ਮੋਹਾਲੀ /ਸੰਗਰੂਰ 27ਮਾਰਚ(ਐਲ ਬੀ ਐਸ ਬਿਊਰੋ ) ਵੈਟਰਨਰੀ ਏ ਆਈ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਪਸ਼ੂ ਪਾਲਣ ਵਿਭਾਗ ਅਧੀਨ ਕੰਮ ਕਰਦੇ ਵਰਕਰਾਂ ਦੀਆਂ ਭੱਖਦੀਆਂ ਮੰਗਾਂ ਨੂੰ ਲੈ ਕੇ ਇੱਕ ਵਫ਼ਦ ਜ਼ਿਲ੍ਹਾ ਯੋਜਨਾ ਬੋਰਡ ਚੇਅਰਮੈਨ ਗੁਰਮੇਲ ਸਿੰਘ ਘਰਾਚੋਂ ਨੂੰ ਮਿਲਿਆ। ਇਸ ਦੌਰਾਨ ਉਨ੍ਹਾਂ ਵਫ਼ਦ ਨੂੰ ਵਰਕਰਾਂ ਦੀਆਂ ਮੰਗਾਂ ਦੇ ਹੱਲ ਦਾ ਭਰੋਸਾ ਦਿੱਤਾ। ਵਫ਼ਦ ਦੀ ਅਗਵਾਈ ਕਰ ਰਹੇ ਜ਼ਿਲ੍ਹਾ ਪ੍ਰਧਾਨ ਆਸਾ ਰਾਮ ਢੰਡਿਆਲ ਨੇ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਅਧੀਨ ਬਣਾਉਟੀ ਗਰਭ ਧਾਰਨ ਕਰਵਾਉਣ ਲਈ ਪਿਛਲੀ ਅਕਾਲੀ ਸਰਕਾਰ ਨੇ 12 ਸਾਲ ਪਹਿਲਾਂ ਵਰਕਰਾਂ ਨੂੰ ਨਿਗੁਣੇ ਪ੍ਰਮਾਣ ਪੱਤਰ ਉੱਤੇ ਭਰਤੀ ਕੀਤਾ ਗਿਆ ਸੀ ਪਰ ਤੇਰਾਂ ਸਾਲ ਬੀਤ ਜਾਣ ਦੇ ਬਾਵਜੂਦ ਉਨ੍ਹਾਂ ਦੀਆਂ ਮੰਗਾਂ ਵੱਲ ਕਦੇ ਕਿਸੇ ਨੇ ਕੋਈ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਦੇ ਮਹਿੰਗਾਈ ਦੇ ਸਮੇਂ ਵਿੱਚ ਨਿਗੂਣੇ ਮਾਣ ਭੱਤੇ ਉੱਤੇ ਪਿੰਡਾਂ ਵਿੱਚ ਕੰਮ ਕਰ ਰਹੇ ਹਨ। ਇਸ ਦੌਰਾਨ ਜਥੇਬੰਦੀ ਦੇ ਆਗੂਆਂ ਨੇ ਤੋਂ ਤਜ਼ਰਬਾ ਸਰਟੀਫਿਕੇਟ ਅਤੇ ਟ੍ਰੇਨਿੰਗ
ਸਰਟੀਫਿਕੇਟ ਦਿੱਤੇ ਜਾਣ ਦੀ ਮੰਗ ਕੀਤੀ। ਜਿਸ ’ਤੇ ਜ਼ਿਲ੍ਹਾ ਯੋਜਨਾ ਬੋਰਡ ਚੇਅਰਮੈਨ ਗੁਰਮੇਲ ਸਿੰਘ ਘਰਾਚੋਂ ਨੇ ਉਨ੍ਹਾਂ ਨੂੰ ਇਨ੍ਹਾਂ ਮੰਗਾਂ ਤੇ ਗੰਭੀਰਤਾ ਨਾਲ ਵਿਚਾਰ ਵਟਾਂਦਰਾ ਕਰਨ ਦਾ ਭਰੋਸਾ ਦਿੱਤਾ। ਆਗੂਆਂ ਨੇ ਦੱਸਿਆ ਕਿ ਪਿਛਲੀ ਅਕਾਲੀ ਭਾਜਪਾ ਅਤੇ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਨੇ ਪੰਜਾਬ ਦੇ ਪਸ਼ੂ ਪਾਲਣ ਮੰਤਰੀ ਨਾਲ ਇਸ ਮਾਮਲੇ ’ਚ ਵਰਕਰਾਂ ਦੀਆਂ ਮੰਗਾਂ ਪ੍ਰਤੀ ਵਾ-ਵਾਰ ਮੀਟਿੰਗਾਂ ਕਰਕੇ ਭਰੋਸਾ ਦਿੱਤਾ ਗਿਆ ਪਰ ਸਮਾਂ ਬੀਤਣ ਦੇ ਬਾਵਜੂਦ ਕਦੇ ਏਆਈ ਵਰਕਰਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਉਨ੍ਹਾਂ ਚਿਤਾਵਨੀ ਦਿੱਤੀ ਕਿ ਅਗਰ ਸਰਕਾਰ ਨੇ ਆਈ ਵਰਕਰਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਉਹ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ। ਇਸ ਮੌਕੇ ਕਾਲਾ ਸਿੰਘ ਛਾਜਲਾ ਹਰਕ੍ਰਿਸ਼ਨ ਸਿੰਘ ਲਾਡਬੰਨਜਾਰਾ ਗੁਰਪ੍ਰੀਤ ਸਿੰਘ ਖੇਤਲਾ ਲਖਵਿੰਦਰ ਸਿੰਘ ਸੰਜੂਮਾ ਜਸਵੀਰ ਸਿੰਘ ਲਾਡਬੰਨਜਾਰਾ ਗੁਰਪ੍ਰੀਤ ਸਿੰਘ ਬਟੜਿਆਣਾ ਮਿੰਠੂ ਸਿੰਘ ਸਿਮਰਨਜੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਭੜੋ ਹਾਜ਼ਰ ਸਨ।