ਤਰਨ ਤਾਰਨ, 31 ਅਕਤੂਬਰ (ਸਵਿੰਦਰ ਬਲੇਹਰ ) – 021-ਤਰਨ ਤਾਰਨ ਦੀ ਉਪ ਚੋਣ ਸਬੰਧੀ ਚੋਣ ਕਮਿਸ਼ਨ ਵੱਲੋਂ ਤਾਇਨਾਤ ਕੀਤੇ ਖ਼ਰਚਾ ਅਬਜ਼ਰਵਰ ਸ੍ਰੀ ਮਨਜ਼ਰੁਲ ਹਸਨ ਵੱਲੋਂ ਅੱਜ ਤਰਨ ਤਾਰਨ ਜ਼ਿਲ੍ਹੇ ਦੇ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ ਕਰਕੇ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨੇ ਪੋਲਿੰਗ ਬੂਥਾਂ `ਤੇ ਪੀਣ ਵਾਲੇ ਪਾਣੀ, ਵੇਟਿੰਗ ਏਰੀਆ, ਪਖਾਨਿਆਂ ਅਤੇ ਦਿਵਿਆਂਗ ਵੋਟਰਾਂ ਲਈ ਵਹੀਲ ਚੇਅਰਾਂ ਆਦਿ ਦੀ ਸਹੂਲਤਾਂ ਦਾ ਨਿਰੀਖਣ ਕੀਤਾ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੀਸੀਟੀਵੀ ਕੈਮਰੇ ਲਗਾ ਕੇ 100 ਫ਼ੀਸਦੀ ਪੋਲਿੰਗ ਬੂਥਾਂ ਦੀ ਵੈੱਬ ਕਾਸਟਿੰਗ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਮਨੀ ਚੋਣ ਪੂਰੀ ਤਰ੍ਹਾਂ ਨਿਰਪੱਖ ਅਤੇ ਅਜ਼ਾਦਾਨਾ ਮਾਹੌਲ ਵਿੱਚ ਨੇਪਰੇ ਚਾੜੀ ਜਾਵੇਗੀ। ਖ਼ਰਚਾ ਅਬਜ਼ਰਵਰ ਸ੍ਰੀ ਮਨਜ਼ਰੁਲ ਹਸਨ ਨੇ ਕਿਹਾ ਕਿ ਚੋਣ ਪ੍ਰਕਿਰਿਆ ਦੌਰਾਨ ਚੋਣ ਖਰਚੇ ਸੰਬੰਧੀ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇਗੀ ਅਤੇ ਹਰ ਕਿਸਮ ਦੇ ਖਰਚੇ ‘ਤੇ ਕੜੀ ਨਿਗਰਾਨੀ ਰੱਖੀ ਜਾ ਰਹੀ ਹੈ।
ਦੱਸਣਯੋਗ ਹੈ ਕਿ ਵਿਧਾਨ ਸਭਾ ਹਲਕਾ ਤਰਨ ਤਾਰਨ ਵਿੱਚ 114 ਪੋਲਿੰਗ ਲੋਕੇਸ਼ਨਾਂ ਉੱਪਰ 222 ਪੋਲਿੰਗ ਬੂਥ ਬਣਾਏ ਗਏ ਹਨ। ਇਨ੍ਹਾਂ ਵਿਚੋਂ 4 ਮਾਡਲ ਪੋਲਿੰਗ ਬੂਥ, 3 ਪਿੰਕ ਵੋਮੇਨ ਪੋਲਿੰਗ ਸਟੇਸ਼ਨ ਅਤੇ 1 ਪੀ.ਡਬਲਿਊ.ਡੀ. ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਪੋਲਿੰਗ ਬੂਥ ਉੱਪਰ ਵੋਟਰਾਂ ਦੀ ਸਹੂਲਤ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ।