ਪਾਰਟੀ ਨੂੰ ਹੇਠਲੇ ਪੱਧਰ ਤੱਕ ਮਜਬੂਤ ਕਰਨ ਲਈ ਘਰ-ਘਰ ਜਾਣ ਵਰਕਰ : ਪ੍ਰੇਮ ਅਰੋੜਾ 

ਭੀਖੀ/ਮਾਨਸਾ 25 ਫਰਵਰੀ ( ਬਿਕਰਮ  ਵਿੱਕੀ):- ਪਾਰਟੀ ਨੂੰ ਹੇਠਲੇ ਪੱਧਰ ਤੱਕ ਮਜਬੂਤ ਕਰਨ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਬੂਥ ਪੱਧਰ ਤੇ ਕਮੇਟੀਆਂ ਦੇ ਗਠਨ ਦੀ ਮੁੰਹਿਮ ਤਹਿਤ ਸ਼੍ਰੌਮਣੀ ਅਕਾਲੀ ਦਲ ਹਲਕਾ ਮਾਨਸਾ ਦੇ ਇੰਚਾਰਜ ਪ੍ਰੇਮ ਕੁਮਾਰ ਅਰੋੜਾ ਦੀ ਅਗਵਾਈ ਵਿੱਚ ਪਿੰਡ ਧਲੇਵਾਂ ਜਥੇਦਾਰ ਬਲਰਾਜ ਸਿੰਘ ਦੇ ਗ੍ਰਹਿ ਵਿਖੇ ਅਤੇ ਪਿੰਡ ਹੀਰੋਂ ਕਲਾਂ ਵਿਖੇ ਸਾਬਕਾ ਸਰਪੰਚ ਕੁਲਵੰਤ ਸਿੰਘ ਦੇ ਗ੍ਰਹਿ ਵਿਖੇ ਭਰਵੀਆਂ ਮੀਟਿੰਗਾਂ ਹੋਈਆਂ, ਜਿਸ ਵਿੱਚ ਵਿਸ਼ੇਸ਼ ਤੌਰ ਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਸ਼ਾਮਿਲ ਹੋਏ।  ਉਨ੍ਹਾਂ ਇਸ ਮੌਕੇ ਪਾਰਟੀ ਦੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਘਰ-ਘਰ ਜਾ ਕੇ ਲੋਕਾਂ ਨੂੰ ਜਾਣੂ ਕਰਵਾਉਣ ਕਿ ਸ਼੍ਰੌਮਣੀ ਅਕਾਲੀ ਦਲ ਵੱਲੋਂ ਪੰਜਾਬ ਦੇ ਹਿੱਤਾਂ ਲਈ ਸੜਕਾਂ ਦੇ ਜਾਲ ਵਿਛਾਏ, ਓਵਰਬ੍ਰਿਜ, ਅੰਡਬ੍ਰਿਜ, ਕਿਸਾਨਾਂ ਨੂੰ ਮੁਫਤ ਬਿਜਲੀ, ਟਿਊਬਬੈੱਲਾਂ ਦੇ ਕੁਨੈਕਸ਼ਨ, ਨਵੇਂ ਥਰਮਲ ਲਗਾ ਕੇ ਬਿਜਲੀ ਸਰਪਲੱਸ, ਵੱਡੀ ਗਿਣਤੀ ਵਿੱਚ ਨੌਜਵਾਨਾਂ ਨੂੰ ਨੌਕਰੀਆਂ,
https://fb.watch/iUwWEV5i60/?mibextid=6aamW6
ਗਰੀਬਾਂ ਨੂੰ ਆਟਾ-ਦਾਲ ਸਕੀਮ ਤਹਿਤ ਨੀਲੇ ਕਾਰਡਾਂ ਤੇ 5 ਲੱਖ ਰੁਪਏ ਤੱਕ ਦਾ ਸਿਹਤ ਦਾ ਇਲਾਜ, ਕਿਸਾਨਾਂ ਨੂੰ ਨਹਿਰੀ ਪਾਣੀ, ਪੰਜਾਬ ਦੇ ਪਿੰਡਾਂ ਦਾ ਸਰਬ-ਪੱਖੀ ਵਿਕਾਸ, ਲੜਕੀਆਂ ਨੂੰ ਮੁਫਤ ਸਾਇਕਲ, ਧਾਰਮਿਕ ਯਾਤਰਾ ਫਰੀ ਤੋਂ ਇਲਾਵਾ ਅਨੇਕਾਂ ਕੰਮ ਲੋਕ ਹਿੱਤ ਲਈ ਕੀਤੇ ਹਨ।  ਉਨ੍ਹਾਂ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਵਿਕਾਸ ਕਰਨ ਦੀ ਬਜਾਏ ਇਸ਼ਤਿਹਾਰਬਾਜੀ ਕਰਕੇ ਫੋਕੀਆਂ ਸ਼ੋਹਰਤਾਂ ਖੱਟੀਆਂ ਜਾ ਰਹੀਆਂ ਹਨ ਅਤੇ ਅਕਾਲੀ ਦਲ ਨੂੰ ਬਦਨਾਮ ਕਰਨ ਤੋਂ ਇਲਾਵਾ ਕੁਝ ਵੀ ਨਹੀਂ ਕਰ ਰਹੇ।  ਇਸ ਮੌਕੇ ਹਲਕਾ ਮਾਨਸਾ ਦੇ ਇੰਚਾਰਜ ਪ੍ਰੇਮ ਕੁਮਾਰ ਅਰੋੜਾ ਨੇ ਬੀਬਾ ਬਾਦਲ ਨੂੰ ਯਕੀਨ ਦਿਵਾਇਆ ਕਿ ਉਹ ਪਾਰਟੀ ਦੀ ਮਜਬੂਤ ਲਈ ਤਤਪਰ ਰਹਿਣਗੇ ਅਤੇ ਆਉਣ ਵਾਲੇ ਸਮੇਂ ਵਿੱਚ ਪਾਰਟੀ ਸਾਰੀਆਂ ਪਾਰਟੀਆਂ ਤੋਂ ਮੋਹਰੀ ਹੋ ਕੇ ਉੱਭਰੇਗੀ।