ਬਠਿੰਡਾ 16 ਅਕਤੂਬਰ (ਮੱਖਣ ਸਿੰਘ ਬੁੱਟਰ) : ਸੀ.ਬੀ.ਐਸ.ਈ ਦਿੱਲੀ ਨਾਲ ਸੰਬੰਧਿਤ ਮਾਊਂਟ ਲਿਟਰਾ ਜ਼ੀ ਸਕੂਲ ਰਾਮਪੁਰਾ ਬੱਚਿਆਂ ਵਿੱਚ ਨਵਾਂ ਉਤਸ਼ਾਹ ਅਤੇ ਜਾਗਰੂਕਤਾ ਪੈਦਾ ਕਰਨ ਅਤੇ ਉਨ੍ਹਾਂ ਦੀ ਛੁਪੀ ਹੋਈ ਸਮਰੱਥਾ ਨੂੰ ਉਜਾਗਰ ਕਰਨ ਲਈ ਗਤੀਵਿਧੀਆਂ ਦਾ ਆਯੋਜਨ ਕਰਦਾ ਹੈ ਜਿਸ ਨਾਲ ਉਹ ਜ਼ਿੰਦਗੀ ਵਿੱਚ ਅੱਗੇ ਵਧ ਸਕਣ। ਸਕੂਲ ਮਾਨਸਿਕ ਅਤੇ ਸਰੀਰਕ ਵਿਕਾਸ ਦੋਵਾਂ ‘ਤੇ ਅਧਾਰਤ ਗਤੀਵਿਧੀਆਂ ਕਰਦਾ ਹੈ।
ਜਿਸ ਦੇ ਚੱਲਦਿਆਂ ਮਾਊਂਟ ਲਿਟਰਾ ਜ਼ੀ ਸਕੂਲ, ਰਾਮਪੁਰਾ ਦੇ ਅੰਡਰ -11 ਮੁੰਡਿਆਂ ਨੇ ਬਲਾਕ-ਪੱਧਰੀ ਸ਼ਤਰੰਜ ਮੁਕਾਬਲੇ ਵਿੱਚ ਭਾਗ ਲਿਆ ‘ਤੇ ਸੋਨ ਤਗਮਾ ਜਿੱਤ ਕੇ ਸਕੂਲ ਦਾ ਮਾਣ ਵਧਾਇਆ।ਇਸ ਮੌਕੇ ਸਕੂਲ ਦੇ ਪ੍ਰਧਾਨ ਸ਼੍ਰੀ ਗਗਨ ਬਾਂਸਲ, ਜਨਰਲ ਸਕੱਤਰ ਸ਼੍ਰੀਮਤੀ ਨਮਿਤਾ ਬਾਂਸਲ, ਅਤੇ ਪ੍ਰਿੰਸੀਪਲ ਸ਼੍ਰੀਮਤੀ ਗੀਤਾ ਪਿੱਲੇ ਨੇ ਖੁਸ਼ੀ ਪ੍ਰਗਟ ਕੀਤੀ ਅਤੇ ਸ਼ਤਰੰਜ ਖਿਡਾਰੀਆਂ, ਉਨ੍ਹਾਂ ਦੇ ਮਾਪਿਆਂ ਅਤੇ ਸਕੂਲ ਦੇ ਸਾਰੇ ਸਟਾਫ ਨੂੰ ਵਧਾਈ ਦਿੱਤੀ। ਇਸ ਮੌਕੇ ਬੋਲਦੇ ਉਨਾਂ ਇਹ ਵੀ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਦੇ ਵਿਸ਼ਵਾਸ ਅਤੇ ਇਕਾਗਰਤਾ ਨੂੰ ਵਧਾਉਣ ਵਿੱਚ ਸਹਾਇਤਾ ਕਰਦੇ ਹਨ ਤੇ ਉਹ ਯੋਗ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਹਰ ਸੰਭਵ ਕੋਸ਼ਿਸ਼ ਕਰਨਗੇ।