਨ ਅਧਿਆਪਕਾਂ ਲਈ ਵੱਖ-ਵੱਖ ਤਰ੍ਹਾਂ ਦੀਆਂ ਖੇਡਾਂ ਜਿਵੇਂ ਤੰਬੋਲਾ, ਮਿਊਜ਼ੀਕਲ ਚੇਅਰ ਆਦਿ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਸਾਰਿਆਂ ਨੇ ਉਤਸ਼ਾਹ ਨਾਲ ਭਾਗ ਲਿਆ।ਸਾਵਣ ਦੇ ਗੀਤਾਂ ’ਤੇ ਅਧਿਆਪਕਾਂ ਵੱਲੋਂ ਵਧੀਆ ਪੇਸ਼ਕਾਰੀ ਦਿੱਤੀ ਗਈ ਅਤੇ ਇਸ ਦੌਰਾਨ ਝੂਲੇ ਦਾ ਵੀ ਖਾਸ ਪ੍ਰਬੰਧ ਸੀ। ਸਾਰੇ ਅਧਿਆਪਕਾਂ ਨੇ ਰੰਗ-ਬਿਰੰਗੇ ਕੱਪੜੇ ਪਾ ਕੇ ਤੀਜ ਤਿਉਹਾਰ ਵਿੱਚ ਸ਼ਮੂਲੀਅਤ ਕੀਤੀ ‘ਤੇ ਸਾਰਿਆਂ ਨੇ ਰਵਾਇਤੀ ਪਕਵਾਨਾਂ ਦਾ ਆਨੰਦ ਮਾਣਿਆ।ਇਸ ਮੌਕੇ ਸਕੂਲ ਦੇ ਪ੍ਰਧਾਨ ਸ਼੍ਰੀ ਗਗਨ ਬਾਂਸਲ ਜੀ, ਸਕੂਲ ਸਕੱਤਰ ਸ਼੍ਰੀਮਤੀ ਨਮਿਤਾ ਬਾਂਸਲ ਜੀ ਅਤੇ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਗੀਤਾ ਪਿੱਲੇ ਜੀ ਨੇ ਸਾਰਿਆਂ ਨੂੰ ਤੀਜ ਦੀ ਵਧਾਈ ਦਿੱਤੀ।