ਬੋਰਡ ਦੀਆਂ ਪ੍ਰੀਖਿਆਵਾਂ ਸਬੰਧੀ ਸਾਰੇ ਪ੍ਰਬੰਧ ਮੁਕੰਮਲ – ਪਰਮਜੀਤ ਸਿੰਘ
ਤਰਨ ਤਾਰਨ 25 ਫਰਵਰੀ -ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਈਆਂ ਜਾ ਰਹੀਆਂ ਪੰਜਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ । ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈੰਟਰੀ ਸ੍ਰ ਪਰਮਜੀਤ ਸਿੰਘ ਨੇ ਗੱਲਬਾਤ ਦੌਰਾਨ ਕੀਤਾ । ਉਹਨਾਂ ਕਿਹਾ ਕਿ ਪੰਜਵੀਂ ਜਮਾਤ ਦਾ ਹਿੰਦੀ ਦਾ ਪੇਪਰ 25 ਫਰਵਰੀ ਤੋਂ ਸ਼ੁਰੂ ਹੋ ਰਿਹਾ ਹੈ ਜਿਸ ਸਬੰਧੀ ਨਿਗਰਾਨ ਅਮਲੇ ਦੀਆਂ ਡਿਊਟੀਆਂ ਲਗਾਈਆਂ ਜਾ ਚੁੱਕੀਆਂ ਹਨ । ਇਥੇ ਇਹ ਵਰਨਣਯੋਗ ਹੈ ਕਿ ਪੰਜਵੀਂ ਸ਼੍ਰੇਣੀ ਦੇ ਪੇਪਰ 25 ਫਰਵਰੀ ਹੋ ਰਹੇ ਹਨ । ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈੰਟਰੀ ਅਤੇ ਸ੍ਰ ਪਰਮਜੀਤ ਸਿੰਘ ਨੇ ਕਿਹਾ ਕਿ ਬੋਰਡ ਦੀਆਂ ਸਾਲਾਨਾ ਪ੍ਰੀਖਿਆ ਲਈ ਸੇਲਫ ਮੇਡ ਪ੍ਰਾਖਿਆ ਕੇਂਦਰ ਬਣਾਏ ਹਨ । ਉਹਨਾਂ ਕਿਹਾ ਕਿ ਨਕਲ ਰਹਿਤ ਪ੍ਰੀਖਿਆਵਾਂ ਕਰਵਾਉਣ ਲਈ ਜ਼ਿਲ੍ਹੇ ਵਿੱਚ ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਅਤੇ ਸੈਂਟਰ ਹੈਡ ਟੀਚਰ ਸਹਿਬਾਨ ਆਪਣੇ ਅਧੀਨ ਆਉਂਦੇ ਸਕੂਲ ਵਿਜ਼ਿਟ ਕਰਨਗੇ ।
