ਤਰਨ ਤਾਰਨ 10 ਸਤੰਬਰ : ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਕੁਮਾਰ ਜੀ ਅਤੇ ਸਿਵਲ ਸਰਜਨ ਤਰਨਤਾਰਨ, ਡਾ.ਗੁਰਪ੍ਰੀਤ ਸਿੰਘ ਰਾਏ ਜੀ ਦੇ ਦਿਸ਼ਾ ਨਿਰਦੇਸਾਂ ਦੀ ਪਾਲਣਾ ਕਰਦਿਆਂ ਜ਼ਿਲਾ ਟੀਕਾਕਾਰਨ ਅਫਸਰ, ਤਰਨਤਾਰਨ, ਡਾ.ਵਰਿੰਦਰਪਾਲ ਕੌਰ ਜੀ ਦੀ ਰਹਿਨੁਮਾਈ ਹੇਠ ਦਫਤਰ ਸਿਵਲ ਸਰਜਨ ਵਿਖੇ ਮਿਸ਼ਨ ਇੰਦਰਧਨੁਸ਼ 5.0 ਟੀਕਾਕਰਨ ਮੁਹਿੰਮ ਬਾਰੇ ਅਹਿਮ ਮੀਟਿੰਗ ਹੋਈ।
ਇਸ ਮੌਕੇ ਸਿਵਲ ਸਰਜਨ, ਡਾ.ਰਾਏ ਨੇ ਕਿਹਾ ਕਿ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਜ਼ਿਲਾ ਤਰਨਤਾਰਨ ਦੇ ਸਾਰੇ ਪਿੰਡਾਂ ਦੇ ਵਿੱਚ ਮਿਸ਼ਨ ਇੰਦਰਧਨੁਸ਼ ਟੀਕਾਕਰਨ ਮੁਹਿੰਮ ਤਹਿਤ 0 ਤੋਂ 5 ਸਾਲ ਤੱਕ ਦੇ ਉਨਾਂ ਬੱਚਿਆਂ ਦਾ ਟੀਕਾਕਰਨ ਕੀਤਾ ਜਾਵੇਗਾ ਜਿਨਾਂ ਬੱਚਿਆਂ ਦਾ ਯੋਗ ਉਮਰ ਮੁਤਾਬਿਕ ਸੰਪੂਰਨ ਟੀਕਾਕਰਨ ਨਹੀਂ ਹੋਇਆ।ਉਨਾਂ ਕਿਹਾ ਕਿ ਬੱਚਿਆਂ ਤੋਂ ਇਲਾਵਾ ਇਸ ਮੁਹਿੰਮ ਦੌਰਾਨ ਗਰਭਵਤੀ ਮਹਿਲਾਵਾਂ ਦਾ ਟੀਕਾਕਰਨ ਵੀ ਕੀਤਾ ਜਾਵੇਗਾ।
ਜ਼ਿਲਾ ਟੀਕਾਕਰਨ ਅਫਸਰ,ਡਾ.ਵਰਿੰਦਰਪਾਲ ਕੌਰ ਨੇ ਕਿਹਾ ਕਿ ਮਿਸ਼ਨ ਇੰਦਰਧਨੁਸ਼ ਤਿੰਨ ਗੇੜਾਂ ਦੇ ਵਿਚ ਕੀਤਾ ਜਾਵੇਗਾ।ਉਨਾਂ ਕਿਹਾ ਕਿ ਮਿਸ਼ਨ ਇੰਦਰਧਨੁਸ਼ ਦਾ ਪਹਿਲਾ ਰਾਉਂਡ ਮਿਤੀ 11 ਤੋਂ 16 ਸਤੰਬਰ, ਦੂਜਾ ਰਾਉਂਡ ਮਿਤੀ 9 ਤੋਂ 14 ਅਕਤੂਬਰ ਅਤੇ ਤੀਜਾ ਰਾਉਂਡ ਮਿਤੀ 20 ਤੋਂ 24 ਨਵੰਬਰ ਨੂੰ ਕੀਤਾ ਜਾਵੇਗਾ।ਉਨਾ ਕਿਹਾ ਕਿ ਸੋਮਵਾਰ ਨੂੰ ਸ਼ੁਰੂ ਹੋਣ ਜਾ ਰਹੇ ਪਹਿਲੇ ਗੇੜ ਦਾ ਮਾਤਾ-ਪਿਤਾ ਅਤੇ ਗਰਭਵਤੀ ਮਹਿਲਾਵਾਂ ਮਿਸ਼ਨ ਇੰਦਰਧਨੁਸ਼ ਦੌਰਾਨ ਟੀਕਾਕਰਨ ਦਾ ਵੱਡ ਤੋਂ ਵੱਡ ਲਾਭ ਲਿਆ ਜਾਵੇ।
ਡਾ.ਵਰਿੰਦਰ ਪਾਲ ਨੇ ਕਿਹਾ ਕਿ ਮਿਸ਼ਨ ਇੰਦਰਧਨੁਸ਼ ਦੇ ਸਬੰਧ ਵਿੱਚ ਵੱਧ ਤੋਂ ਵੱਧ ਆਈ.ਈ.ਸੀ ਗਤੀਵਿਧੀਆਂ ਰਾਹੀ ਮਾਸ ਮੀਡੀਆ ਵਿੰਗ ਵੱਲੋਂ ਨਾਗਰਿਕਾਂ ਨੂੰ ਜਾਗਰੂਕ ਕੀਤਾ ਜਾ ਰਹੇ ਤਾਂ ਜੋ ਯੋਗ ਬੱਚੇ ਦਾ ਟੀਕਾਕਰਨ ਕੀਤਾ ਜਾ ਸਕੇ।ਉਨਾ ਕਿਹਾ ਕਿ ਸਿਹਤ ਕਰਮੀਆਂ ਵੱਲੋਂ ਪਿੰਡਾਂ ਤਂੋ ਇਲਾਵਾ ਹਾਈ ਰਿਸਕ ਅਬਾਦੀ ਖੇਤਰਾਂ ਜਿਵੇਂ ਕਿ ਝੁਗੀਆਂ, ਇਟਾਂ ਦੇ ਭੱਠੇ, ਗੁਜਰਾਂ ਦੇ ਡੇਰਿਆਂ ‘ਤੇ ਵੀ ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਦਾ ਸੰਪੂਰਨ ਟੀਕਾਕਰਨ ਕੀਤਾ ਜਾਵੇਗਾ।
ਇਸ ਮੌਕੇ ਜ਼ਿਲਾ ਐਪੀਡਮੋਲੋਜਿਸਟ ਡਾ.ਸਿਮਰਨ ਕੌਰ, ਜ਼ਿਲਾ ਮਾਸ ਮੀਡੀਆ ਅਫਸਰ ਸੁਖਦੇਵ ਸਿੰਘ, ਅਮਰਦੀਪ ਸਿੰਘ, ਗਗਨਦੀਪ ਕੌਰ, ਸੰਦੀਪ ਸਿੰਘ ਆਦਿ ਮੌਜੂਦ ਰਹੇ