ਰਾਜ ਸਭਾ ਮੈਂਬਰ ਸੰਜੇ ਸਿੰਘ ਦੀ ਗ੍ਰਿਫਤਾਰੀ ਵਿਰੁੱਧ ਆਮ ਆਦਮੀ ਪਾਰਟੀ ਨੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਮਾਰਕੀਟ ਕਮੇਟੀ ਤਲਵੰਡੀ ਸਾਬੋ ਦੇ ਚੇਅਰਮੈਨ ਟੇਕ ਸਿੰਘ ਬੰਗੀ ਵੀ ਸਾਥੀਆਂ ਸਮੇਤ ਰੋਸ ਪ੍ਰਦਰਸ਼ਨ ‘ਚ ਹੋਏ ਸ਼ਾਮਿਲ
ਰਾਮਾ ਮੰਡੀ, 8 ਅਕਤੂਬਰ (ਮਹਿੰਦਰ ਸਿੰਘ ਰੂਪ) ਬਠਿੰਡਾ ਦੇ ਮਿਨੀ ਸੈਕਟਰੀਏਟ ਨੇੜੇ ਡਾਕਟਰ ਭੀਮ ਰਾਓ ਅੰਬੇਦਕਰ ਪਾਰਕ ਵਿਖੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਦੀ ਗਿ੍ਫਤਾਰੀ ਵਿਰੁੱਧ ਆਮ ਆਦਮੀ ਪਾਰਟੀ ਦੇ ਜ਼ਿਲੇ ਭਰ ‘ਚੋਂ ਆਏ ਆਗੂਆਂ ਅਤੇ ਵਰਕਰਾਂ ਨੇ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ।
ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੀ ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਰ ਮਾਰਕੀਟ ਕਮੇਟੀ ਤਲਵੰਡੀ ਸਾਬੋ ਦੇ ਚੇਅਰਮੈਨ ਟੇਕ ਸਿੰਘ ਬੰਗੀ ਵੀ ਆਪਣੀ ਆਪ ਟੀਮ ਸਮੇਤ ਰੋਸ ਪ੍ਰਦਰਸ਼ਨ ਵਿੱਚ ਸ਼ਾਮਿਲ ਹੋਏ। ਪ੍ਰਦਰਸ਼ਨਕਾਰੀ ਕਾਲੀਆਂ ਪੱਟੀਆਂ ਬੰਨ ਕੇ ਮੰਗ ਕਰ ਰਹੇ ਸਨ ਕਿ ਸੰਜੇ ਸਿੰਘ ਨੂੰ ਤੁਰੰਤ ਰਿਹਾ ਕਰੋ ਅਤੇ ਝੂਠਾ ਕੇਸ ਰੱਦ ਕਰੋ। ਇਸ ਮੌਕੇ ਹਲਕਾ ਤਲਵੰਡੀ ਸਾਬੋ ਦੇ ਸਰਕਲ ਇਨਚਾਰਜ ਗੁਰਜੰਟ ਸਿੰਘ ਮਾਨਵਾਲਾ, ਟਰੱਕ ਯੂਨੀਅਨ ਰਾਮਾਂ ਦੇ ਪ੍ਰਧਾਨ ਸੋਨੀ ਬੰਗੀ ਰੁਲਦੂ, ਡਾਕਟਰ ਟਹਿਲ ਸਿੰਘ ਬੰਗੀ ਰੁਲਦੂ, ਇਕਬਾਲ ਸਿੰਘ ਮਾਨ ਵਾਲਾ, ਧਰਮਾਂ ਸਿੰਘ ਮਾਨ ਵਾਲਾ ਸਮੇਤ ਹਲਕਾ ਤਲਵੰਡੀ ਸਾਬੋ ਤੋਂ ਵੱਡੀ ਗਿਣਤੀ ਵਿੱਚ ਆਪ ਵਰਕਰ ਮੌਜੂਦ ਸਨ।