ਸ:ਸੁਖਵਿੰਦਰ ਸਿੰਘ ਸਿੰਘ ਮਨੀ ਦੂਜੀ ਵਾਰ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਨਿਯੁਕਤ

ਸੰਗਰੂਰ 16 ਅਕਤੂਬਰ (ਜਸਪਾਲ ਸਰਾਓ/ਰਾਜੀਵ ਗਰਗ) ਆਮ ਆਦਮੀ ਪਾਰਟੀ ਵੱਲੋਂ ਸ:ਸੁਖਵਿੰਦਰ ਸਿੰਘ ਮਨੀ ਨੂੰ ਦੂਜੀ ਵਾਰ ਬਲਾਕ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਨਵਨਿਯੁਕਤ ਬਲਾਕ ਪ੍ਰਧਾਨ ਨੇ ਪਾਰਟੀ ਦੀ ਹਾਈ ਕਮਾਂਡ ਅਤੇ ਸੰਗਰੂਰ ਹਲਕੇ ਦੀ ਵਿਧਾਇਕ ਸ੍ਰੀਮਤੀ ਨਰਿੰਦਰ ਕੌਰ ਭਰਾਜ ਦਾ ਤਹਿ ਦਿਲੋਂ ਧੰਨਵਾਦ ਕੀਤਾ।
ਸ੍ਰੀ ਮਨੀ ਨੇ ਕਿਹਾ ਕਿ ਪਾਰਟੀ ਨੇ ਉਨ੍ਹਾਂ ‘ਤੇ ਜੋ ਵਿਸ਼ਵਾਸ ਜਤਾਇਆ ਹੈ, ਉਹ ਉਸ ‘ਤੇ ਖਰੇ ਉਤਰਣਗੇ ਅਤੇ ਪਹਿਲਾਂ ਵਾਂਗ ਹੀ ਪੂਰੀ ਇਮਾਨਦਾਰੀ, ਸਮਰਪਣ ਅਤੇ ਮਿਹਨਤ ਨਾਲ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਯਤਨਸ਼ੀਲ ਰਹਿਣਗੇ।
ਉਨ੍ਹਾਂ ਨੇ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਨੀਤੀਆਂ ਅਤੇ ਨਵੀਆਂ ਸਕੀਮਾਂ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਉਨ੍ਹਾਂ ਦਾ ਮੁੱਖ ਉਦੇਸ਼ ਹੋਵੇਗਾ, ਤਾਂ ਜੋ ਆਮ ਲੋਕ ਇਨ੍ਹਾਂ ਦਾ ਵੱਧ ਤੋਂ ਵੱਧ ਲਾਭ ਲੈ ਸਕਣ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਉਹ ਪਾਰਟੀ ਦੇ ਹਰ ਕਰਮਚਾਰੀ ਨਾਲ ਮਿਲ ਕੇ ਜਨ ਸੇਵਾ ਦੇ ਰਾਹ ‘ਤੇ ਅੱਗੇ ਵਧਣਗੇ। ਇਸ ਸਮੇਂ ਉਹਨਾਂ ਨਾਲ ਆਮ ਆਦਮੀ ਪਾਰਟੀ ਦੇ ਕਈ ਨੇਤਾ ਅਤੇ ਵਰਕਰ ਹਾਜ਼ਰ ਸਨ।