ਸਮਾਜਵਾਦੀ ਪਾਰਟੀ ਯੂਥ ਵਿੰਗ ਦੇ ਆਗੂਆਂ ਨੇ ਮਰਹੂਮ ਗਾਇਕ ਸਿੱਧੂ ਮੂਸੇਵਲਾ ਦੇ ਪਿਤਾ ਨਾਲ ਕੀਤੀ ਮੁਲਾਕਾਤ

ਮਾਨਸਾ 8ਅਕਤੂਬਰ (ਬਿਕਰਮ ਵਿੱਕੀ ) ਮੁਲਾਇਮ ਸਿੰਘ ਯਾਦਵ ਯੂਥ ਬਰਗੇਡ (ਸਮਾਜਵਾਦੀ ਪਾਰਟੀ ) ਦੇ ਰਾਸ਼ਟਰੀ ਮੀਤ ਪ੍ਰਧਾਨ ਅਤੇ ਪੰਜਾਬ ਦੇ ਚੇਅਰਮੈਨ ਤੋਸਿਤ ਪ੍ਰੀਤ ਸਿੰਘ ਅਤੇ ਪੰਜਾਬ ਦੇ ਪ੍ਰਧਾਨ ਬਲਵਿੰਦਰ ਸਿੰਘ ਧਾਲੀਵਾਲ ਨੇ ਪਾਰਟੀ ਦੁਨੀਆ ਵਿਚ ਦੇ ਪ੍ਰਸਿੱਧ ਮਰਹੂਮ ਗਾਇਕ ਸੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨਾਲ ਖਾਸ ਮੁਲਾਕਾਤ ਕੀਤੀ।

ਇਸ ਮੌਕੇ ਆਗੂਆਂ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨਾਲ ਸੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦੇ ਵਿਛੋੜੇ ਤੇ ਦੁੱਖ ਪ੍ਰਗਟ ਕੀਤਾ । ਇਸ ਮੌਕੇ ਸਮਾਜਵਾਦੀ ਪਾਰਟੀ ਯੂਥ ਵਿੰਗ ਦੇ ਰਾਸ਼ਟਰੀ ਮੀਤ ਪ੍ਰਧਾਨ ਅਤੇ ਪੰਜਾਬ ਦੇ ਚੇਅਰਮੈਨ ਤੋਸਿਤ ਪ੍ਰੀਤ ਸਿੰਘ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਵਿਸ਼ਵਾਸ ਦਵਾਇਆ ਕਿ ਪਾਰਟੀ ਸੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿਚ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਹਰ ਸੰਭਵ ਮਦਦ ਕਰੇਗੀ ।ਇਸ ਸਮੇ ਉਹਨਾਂ ਨਾਲ ਹਲਕਾ ਬਠਿੰਡਾ ਦੇ ਪ੍ਰਧਾਨ ਰਵਿੰਦਰ ਸਿੰਘ ਵੀ ਮੌਜੂਦ ਸਨ ।