ਫਤਿਹਾਬਾਦ, 22 ਨਵੰਬਰ (ਅਜੈ ਬਾਵਾ ) ਪੰਜਾਬ ਵਿੱਚ ਪੱਤਰਕਾਰਾਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਚਿੰਤਾਵਾਂ ਦੇ ਵਿਚਕਾਰ ਪੱਤਰਕਾਰ ਰਣਜੀਤ ਸਿੰਘ ਗਿੱਲ ਨਾਲ ਹੋਈ ਕੁੱਟਮਾਰ ਦੀ ਘਟਨਾ ਨੇ ਪੂਰੇ ਮੀਡੀਆ ਵਰਗ ਨੂੰ ਹਿਲਾ ਰੱਖਿਆ ਹੈ। ਇਸ ਘਟਨਾ ਦੀ ਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸੀਏਸ਼ਨ ਦੇ ਤਰਨ ਤਰਨ ਇਕਾਈ ਦੇ ਪ੍ਰਧਾਨ ਰਵਿੰਦਰ ਸਿੰਘ ( ਰਵੀ ਖਹਿਰਾ ) ਵੱਲੋਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ ਹੈ। ਖਹਿਰਾ ਨੇ ਕਿਹਾ ਕਿ ਪੱਤਰਕਾਰ ਸਮਾਜ ਦਾ ਚੌਥਾ ਸਤੰਭ ਹਨ ਤੇ ਉਨ੍ਹਾਂ ‘ਤੇ ਹੋ ਰਹੇ ਹਮਲੇ ਲੋਕਤੰਤਰ ‘ਤੇ ਹਮਲੇ ਦੇ ਬਰਾਬਰ ਹਨ। ਉਨ੍ਹਾਂ ਮੰਗ ਕੀਤੀ ਕਿ ਰਣਜੀਤ ਸਿੰਘ ਗਿੱਲ ‘ਤੇ ਹਮਲਾ ਕਰਨ ਵਾਲਿਆਂ ਖ਼ਿਲਾਫ਼ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਪੱਤਰਕਾਰਾਂ ਨੂੰ ਸਰਕਾਰ ਵੱਲੋਂ ਪੂਰੀ ਸੁਰੱਖਿਆ ਪ੍ਰਦਾਨ ਕੀਤੀ ਜਾਵੇ। ਖਹਿਰਾ ਨੇ ਚੇਤਾਵਨੀ ਦਿੱਤੀ ਕਿ ਜੇਕਰ ਐਸੀ ਘਟਨਾਵਾਂ ‘ਤੇ ਰੋਕ ਨਾ ਲਗਾਈ ਗਈ ਤਾਂ ਮੀਡੀਆ ਵਰਗ ਵੱਡੇ ਪੱਧਰ ‘ਤੇ ਰੋਸ ਪ੍ਰਗਟ ਕਰਨ ਲਈ ਮਜਬੂਰ ਹੋਵੇਗਾ। ਉਨ੍ਹਾਂ ਕਿਹਾ ਕਿ ਪੱਤਰਕਾਰਾਂ ‘ਤੇ ਹਮਲੇ ਕਿਸੇ ਵੀ ਸੱਭਿਆਚਾਰਿਕ ਸਮਾਜ ਲਈ ਸ਼ਰਮਨਾਕ ਹਨ।ਇਸ ਘਟਨਾ ਤੋਂ ਬਾਅਦ ਮੀਡੀਆ ਸੰਗਠਨ ਵੀ ਸਰਕਾਰ ਤੋਂ ਮੰਗ ਕਰ ਰਹੇ ਹਨ ਕਿ ਦੋਸ਼ੀਆਂ ਨੂੰ ਚਿੰਨ੍ਰਿਤ ਕਰਕੇ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਤਾਂ ਜੋ ਭਵਿੱਖ ਵਿੱਚ ਕੋਈ ਵੀ ਪੱਤਰਕਾਰ ਡਰ ਅਤੇ ਦਬਾਅ ਵਿੱਚ ਕੰਮ ਨਾ ਕਰੇ।
ਪੱਤਰਕਾਰ ਰਣਜੀਤ ਸਿੰਘ ਗਿੱਲ ਦੀ ਕੁੱਟਮਾਰ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ : ਖਹਿਰਾ